12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਲੋਕਤੰਤਰ ’ ਚ ਸ਼ਾਂਤਮਈ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਅਧਿਕਾਰ - ਅਜੇਪਾਲ ਸਿੰਘ

ਐੱਸ. ਏ.

Ad Position 21
No active advertisement
ਅਜੇਪਾਲ ਸਿੰਘ ਬਰਾੜ 12-10-2026
ਐੱਸ. ਏ. ਐੱਸ. ਨਗਰ, 11 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਦਿੱਲੀ ਵਿਖੇ ਕਾਕਰੋਚ ਜਨਤਾ ਪਾਰਟੀ ਦੇ ਕਾਰਕੁੰਨਾਂ ‘ਤੇ ਦਿੱਲੀ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਅਤੇ ਪ੍ਰਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਕੀਤੀ ਗਈ ਕੁੱਟਮਾਰ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ‘ਚ ਹਰ ਨਾਗਰਿਕ ਨੂੰ ਆਪਣੇ ਹੱਕਾਂ, ਮੰਗਾਂ ਅਤੇ ਵਿਚਾਰਾਂ ਦੇ ਪ੍ਰਗਟਾਵੇ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਅਧਿਕਾਰ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲੋਕਾਂ ਦੀ ਆਵਾਜ਼ ਸੁਣਨ, ਉਨ੍ਹਾਂ ਦੇ ਅਧਿਕਾਰਾਂ ਦਾ ਸਤਿਕਾਰ ਕਰਨ ਅਤੇ ਅਸਹਿਮਤੀ ਨੂੰ ਸਹਿਣ ਕਰਨ ‘ਚ ਹੈ। ਉਨ੍ਹਾਂ ਕਿਹਾ ਕਿ ਜੇਕਰ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਲਾਠੀਚਾਰਜ, ਕੁੱਟਮਾਰ ਜਾਂ ਹੋਰ ਤਰੀਕਿਆਂ ਨਾਲ ਡਰਾਉਣ ਅਤੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਇਹ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰ ਲੋਕਤੰਤਰ ਦੇ ਚੌਥੇ ਥੰਮ੍ਹ ਵਜੋਂ ਸਮਾਜ ਸਾਹਮਣੇ ਸਚਾਈ ਲਿਆਉਣ ਅਤੇ ਲੋਕਾਂ ਦੀ ਆਵਾਜ਼ ਨੂੰ ਸੰਬੰਧਿਤ ਅਧਿਕਾਰੀਆਂ ਤੱਕ ਪਹੁੰਚਾਉਣ ਦੀ ਅਹਿਮ ਜ਼ਿੰਮੇਵਾਰੀ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਡਿਊਟੀ ਨਿਭਾ ਰਹੇ ਪੱਤਰਕਾਰਾਂ ਨਾਲ ਕੁੱਟਮਾਰ ਜਾਂ ਉਨ੍ਹਾਂ ਨੂੰ ਆਪਣਾ ਕੰਮ ਕਰਨ ਤੋਂ ਰੋਕਣ ਦੀ ਕੋਈ ਵੀ ਕੋਸ਼ਿਸ਼ ਪ੍ਰੈੱਸ ਦੀ ਆਜ਼ਾਦੀ ਅਤੇ ਲੋਕਤੰਤਰੀ ਪ੍ਰਣਾਲੀ ਲਈ ਚਿੰਤਾਜਨਕ ਹੈ। ਬਰਾੜ ਨੇ ਦਿੱਲੀ ਸਰਕਾਰ ਤੋਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਜ਼ਿੰਮੇਵਾਰ ਵਿਅਕਤੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਪੀੜਤ ਪ੍ਰਦਰਸ਼ਨਕਾਰੀਆਂ ਤੇ ਪੱਤਰਕਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਦਾ ਹੱਲ ਸੰਵਾਦ, ਸੰਜਮ ਅਤੇ ਲੋਕਤੰਤਰੀ ਢੰਗ ਨਾਲ ਕਰਨਾ ਚਾਹੀਦਾ ਹੈ ਨਾ ਕਿ ਤਾਕਤ ਦੀ ਵਰਤੋਂ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ‘ਚ ਅਸਹਿਮਤੀ ਦਾ ਸਤਿਕਾਰ ਅਤੇ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਹੀ ਇਕ ਜਵਾਬਦੇਹ ਸਰਕਾਰ ਦੀ ਅਸਲ ਪਛਾਣ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪਰਾਗਪੁਰ ਵਿਖੇ ਜਗਰਾਤੇ ’ ਚ ਗਿਆ ਪਰਿਵਾਰ , ਪਿੱਛੋਂ ਭਤੀਜੇ ਨੇ ਸਾਥੀ ਨਾਲ ਮਿਲ ਕੇ ਚਾਚੇ ਦੇ ਘਰੋਂ ਲੱਖਾਂ ਦੇ ਗਹਿਣ... ਅਗਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ ’ਤੇ ਸ਼ਰਧਾਂਜਲੀ
Ad Position 24