ਪੰਚਕੂਲਾ ਐਂਟਰੀ ਪੁਆਇੰਟ ਤੋਂ ਪੀਰਮੁਛੱਲਾ ਤੱਕ ਹੋਵੇਗਾ ਸੁੰਦਰੀਕਰਨ - ਵਿਧਾਇਕ ਰੰਧਾਵਾ ਕਿਹਾ, ਦੋਵੇਂ ਪਾਸੇ ਬਣਨਗੇ ਫੁੱਟਪਾਥ ਤੇ ਲਗਾਏ ਜਾਣਗੇ ਬੂਟੇ
ਜ਼ੀਰਕਪੁਰ, 12 ਅਕਤੂਬਰ (ਹੈਪੀ ਪੰਡਵਾਲਾ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਜ਼ੀਰਕਪੁਰ ‘ਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਦਿਆਂ ਪੰਚਕੂਲਾ ਐਂਟਰੀ ਪੁਆਇੰਟ ਤੋਂ ਪੀਰਮੁਛੱਲਾ ਤੱਕ ਸੁੰਦਰੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਪ੍ਰਾਜੈਕਟ ਤਹਿਤ ਸੜਕ ਦੇ ਦੋਵੇਂ ਪਾਸੇ ਫੁੱਟਪਾਥਾਂ ਦੀ ਉਸਾਰੀ ਕਰਨ ਦੇ ਨਾਲ-ਨਾਲ ਬੂਟੇ ਵੀ ਲਗਾਏ ਜਾਣਗੇ।
ਜ਼ੀਰਕਪੁਰ, 12 ਅਕਤੂਬਰ (ਹੈਪੀ ਪੰਡਵਾਲਾ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਜ਼ੀਰਕਪੁਰ ‘ਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਦਿਆਂ ਪੰਚਕੂਲਾ ਐਂਟਰੀ ਪੁਆਇੰਟ ਤੋਂ ਪੀਰਮੁਛੱਲਾ ਤੱਕ ਸੁੰਦਰੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਪ੍ਰਾਜੈਕਟ ਤਹਿਤ ਸੜਕ ਦੇ ਦੋਵੇਂ ਪਾਸੇ ਫੁੱਟਪਾਥਾਂ ਦੀ ਉਸਾਰੀ ਕਰਨ ਦੇ ਨਾਲ-ਨਾਲ ਬੂਟੇ ਵੀ ਲਗਾਏ ਜਾਣਗੇ। ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਇਲਾਕੇ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਪੈਦਲ ਚੱਲਣ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਫੁੱਟਪਾਥਾਂ ਦੀ ਉਸਾਰੀ ਨਾਲ ਪੈਦਲ ਰਾਹਗੀਰਾਂ ਨੂੰ ਸਹੂਲਤ ਮਿਲੇਗੀ, ਜਦਕਿ ਬੂਟੇ ਲਗਾਉਣ ਨਾਲ ਇਲਾਕੇ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ‘ਚ ਮਦਦ ਮਿਲੇਗੀ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਹਲਕੇ ਦੇ ਸ਼ਹਿਰੀ ਖੇਤਰਾਂ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੇ ਨਾਲ-ਨਾਲ ਸ਼ਹਿਰ ਦੇ ਸੁੰਦਰੀਕਰਨ ਅਤੇ ਵਾਤਾਵਰਨ ਦੀ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਵਿਰਕ, ਕੌਂਸਲਰ, ਵਾਰਡ ਇੰਚਾਰਜ, ਮਹਿਲਾ ਵਿੰਗ ਦੇ ਆਗੂ, ਸਥਾਨਕ ਵਸਨੀਕ ਅਤੇ ਸੰਬੰਧਿਤ ਅਧਿਕਾਰੀ ਵੀ ਹਾਜ਼ਰ ਸਨ।