ਖਰੜ ਦੇ ਪਿੰਡ ਮਲਕਪੁਰ ਅਤੇ ਨਬੀਪੁਰ ਦੇ ਲੋਕਾਂ ਨੇ ਦੇਖੀ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ-ਗੁਰਮੀਤ ਸਿੰਘ
ਖਰੜ, 11 ਅਕਤੂਬਰ (ਜੰਡਪੁਰੀ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਉਪਰਾਲੇ ਤਹਿਤ ਖਰੜ ਬਲਾਕ ਦੇ ਪਿੰਡ ਮਲਕਪੁਰ ਤੇ ਨਬੀਪੁਰ ਵਿਖੇ ਐੱਲ. ਈ.
ਖਰੜ, 11 ਅਕਤੂਬਰ (ਜੰਡਪੁਰੀ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਉਪਰਾਲੇ ਤਹਿਤ ਖਰੜ ਬਲਾਕ ਦੇ ਪਿੰਡ ਮਲਕਪੁਰ ਤੇ ਨਬੀਪੁਰ ਵਿਖੇ ਐੱਲ. ਈ. ਡੀ. ਸਕਰੀਨ ਰਾਹੀਂ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਡੀ. ਐਮ. ਖਰੜ ਗੁਰਮੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਉਪਰਾਲਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਵਲੋਂ ਸਮੁੱਚੀ ਮਨੁੱਖਤਾ ਨੂੰ ਦਿੱਤੇ ਗਏ ਬਰਾਬਰਤਾ, ਮਾਨਵਤਾ, ਆਪਸੀ ਸਾਂਝ ਅਤੇ ਸਮਾਜਿਕ ਸਦਭਾਵਨਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਪੀੜ੍ਹੀ ਸਮੇਤ ਹਰ ਵਰਗ ਦੇ ਲੋਕਾਂ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਸਮਝਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਆਪਣੀ ਬਾਣੀ ਅਤੇ ਵਿਚਾਰਧਾਰਾ ਰਾਹੀਂ ਸਮਾਜ ‘ਚੋਂ ਜਾਤ-ਪਾਤ, ਭੇਦਭਾਵ ਅਤੇ ਊਚ-ਨੀਚ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਅਤੇ ਸਾਰੇ ਮਨੁੱਖਾਂ ਨੂੰ ਬਰਾਬਰ ਸਮਝਣ ਦਾ ਸੰਦੇਸ਼ ਦਿੱਤਾ ਹੈ, ਲਿਹਾਜ਼ਾ ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਆਪਸੀ ਪਿਆਰ, ਸਤਿਕਾਰ, ਏਕਤਾ ਅਤੇ ਭਾਈਚਾਰੇ ਨਾਲ ਰਹਿਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਦਸਤਾਵੇਜ਼ੀ ਫ਼ਿਲਮ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ ਨਾਲ ਜੋੜਨ ਦਾ ਇਕ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਮਹੱਤਤਾ ਵਾਲੇ ਉਪਰਾਲੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਸਮਾਜ ‘ਚ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ‘ਚ ਸਹਾਈ ਸਿੱਧ ਹੁੰਦੇ ਹਨ।