ਡੇਰਾਬੱਸੀ ’ ਚ 11 ਵੀਂ ਜਮਾਤ ਦੀ 15 ਸਾਲਾ ਵਿਦਿਆਰਥਣ ਸ਼ੱਕੀ ਹਾਲਾਤ ’ ਚ ਲਾਪਤਾ ਪੁਲਿਸ ਵਲੋਂ ਅਗਵਾ ਦਾ ਮਾਮਲਾ ਦਰਜ
ਡੇਰਾਬੱਸੀ, 12 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਸ਼ਹਿਰ ਵਿਚ 11ਵੀਂ ਜਮਾਤ ਦੀ ਕਰੀਬ 15 ਸਾਲਾ ਵਿਦਿਆਰਥਣ ਦੇ ਸ਼ੱਕੀ ਹਾਲਾਤ ਵਿਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਤਿੰਨ ਦਿਨ ਪਹਿਲਾਂ ਰੋਜ਼ਾਨਾ ਦੀ ਤਰ੍ਹਾਂ ਸਕੂਲ ਜਾਣ ਲਈ ਘਰੋਂ ਨਿਕਲੀ ਸੀ, ਪਰ ਨਾ ਤਾਂ ਸਕੂਲ ਪਹੁੰਚੀ ਅਤੇ ਨਾ ਹੀ ਘਰ ਵਾਪਸ ਪਰਤੀ।
ਡੇਰਾਬੱਸੀ, 12 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਸ਼ਹਿਰ ਵਿਚ 11ਵੀਂ ਜਮਾਤ ਦੀ ਕਰੀਬ 15 ਸਾਲਾ ਵਿਦਿਆਰਥਣ ਦੇ ਸ਼ੱਕੀ ਹਾਲਾਤ ਵਿਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਤਿੰਨ ਦਿਨ ਪਹਿਲਾਂ ਰੋਜ਼ਾਨਾ ਦੀ ਤਰ੍ਹਾਂ ਸਕੂਲ ਜਾਣ ਲਈ ਘਰੋਂ ਨਿਕਲੀ ਸੀ, ਪਰ ਨਾ ਤਾਂ ਸਕੂਲ ਪਹੁੰਚੀ ਅਤੇ ਨਾ ਹੀ ਘਰ ਵਾਪਸ ਪਰਤੀ। ਪਰਿਵਾਰ ਵਲੋਂ ਕਾਫ਼ੀ ਭਾਲ ਕਰਨ ਦੇ ਬਾਵਜੂਦ ਉਸ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ। ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਅਗਵਾ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ 9 ਅਕਤੂਬਰ ਨੂੰ ਨਾਬਾਲਗ ਵਿਦਿਆਰਥਣ ਸਵੇਰੇ ਆਪਣੇ ਘਰੋਂ ਸਕੂਲ ਲਈ ਰਵਾਨਾ ਹੋਈ ਸੀ। ਕੁਝ ਸਮੇਂ ਬਾਅਦ ਪਰਿਵਾਰ ਨੂੰ ਜਾਣਕਾਰੀ ਮਿਲੀ ਕਿ ਉਹ ਸਕੂਲ ਨਹੀਂ ਪਹੁੰਚੀ। ਇਸ ਸੰਬੰਧੀ ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰਾਂ ਵਿਚ ਘਬਰਾਹਟ ਫੈਲ ਗਈ ਅਤੇ ਉਨ੍ਹਾਂ ਵਲੋਂ ਰਿਸ਼ਤੇਦਾਰਾਂ ਤੇ ਹੋਰ ਸੰਭਾਵਿਤ ਥਾਵਾਂ ‘ਤੇ ਉਸ ਦੀ ਭਾਲ ਕੀਤੀ ਗਈ, ਪਰ ਕੋਈ ਸਫਲਤਾ ਨਹੀਂ ਮਿਲੀ। ਵਿਦਿਆਰਥਣ ਦੇ ਪਿਤਾ ਨੇ ਪੁਲਿਸ ਕੋਲ ਖ਼ਦਸ਼ਾ ਪ੍ਰਗਟਾਇਆ ਕਿ ਕੋਈ ਅਣਪਛਾਤਾ ਨੌਜਵਾਨ ਉਸ ਦੀ ਨਾਬਾਲਗ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ-ਫੁਸਲਾ ਕੇ ਆਪਣੇ ਨਾਲ ਲੈ ਗਿਆ ਹੋ ਸਕਦਾ ਹੈ। ਉਨ੍ਹਾਂ ਪੁਲਿਸ ਤੋਂ ਧੀ ਦੀ ਜਲਦੀ ਭਾਲ ਕਰਨ ਦੀ ਮੰਗ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਲਾਪਤਾ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।