12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਐਡਵੋਕੇਟ ਅਟਵਾਲ ਵਲੋਂ ਖਰੜ ’ ਚ ਸੀਵਰ ਸਿਸਟਮ ਦਾ ਪੁਖਤਾ ਪ੍ਰਬੰਧ ਕਰਨ ਦੀ ਮੰਗ

ਖਰੜ, 12 ਅਕਤੂਬਰ (ਜੰਡਪੁਰੀ)-ਕਾਂਗਰਸ ਪਾਰਟੀ ਦੇ ਲੀਗਲ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪੁਨੀਤ ਸਿੰਘ ਅਟਵਾਲ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਖਰੜ ‘ਚ ਸੀਵਰੇਜ ਸਿਸਟਮ ਦਾ ਪੁਖਤਾ ਪ੍ਰਬੰਧ ਕੀਤਾ ਜਾਵੇ। ਐਡਵੋਕੇਟ ਅਟਵਾਲ ਨੇ ਕਿਹਾ ਕਿ ਜਿਥੇ ਪਹਿਲਾਂ ਹੀ ਖਰੜ ਦੇ ਲੋਕ ਸੀਵਰ ਸਿਸਟਮ ਦੇ ਮਾੜੇ ਪ੍ਰਬੰਧਾਂ ਕਾਰਨ ਡਾਹਢੇ ਪ੍ਰੇਸ਼ਾਨ ਹਨ, ਉਥੇ ਹੀ ਬੀਤੇ ਦਿਨੀਂ ਹੋਈ ਭਾਰੀ ਬਾਰਿਸ਼ ਦੌਰਾਨ ਸੀਵਰੇਜ ਦਾ ਪਾਣੀ ਮੁੱਖ ਮਾਰਗਾਂ ਅਤੇ ਲੋਕਾਂ ਦੇ ਘਰਾਂ ‘ਚ ਦਾਖ਼ਲ ਹੁੰਦਾ ਦੇਖਿਆ ਗਿਆ।

Ad Position 21
No active advertisement
ਅਜੀਤ ਡੈਸਕ 13-10-2026
ਖਰੜ, 12 ਅਕਤੂਬਰ (ਜੰਡਪੁਰੀ)-ਕਾਂਗਰਸ ਪਾਰਟੀ ਦੇ ਲੀਗਲ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪੁਨੀਤ ਸਿੰਘ ਅਟਵਾਲ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਖਰੜ ‘ਚ ਸੀਵਰੇਜ ਸਿਸਟਮ ਦਾ ਪੁਖਤਾ ਪ੍ਰਬੰਧ ਕੀਤਾ ਜਾਵੇ। ਐਡਵੋਕੇਟ ਅਟਵਾਲ ਨੇ ਕਿਹਾ ਕਿ ਜਿਥੇ ਪਹਿਲਾਂ ਹੀ ਖਰੜ ਦੇ ਲੋਕ ਸੀਵਰ ਸਿਸਟਮ ਦੇ ਮਾੜੇ ਪ੍ਰਬੰਧਾਂ ਕਾਰਨ ਡਾਹਢੇ ਪ੍ਰੇਸ਼ਾਨ ਹਨ, ਉਥੇ ਹੀ ਬੀਤੇ ਦਿਨੀਂ ਹੋਈ ਭਾਰੀ ਬਾਰਿਸ਼ ਦੌਰਾਨ ਸੀਵਰੇਜ ਦਾ ਪਾਣੀ ਮੁੱਖ ਮਾਰਗਾਂ ਅਤੇ ਲੋਕਾਂ ਦੇ ਘਰਾਂ ‘ਚ ਦਾਖ਼ਲ ਹੁੰਦਾ ਦੇਖਿਆ ਗਿਆ। ਉਨ੍ਹਾਂ ਕਿਹਾ ਕਿ ਖਰੜ ਸ਼ਹਿਰ ਅੰਦਰ ਧੜਾਧੜ ਕਾਲੋਨੀਆਂ ਕੱਟੀਆਂ ਜਾ ਰਹੀਆਂ ਹਨ, ਪਰ ਜ਼ਿਆਦਾਤਰ ਕਾਲੋਨੀਆਂ ‘ਚ ਐਸ. ਟੀ. ਪੀ. ਨਹੀਂ ਸਥਾਪਿਤ ਨਹੀਂ ਕੀਤੇ ਗਏ, ਜਿਸ ਕਾਰਨ ਕਾਲੋਨੀਆਂ ਵਿਚਲੇ ਸੀਵਰੇਜ ਦੇ ਮੇਨਹੋਲ ਓਵਰਫਲੋ ਹੋ ਰਹੇ ਹਨ ਅਤੇ ਅੱਗੇ ਕੋਈ ਨਿਕਾਸ ਨਾ ਹੋਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਮੁੜ ਘਰਾਂ ‘ਚ ਜਾ ਰਿਹਾ ਹੈ। ਇਸ ਕਾਰਨ ਜਿਥੇ ਘਰਾਂ ਅੰਦਰ ਬਦਬੂ ਆਉਣੀ ਸ਼ੁਰੂ ਹੋ ਜਾਂਦੀ ਹੈ, ਉਥੇ ਹੀ ਬਿਮਾਰੀਆਂ ਫੈਲਣ ਦਾ ਡਰ ਵੀ ਸਤਾਉਂਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਨੁਮਾਇੰਦਿਆਂ ਵਲੋਂ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਇਨ੍ਹਾਂ ਵਾਅਦਿਆਂ ਨੂੰ ਹੁਣ ਤੱਕ ਬੂਰ ਨਹੀਂ ਪਿਆ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਖਰੜ ਸ਼ਹਿਰ ਅੰਦਰ ਸੀਵਰੇਜ ਦੇ ਵਿਗੜੇ ਸਿਸਟਮ ਨੂੰ ਦਰੁਸਤ ਕਰਨ ਲਈ ਤੁਰੰਤ ਉਪਰਾਲੇ ਸ਼ੁਰੂ ਕਰੇ ਤਾਂ ਜੋ ਲੋਕਾਂ ਨੂੰ ਰੋਜ਼ਾਨਾ ਦੀ ਪ੍ਰੇਸ਼ਾਨੀ ਤੋਂ ਨਿਜ਼ਾਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਹਾੜ੍ਹੀ ਦੀਆਂ ਫ਼ਸਲਾਂ ਅਤੇ ਆਧੁਨਿਕ ਖੇਤੀ ਤਕਨੀਕਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਮੇਲਾ ਅੱਜ ਅਗਲੀ ਖ਼ਬਰ ਮੁਹਾਲੀ ਦੇ ਨਿੱਜੀ ਹਸਪਤਾਲ ਵਿਖੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਵਿੱਤੀ ਬੇਨਿਯਮੀਆਂ ਅਤੇ ਸਿਹਤ ਸਹੂਲਤਾਂ ਦੇ ਕਲੇਮਾਂ ਸੰਬ...
Ad Position 24