13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮੁਹਾਲੀ ਦੇ ਨਿੱਜੀ ਹਸਪਤਾਲ ਵਿਖੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਵਿੱਤੀ ਬੇਨਿਯਮੀਆਂ ਅਤੇ ਸਿਹਤ ਸਹੂਲਤਾਂ ਦੇ ਕਲੇਮਾਂ ਸੰਬੰਧੀ ਰਿਕਾਰਡ ਦੀ ਜਾਂਚ

ਐੱਸ. ਏ.

Ad Position 21
No active advertisement
ਅਜੀਤ ਡੈਸਕ 13-10-2026
ਐੱਸ. ਏ. ਐੱਸ. ਨਗਰ, 12 ਅਕਤੂਬਰ (ਕਪਿਲ ਵਧਵਾ)- ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਸੋਮਵਾਰ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਥਿਤ ਇਕ ਨਿੱਜੀ ਹਸਪਤਾਲ ਦੀ ਚੇਨ ਤੇ ਛਾਪੇਮਾਰੀ ਕੀਤੀ। ਇਸੇ ਲੜੀ ਤਹਿਤ ਵਿਭਾਗ ਦੀਆਂ ਟੀਮਾਂ ਅੱਜ ਸਵੇਰੇ ਮੁਹਾਲੀ ਸਥਿਤ ਨਿੱਜੀ ਹਸਪਤਾਲ ਵਿਖੇ ਪਹੁੰਚੀਆਂ। ਜਾਣਕਾਰੀ ਅਨੁਸਾਰ ਸੋਮਵਾਰ ਨੂੰ ਗੁੜਗਾਓਂ ਤੋਂ ਹਰਿਆਣਾ ਨੰਬਰ ਵਾਲੀਆਂ ਗੱਡੀਆਂ ਵਿਚ ਵੱਖ-ਵੱਖ ਟੀਮਾਂ ਪੰਜਾਬ ਪਹੁੰਚੀਆਂ ਸਨ। ਟੀਮਾਂ ਨੇ ਸਥਾਨਕ ਪੁਲਿਸ ਦੀ ਮੌਜੂਦਗੀ ਵਿਚ ਹਸਪਤਾਲ ਦੇ ਵਿੱਤੀ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਜਾਂਚ ਕੀਤੀ। ਇਹ ਕਾਰਵਾਈ ਕਥਿਤ ਵਿੱਤੀ ਬੇਨਿਯਮੀਆਂ ਅਤੇ ਸਿਹਤ ਸਹੂਲਤਾਂ ਨਾਲ ਸੰਬੰਧਿਤ ਕਲੇਮਾਂ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ। ਸ਼ੁਰੂਆਤ ਵਿਚ ਇਸ ਕਾਰਵਾਈ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਛਾਪੇਮਾਰੀ ਦੱਸਿਆ ਜਾ ਰਿਹਾ ਸੀ, ਪਰ ਸੈਕਟਰ-69 ਸਥਿਤ ਹਸਪਤਾਲ ਵਿਖੇ ਜਾਂਚ ਲਈ ਪਹੁੰਚੇ ਇਕ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਟੀਮ ਆਮਦਨ ਕਰ ਵਿਭਾਗ ਤੋਂ ਆਈ ਹੈ। ਅਧਿਕਾਰੀ ਅਨੁਸਾਰ ਵਿੱਤੀ ਬੇਨਿਯਮੀਆਂ ਤੋਂ ਇਲਾਵਾ ਸੂਬਾ ਅਤੇ ਕੇਂਦਰ ਸਰਕਾਰ ਦੀਆਂ ਸਿਹਤ ਸਹੂਲਤਾਂ ਤਹਿਤ ਕੀਤੇ ਜਾਂਦੇ ਕਲੇਮਾਂ ਸੰਬੰਧੀ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਅਟਵਾਲ ਵਲੋਂ ਖਰੜ ’ ਚ ਸੀਵਰ ਸਿਸਟਮ ਦਾ ਪੁਖਤਾ ਪ੍ਰਬੰਧ ਕਰਨ ਦੀ ਮੰਗ ਅਗਲੀ ਖ਼ਬਰ ਡੇਰਾਬੱਸੀ ’ ਚ 11 ਵੀਂ ਜਮਾਤ ਦੀ 15 ਸਾਲਾ ਵਿਦਿਆਰਥਣ ਸ਼ੱਕੀ ਹਾਲਾਤ ’ ਚ ਲਾਪਤਾ ਪੁਲਿਸ ਵਲੋਂ ਅਗਵਾ ਦਾ ਮਾਮਲਾ ਦਰਜ
Ad Position 24