12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਚਾਕੂ ਰੱਖ ਕੇ ਘੁੰਮਣ ਦੇ ਮਾਮਲੇ ਵਧੇ , ਇਕ ਕਮਾਨੀਦਾਰ ਚਾਕੂ ਸਣੇ ਮੁਲਜ਼ਮ ਗ੍ਰਿਫ਼ਤਾਰ 2024 ਵਿਚ ਵੀ ਅਸਲ੍ਹਾ ਐਕਟ ਤਹਿਤ ਦਰਜ ਹੋਇਆ ਸੀ ਕੇਸ

ਚੰਡੀਗੜ੍ਹ, 12 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਵਿਚ ਪਾਬੰਦੀਸ਼ੁਦਾ ਚਾਕੂ ਰੱਖ ਕੇ ਘੁੰਮਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਦੌਰਾਨ ਮੌਲੀ ਜਾਗਰਾਂ ਥਾਣੇ ਦੀ ਪੁਲਿਸ ਨੇ ਇਕ 25 ਸਾਲਾ ਨੌਜਵਾਨ ਨੂੰ ਕਮਾਨੀਦਾਰ ਚਾਕੂ ਸਮੇਤ ਗ੍ਰਿਫ਼ਤਾਰ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 13-10-2026
ਚੰਡੀਗੜ੍ਹ, 12 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਵਿਚ ਪਾਬੰਦੀਸ਼ੁਦਾ ਚਾਕੂ ਰੱਖ ਕੇ ਘੁੰਮਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਦੌਰਾਨ ਮੌਲੀ ਜਾਗਰਾਂ ਥਾਣੇ ਦੀ ਪੁਲਿਸ ਨੇ ਇਕ 25 ਸਾਲਾ ਨੌਜਵਾਨ ਨੂੰ ਕਮਾਨੀਦਾਰ ਚਾਕੂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਵਿਸ਼ਾਲ ਵਾਸੀ ਮੌਲੀ ਜਾਗਰਾਂ ਕੰਪਲੈਕਸ ਵਜੋਂ ਹੋਈ ਹੈ। ਪੁਲਿਸ ਅਨੁਸਾਰ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ 11 ਅਕਤੂਬਰ ਨੂੰ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਬਟਨ ਨਾਲ ਖੁੱਲ੍ਹਣ ਵਾਲਾ ਕਮਾਨੀਦਾਰ ਚਾਕੂ ਬਰਾਮਦ ਕੀਤਾ। ਮੁਲਜ਼ਮ ਚਾਕੂ ਰੱਖਣ ਸਬੰਧੀ ਕੋਈ ਲਾਇਸੈਂਸ ਜਾਂ ਪਰਮਿਟ ਪੇਸ਼ ਨਹੀਂ ਕਰ ਸਕਿਆ। ਇਸ ਮਾਮਲੇ ਵਿਚ ਮੌਲੀ ਜਾਗਰਾਂ ਥਾਣੇ ਵਿਚ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਐੱਫ.ਆਈ.ਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਦਾ ਇਸ ਤੋਂ ਪਹਿਲਾਂ ਵੀ ਅਪਰਾਧਿਕ ਰਿਕਾਰਡ ਹੈ। ਸਾਲ 2024 ਵਿਚ ਵੀ ਉਸ ਵਿਰੁੱਧ ਮੌਲੀ ਜਾਗਰਾਂ ਥਾਣੇ ਵਿਚ ਅਸਲਾ ਐਕਟ ਤਹਿਤ ਮਾਮਲਾ ਦਰਜ ਹੋਇਆ ਸੀ, ਜਿਸ ਵਿਚ ਪੁਲਿਸ ਵਲੋਂ ਅਦਾਲਤ ਵਿਚ ਦੋਸ਼ ਪੱਤਰ ਵੀ ਪੇਸ਼ ਕੀਤਾ ਜਾ ਚੁੱਕਾ ਹੈ। ਤਾਜ਼ਾ ਮਾਮਲੇ ਵਿਚ ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ -11 ਤੋਂ ਲੇਜ਼ਰ ਵੈਲੀ ਤੱਕ ਨਸ਼ਾ ਮੁਕਤ ਸੰਕਲਪ ਯਾਤਰਾ ਕੱਢੀ ਅਗਲੀ ਖ਼ਬਰ ਆਨਲਾਈਨ ਟ੍ਰੇਡਿੰਗ ਦੇ ਨਾਂਅ ’ ਤੇ 2 ਲੱਖ ਰੁ . ਦੀ ਮਾਰੀ ਠੱਗੀ ਮੁਨਾਫੇ ਦਾ ਝਾਂਸਾ ਦੇ ਕੇ ਨੌਜਵਾਨ ਨੂੰ ਜਾਲ ’ਚ ਫਸਾਇਆ
Ad Position 24