10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਵਿਧਾਇਕ ਰੰਧਾਵਾ ਦੀ ਅਗਵਾਈ ਹੇਠ ਬਲਟਾਣਾ ਤੋਂ ਭਾਜਪਾ ਨਾਲ ਜੁੜੇ ਵੱਡੀ ਗਿਣਤੀ ਪਰਿਵਾਰ ‘ ਆਪ ’ ’ ਚ ਸ਼ਾਮਿਲ

ਜ਼ੀਰਕਪੁਰ, 10 ਅਕਤੂਬਰ (ਹੈਪੀ ਪੰਡਵਾਲਾ)-ਅੱਜ ਇਥੇ ਵਾਰਡ ਨੰਬਰ 4 ਬਲਟਾਣਾ ਖ਼ੇਤਰ ਦੇ ਭਾਜਪਾ ਨਾਲ ਜੁੜੇ ਵੱਡੀ ਗਿਣਤੀ ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਾਰਟੀ ‘ਚ ਸ਼ਾਮਿਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 11-10-2026
ਜ਼ੀਰਕਪੁਰ, 10 ਅਕਤੂਬਰ (ਹੈਪੀ ਪੰਡਵਾਲਾ)-ਅੱਜ ਇਥੇ ਵਾਰਡ ਨੰਬਰ 4 ਬਲਟਾਣਾ ਖ਼ੇਤਰ ਦੇ ਭਾਜਪਾ ਨਾਲ ਜੁੜੇ ਵੱਡੀ ਗਿਣਤੀ ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਾਰਟੀ ‘ਚ ਸ਼ਾਮਿਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ। ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਵਾਲੇ ਸਾਰੇ ਨਵੇਂ ਸਾਥੀਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਨਿਰਦੇਸ਼ਾਂ ਅਨੁਸਾਰ ਸਰਕਾਰ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਰੰਧਾਵਾ ਨੇ ਆਖਿਆ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਦਾ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣਾ ਇਨ੍ਹਾਂ ਦਾ ਨਿੱਜੀ ਫੈਸਲਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਸਰਕਾਰ ਨੇ ਸਾਲ 2022 ‘ਚ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਾਰੰਟੀਆਂ ਨੂੰ ਪੂਰਾ ਕਰਨ ਲਈ ਕੰਮ ਕੀਤਾ ਹੈ। ਵਿਧਾਇਕ ਨੇ ਕਿਹਾ ਕਿ ਨਵੇਂ ਸਾਥੀਆਂ ਦੇ ਸਹਿਯੋਗ ਨਾਲ ਹਲਕਾ ਡੇਰਾਬੱਸੀ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਅਤੇ ਲੋਕਾਂ ਦੀ ਸੇਵਾ ਕਰਨ ਲਈ ਯਤਨ ਜਾਰੀ ਰਹਿਣਗੇ। ਪਾਰਟੀ ‘ਚ ਮੁਕੇਸ਼ ਰਾਣੀ, ਬਿਜਲੀ ਦੇਵੀ, ਪਲਵੀ, ਜੋਤੀ, ਰੇਖਾ, ਪ੍ਰੀਤੀ, ਬਜਰੰਗ ਗਰਗ, ਪ੍ਰਮੋਦ ਮਿੱਤਲ, ਸੁੰਦਰ ਲਾਲ ਤੇ ਤਰਸੇਮ ਚੰਦ ਸਮੇਤ ਹੋਰ ਵਿਅਕਤੀ ਸ਼ਾਮਿਲ ਹੋਏ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ, ਬਜਰੰਗ, ਜਸਵੰਤ ਸਿੰਘ, ਵਾਰਡ ਇੰਚਾਰਜ ਅਰਸ਼ਪ੍ਰੀਤ, ਸਵਰਨਜੀਤ ਕੌਰ, ਅਮਰੀਕ ਭੁੱਲਰ ਤੇ ਪਾਰਟੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀਤੀ ਪਡਿਆਲਾ ਵਲੋਂ ਪਿੰਡ ਸਿੰਘਪੁਰਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ 26 ਸਾਲਾ ਨੌਜਵਾਨ ਦੀ ਸੜਕ ਹਾਦਸੇ ’ ਚ ਮੌਤ ਫ਼ੈਕਟਰੀ ’ਚੋਂ ਨਿਕਲੀ ਟਰੈਕਟਰ-ਟਰਾਲੀ ਦੇ ਕੱਟ ਮਾਰਨ ਦਾ ਦੋਸ਼, ਪੁਲਿਸ ਵਲੋਂ ਮਾ...
Ad Position 24