11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

‘ ਖੇਡਾਂ ਵਤਨ ਪੰਜਾਬ ਦੀਆਂ ’ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਮਾਜਰੀ, 11 ਅਕਤੂਬਰ (ਕੁਲਵੰਤ ਸਿੰਘ ਧੀਮਾਨ)-’ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਪਿੰਡ ਖਿਜ਼ਰਾਬਾਦ ਸਥਿਤ ਬਾਬਾ ਜੋਰਾਵਰ ਸਿੰਘ ਫ਼ਤਿਹ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਵਿਦਿਆਰਥੀ ਨਰਿੰਦਰ ਸਿੰਘ ਨੇ 17 ਸਾਲਾ ਕਬੱਡੀ ਦੇ ਮੁਕਾਬਲੇ ਦੌਰਾਨ ਜ਼ਿਲ੍ਹੇ ‘ਚੋਂ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਸਕੂਲ ਦੇ ਸੱਤ ਵਿਦਿਆਰਥੀਆਂ ਦੀ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ ਕੀਤੀ।

Ad Position 21
No active advertisement
ਅਜੀਤ ਡੈਸਕ 12-10-2026
ਮਾਜਰੀ, 11 ਅਕਤੂਬਰ (ਕੁਲਵੰਤ ਸਿੰਘ ਧੀਮਾਨ)-’ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਪਿੰਡ ਖਿਜ਼ਰਾਬਾਦ ਸਥਿਤ ਬਾਬਾ ਜੋਰਾਵਰ ਸਿੰਘ ਫ਼ਤਿਹ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਵਿਦਿਆਰਥੀ ਨਰਿੰਦਰ ਸਿੰਘ ਨੇ 17 ਸਾਲਾ ਕਬੱਡੀ ਦੇ ਮੁਕਾਬਲੇ ਦੌਰਾਨ ਜ਼ਿਲ੍ਹੇ ‘ਚੋਂ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਸਕੂਲ ਦੇ ਸੱਤ ਵਿਦਿਆਰਥੀਆਂ ਦੀ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ ਕੀਤੀ। ਇਸ ਤੋਂ ਇਲਾਵਾ 17 ਸਾਲਾ ਉਮਰ ਵਰਗ ਦੀ ਪੰਜਾਬ ਨੈਸ਼ਨਲ ਕਬੱਡੀ ਦੀ ਸਕੂਲ ਟੀਮ ਨੇ ਜ਼ਿਲ੍ਹੇ ‘ਚ ਤੀਸਰਾ ਸਥਾਨ ਹਾਸਿਲ ਕੀਤਾ ਹੈ, ਜਦਕਿ ਨਮਨਪ੍ਰੀਤ ਸਿੰਘ ਨੇ 3000 ਮੀਟਰ ਦੌੜ ‘ਚ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ 17 ਸਾਲਾ ਫੁੱਟਬਾਲ ਟੀਮ ਦੇ ਅੰਸ਼ਦੀਪ ਸਿੰਘ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਕੀਤੀ ਗਈ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਵੱਖ-ਵੱਖ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਖਿਡਾਰੀਆਂ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਸਤਨਾਮ ਸਿੰਘ ਤੇ ਨਰਿੰਦਰ ਸਿੰਘ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾ ਰਹੀਆਂ ਜਾਨਾਂ ਚਿੰਤਾ ਦਾ ਵਿਸ਼ਾ - ਕਾਲੇਵਾਲ ਅਗਲੀ ਖ਼ਬਰ 1105 ਨਸ਼ੀਲੇ ਕੈਪਸੂਲਾਂ ਸਮੇਤ ਨੌਜਵਾਨ ਗ੍ਰਿਫ਼ਤਾਰ
Ad Position 24