11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ’ ਚ ਸਾਬਕਾ ਮੰਤਰੀ ਸਿੱਧੂ ਦੀ ਅਗਵਾਈ ਹੇਠ ਹਲਕਾ ਮੁਹਾਲੀ ਤੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਸ਼ਿਰਕਤ ਕਰੇਗਾ - ਮੱਛਲੀ ਕਲਾਂ

ਐੱਸ. ਏ.

Ad Position 21
No active advertisement
ਅਜੀਤ ਡੈਸਕ 11-10-2026
ਐੱਸ. ਏ. ਐੱਸ. ਨਗਰ, 10 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅੱਜ 11 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲਣਗੇ। ਇਸ ਸੰਬੰਧ ‘ਚ ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਹੋਣ ਵਾਲੇ ਤਾਜਪੋਸ਼ੀ ਸਮਾਗਮ ਵਿਚ ਹਿੱਸਾ ਲੈਣ ਲਈ ਹਲਕਾ ਮੁਹਾਲੀ ਤੋਂ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਵੇਗਾ। ਇਹ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਅੱਜ 11 ਅਕਤੂਬਰ ਨੂੰ ਸਵੇਰੇ 10 ਵਜੇ ਉਦਯੋਗਿਕ ਖੇਤਰ ਫੇਜ਼-1 ਮੁਹਾਲੀ ਵਿਖੇ ਹਲਕੇ ਦੇ ਕਾਂਗਰਸੀ ਆਗੂ ਤੇ ਵਰਕਰ ਇਕੱਤਰ ਹੋਣਗੇ, ਜਿਸ ਮਗਰੋਂ ਉਹ ਸਾਬਕਾ ਮੰਤਰੀ ਸਿੱਧੂ ਦੀ ਅਗਵਾਈ ਵਿਚ ਚੰਡੀਗੜ੍ਹ ਲਈ ਰਵਾਨਾ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀ ਸਫ਼ਲਤਾ ਲਈ ਸਾਬਕਾ ਮੰਤਰੀ ਸਿੱਧੂ ਨੇ ਪਾਰਟੀ ਵਰਕਰਾਂ ਦੀ ਡਿਊਟੀ ਲਗਾ ਦਿੱਤੀ ਹੈ ਅਤੇ ਪਿੰਡ ਪੱਧਰ ‘ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਅਤੇ ਸਚਿਨ ਪਾਇਲਟ ਦੇ ਇੰਚਾਰਜ ਲੱਗਣ ਤੋਂ ਬਾਅਦ ਕਾਂਗਰਸੀ ਵਰਕਰਾਂ ਅੰਦਰ ਭਾਰੀ ਜੋਸ਼ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਆਮ ਲੋਕ ਵੀ ਮੌਜੂਦਾ ‘ਆਪ’ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਪ੍ਰੇਸ਼ਾਨ ਹੋ ਕੇ ਕਾਂਗਰਸ ਦੇ ਝੰਡੇ ਹੇਠ ਇਕੱਤਰ ਹੋ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਮੈਰਾਥਨ ਕਾਰਨ ਚੰਡੀਗੜ੍ਹ ਵਿਚ ਸਵੇਰੇ 5 ਤੋਂ 9.30 ਵਜੇ ਤੱਕ ਟਰੈਫ਼ਿਕ ਲਈ ਬਦਲਵੇਂ ਰਸਤੇ ਅਗਲੀ ਖ਼ਬਰ ਚੰਡੀਗੜ੍ਹ ਦੀ ਆਮ ਆਦਮੀ ਪਾਰਟੀ ਵਲੋਂ ਵਿਜੈਪਾਲ ਸਿੰਘ ਦੀ ਅਗਵਾਈ ’ ਚ ਕੱਢਿਆ ਮਾਰਚ
Ad Position 24