12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਹਾੜ੍ਹੀ ਦੀਆਂ ਫ਼ਸਲਾਂ ਅਤੇ ਆਧੁਨਿਕ ਖੇਤੀ ਤਕਨੀਕਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਮੇਲਾ ਅੱਜ

ਐੱਸ. ਏ.

Ad Position 21
No active advertisement
ਅਜੀਤ ਡੈਸਕ 13-10-2026
ਐੱਸ. ਏ. ਐੱਸ. ਨਗਰ, 12 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸੰਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ, ਖੇਤੀ ਲਾਗਤਾਂ ਘਟਾਉਣ ਅਤੇ ਖੇਤੀ ਉਤਪਾਦਨ ਤੇ ਆਮਦਨ ‘ਚ ਵਾਧਾ ਕਰਨ ਦੇ ਉਦੇਸ਼ ਨਾਲ ਅੱਜ 13 ਅਕਤੂਬਰ ਨੂੰ ਸਵੇਰੇ 10 ਵਜੇ ਕਿਸਾਨ ਵਿਕਾਸ ਚੈਂਬਰ (ਏਅਰਪੋਰਟ ਚੌਕ) ਮੁਹਾਲੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਮੁਹਾਲੀ ਨੇ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਵਿਗਿਆਨਕ ਖੇਤੀ ਤਕਨੀਕਾਂ ਨਾਲ ਜੋੜਨਾ, ਖੇਤੀ ‘ਚ ਨਵੇਂ ਤਰੀਕਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣਾ ਹੈ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਹਾੜ੍ਹੀ ਦੀਆਂ ਫ਼ਸਲਾਂ ਦੀ ਸੁਚੱਜੀ ਕਾਸ਼ਤ, ਖਾਦਾਂ ਦੀ ਸੰਤੁਲਿਤ ਵਰਤੋਂ, ਫ਼ਸਲਾਂ ਦੀ ਸਿਹਤਮੰਦ ਪੈਦਾਵਾਰ ਅਤੇ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਨੇ ਅੱਗੇ ਦੱਸਿਆ ਕਿ ਬਾਇਓ ਖਾਦ ਪ੍ਰਯੋਗਸ਼ਾਲਾ ਰਾਹੀਂ ਬਾਇਓ/ਆਰਗੈਨਿਕ ਖਾਦਾਂ ਦੇ ਨਮੂਨਿਆਂ ਦੀ ਨਿਰਧਾਰਤ ਮਾਪਦੰਡਾਂ ਅਨੁਸਾਰ ਜਾਂਚ ਕਰਨ ਦੀ ਸਹੂਲਤ ਉਪਲੱਬਧ ਹੋਣ ਨਾਲ-ਨਾਲ ਖਾਦਾਂ ਦੀ ਗੁਣਵੱਤਾ ਬਾਰੇ ਭਰੋਸੇਯੋਗ ਜਾਣਕਾਰੀ ਪ੍ਰਾਪਤ ਕਰਨ ‘ਚ ਮਦਦ ਮਿਲੇਗੀ। ਇਸ ਨਾਲ ਘੱਟ ਗੁਣਵੱਤਾ ਵਾਲੀਆਂ ਜਾਂ ਮਾਪਦੰਡਾਂ ‘ਤੇ ਖਰੀਆਂ ਨਾ ਉਤਰਨ ਵਾਲੀਆਂ ਖਾਦਾਂ ਦੀ ਪਛਾਣ ਕਰਨ, ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਖੇਤੀ ਲਈ ਮਿਆਰੀ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ‘ਚ ਸਹਾਇਤਾ ਮਿਲੇਗੀ। ਇਸ ਦੇ ਨਾਲ ਹੀ ਮਿਆਰੀ ਜੈਵਿਕ ਖਾਦਾਂ ਦੀ ਸਹੀ ਵਰਤੋਂ ਨਾਲ ਮਿੱਟੀ ਦੀ ਸਿਹਤ ਸੁਧਾਰਨ, ਮਿੱਟੀ ‘ਚ ਜੈਵਿਕ ਪਦਾਰਥ ਵਧਾਉਣ ਅਤੇ ਲੰਬੇ ਸਮੇਂ ਲਈ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ‘ਚ ਵੀ ਮਦਦ ਮਿਲੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ‘ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ।
Ad Position 22
No active advertisement
ਪਿਛਲੀ ਖ਼ਬਰ ਮੰਦਰਾਂ ਵਿਚ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਐਡਵੋਕੇਟ ਅਟਵਾਲ ਵਲੋਂ ਖਰੜ ’ ਚ ਸੀਵਰ ਸਿਸਟਮ ਦਾ ਪੁਖਤਾ ਪ੍ਰਬੰਧ ਕਰਨ ਦੀ ਮੰਗ
Ad Position 24