11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਲਾਲੜੂ ਤੋਂ ਸ਼ਰਧਾਲੂ ਖਾਟੂ ਸ਼ਿਆਮ ਤੇ ਸਾਲਾਸਰ ਬਾਲਾਜੀ ਦੇ ਦਰਸ਼ਨਾਂ ਲਈ ਰਵਾਨਾ

ਲਾਲੜੂ, 11 ਅਕਤੂਬਰ (ਰਾਜਬੀਰ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਲਾਲੜੂ ਦੇ ਵਾ. ਨੰ.

Ad Position 21
No active advertisement
ਅਜੀਤ ਡੈਸਕ 12-10-2026
ਲਾਲੜੂ, 11 ਅਕਤੂਬਰ (ਰਾਜਬੀਰ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਲਾਲੜੂ ਦੇ ਵਾ. ਨੰ. 4 ਤੋਂ ਸਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾ ਜੀ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾਂਦਾ ਹੈ ਅਤੇ ਸ਼ਰਧਾਲੂਆਂ ਤੋਂ ਕਿਸੇ ਵੀ ਤਰ੍ਹਾਂ ਦੀ ਕੋਈ ਫ਼ੀਸ ਨਹੀਂ ਲਈ ਜਾਂਦੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਤੱਕ ਵੱਡੀ ਗਿਣਤੀ ‘ਚ ਸ਼ਰਧਾਲੂ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਣ ਮੌਕੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਜੋਰਾਵਰ ਸਿੰਘ, ਮੀਤ ਪ੍ਰਧਾਨ ਅਮਨ ਰਾਣਾ, ਸੀਨੀਅਰ ਆਗੂ ਰੂਪ ਰਾਣਾ, ਯੂਥ ਕੋਆਰਡੀਨੇਟਰ ਗਗਨਦੀਪ ਸਿੰਘ ਅਤੇ ਪਵਨ ਸਰਮਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ‘ ਪੂਟਾ ’ ਦੀ ਵੋਟਰ ਸੂਚੀ ਵਿਚ ਰਿਜਨਲ ਸੈਂਟਰਾਂ ਦੇ ਅਧਿਆਪਕਾਂ ਨੂੰ ਸ਼ਾਮਿਲ ਨਾ ਕੀਤੇ ਜਾਣ ’ ਤੇ ਲੋਕਤੰਤਰੀ ਅਧਿਕਾਰਾਂ ਸੰ... ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ
Ad Position 24