11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮੁੱਲਾਂਪੁਰ ਵਿਖੇ ਐੱਸ . ਆਈ . ਆਰ . ਅਤੇ ਵੋਟ ਚੋਰੀ ਦੇ ਮੁੱਦੇ ਨੂੰ ਲੈ ਕੇ ਮਹਿਲਾ ਕਾਂਗਰਸ ਵਲੋਂ ਰੋਸ ਮੁਜ਼ਾਹਰਾ

ਮੁੱਲਾਂਪੁਰ ਗਰੀਬਦਾਸ, 10 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਜ਼ਿਲ੍ਹਾ ਮਹਿਲਾ ਕਾਂਗਰਸ ਦੇ ਪ੍ਰਧਾਨ ਪਰਮਜੀਤ ਕੌਰ ਪੈਂਤਪੁਰ ਦੀ ਅਗਵਾਈ ਹੇਠ ਸਥਾਨਕ ਕਸਬੇ ਵਿਖੇ ਮਹਿਲਾ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਐੱਸ. ਆਈ.

Ad Position 21
No active advertisement
ਅਜੀਤ ਡੈਸਕ 11-10-2026
ਮੁੱਲਾਂਪੁਰ ਗਰੀਬਦਾਸ, 10 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਜ਼ਿਲ੍ਹਾ ਮਹਿਲਾ ਕਾਂਗਰਸ ਦੇ ਪ੍ਰਧਾਨ ਪਰਮਜੀਤ ਕੌਰ ਪੈਂਤਪੁਰ ਦੀ ਅਗਵਾਈ ਹੇਠ ਸਥਾਨਕ ਕਸਬੇ ਵਿਖੇ ਮਹਿਲਾ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਐੱਸ. ਆਈ. ਆਰ. ਅਤੇ ਵੋਟ ਚੋਰੀ ਦੇ ਮੁੱਦੇ ਨੂੰ ਲੈ ਕੇ ਚੋਣ ਕਮਿਸ਼ਨਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਵੋਟਰਾਂ ਦੇ ਅਧਿਕਾਰਾਂ ਦੀ ਰੱਖਿਆ, ਲੋਕਤੰਤਰ ਦੀ ਮਜ਼ਬੂਤੀ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦੀ ਵੋਟ ਕੀਮਤੀ ਹੈ ਅਤੇ ਵੋਟ ਦੇ ਅਧਿਕਾਰ ਦੀ ਸੁਰੱਖਿਆ ਕਰਨਾ ਲੋਕਤੰਤਰ ਦੀ ਰੱਖਿਆ ਲਈ ਬੇਹੱਦ ਜ਼ਰੂਰੀ ਹੈ। ਇਸ ਰੋਸ ਮੁਜ਼ਾਹਰੇ ‘ਚ ਮਨਜੀਤ ਕੌਰ ਸੋਸ਼ਲ ਮੀਡੀਆ ਆਈ. ਟੀ. ਸੈੱਲ ਸੂਬਾਈ ਕਾਂਗਰਸ ਕਮੇਟੀ ਨੇ ਵੀ ਉਚੇਚੇ ਤੌਰ ‘ਤੇ ਸ਼ਿਰਕਤ ਕਰਦਿਆਂ ਮਹਿਲਾ ਕਾਂਗਰਸ ਦੀ ਟੀਮ ਨਾਲ ਮਿਲ ਕੇ ਵੋਟਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਲੋਕਤੰਤਰ ‘ਚ ਹਰ ਵੋਟ ਦੀ ਅਹਿਮੀਅਤ ਹੈ ਅਤੇ ਵੋਟਰਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਆਵਾਜ਼ ਉਠਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਲੋਕਤੰਤਰ ਅਤੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਲਈ ਆਪਣਾ ਸੰਘਰਸ਼ ਜਾਰੀ ਰੱਖਣ ਦਾ ਸੰਕਲਪ ਵੀ ਦੁਹਰਾਇਆ।
Ad Position 22
No active advertisement
ਪਿਛਲੀ ਖ਼ਬਰ ਸਾਨੂੰ ਭਗਵਾਨ ਸ੍ਰੀ ਰਾਮ ਚੰਦਰ ਵਲੋਂ ਦਰਸਾਏ ਗਏ ਮਾਰਗ ’ ਤੇ ਚੱਲਣਾ ਚਾਹੀਦਾ ਹੈ - ਗਿੱਲ ਅਗਲੀ ਖ਼ਬਰ ਪਿੰਡ ਜਗਤਪੁਰਾ ਵਿਖੇ ਮੁਫ਼ਤ ਮੈਡੀਕਲ ਕੈਂਪ ਦੌਰਾਨ 550 ਤੋਂ ਵੱਧ ਮਰੀਜ਼ਾਂ ਦੀ ਜਾਂਚ ਲੋੜਵੰਦਾਂ ਨੂੰ ਵੰਡੀਆਂ ਮੁਫ਼ਤ ਦਵਾਈਆਂ
Ad Position 24