14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਰੇਲ ਗੱਡੀ ਦੀ ਲਪੇਟ ’ ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ

ਜ਼ੀਰਕਪੁਰ, 13 ਅਕਤੂਬਰ (ਮਨਿੰਦਰ ਸਿੰਘ)-ਮੰਗਲਵਾਰ ਸਵੇਰੇ ਢਕੌਲੀ ਰੇਲਵੇ ਫਾਟਕ ਕੋਲ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਉਮਰ 35 ਤੋਂ 40 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 14-10-2026
ਜ਼ੀਰਕਪੁਰ, 13 ਅਕਤੂਬਰ (ਮਨਿੰਦਰ ਸਿੰਘ)-ਮੰਗਲਵਾਰ ਸਵੇਰੇ ਢਕੌਲੀ ਰੇਲਵੇ ਫਾਟਕ ਕੋਲ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਉਮਰ 35 ਤੋਂ 40 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਉਸ ਦੀ ਪਛਾਣ ਨਾ ਹੋਣ ਕਾਰਨ ਰੇਲਵੇ ਪੁਲਿਸ ਘੱਗਰ (ਮੁਬਾਰਿਕਪੁਰ) ਵਲੋਂ ਕਾਨੂੰਨੀ ਕਾਰਵਾਈ ਕਰਦਿਆਂ ਲਾਸ਼ ਨੂੰ ਪਛਾਣ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ 72 ਘੰਟਿਆਂ ਲਈ ਰਖਵਾਇਆ ਗਿਆ ਹੈ। ਪੁਲਿਸ ਵਲੋਂ ਬੀ. ਐੱਨ. ਐੱਸ. ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਅਨੁਸਾਰ ਮ੍ਰਿਤਕ ਨੇ ਨੀਲੇ ਰੰਗ ਦੀ ਕਮੀਜ਼, ਅਸਮਾਨੀ ਰੰਗ ਦੀ ਪੱਟੀ ਵਾਲਾ ਕੱਪੜਾ ਅਤੇ ਕਾਲੇ ਰੰਗ ਦੀ ਲੋਅਰ ਪਹਿਨੀ ਹੋਈ ਸੀ। ਉਸ ਦਾ ਰੰਗ ਸਾਂਵਲਾ, ਚਿਹਰਾ ਲੰਬਾ ਅਤੇ ਨੱਕ ਚੌੜੀ ਸੀ। ਉਸ ਦੇ ਸਿਰ ਅਤੇ ਦਾੜ੍ਹੀ ਦੇ ਵਾਲ ਕਾਲੇ ਅਤੇ ਛੋਟੇ ਕੱਟੇ ਹੋਏ ਸਨ। ਮ੍ਰਿਤਕ ਦੇ ਖੱਬੇ ਹੱਥ ਦੀ ਗੁੱਟ ’ਤੇ ਰਬੜ ਦਾ ਬਰੇਸਲੇਟ ਵੀ ਪਾਇਆ ਹੋਇਆ ਸੀ। ਰੇਲਵੇ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵਿਅਕਤੀ ਇਸ ਹੁਲੀਏ ਦੇ ਆਧਾਰ ’ਤੇ ਮ੍ਰਿਤਕ ਦੀ ਪਛਾਣ ਕਰ ਸਕਦਾ ਹੈ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਬਾਰੇ ਜਾਣਕਾਰੀ ਰੱਖਦਾ ਹੈ, ਤਾਂ ਉਹ ਰੇਲਵੇ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਹਾਦਸੇ ’ ਚ ਜ਼ਖ਼ਮੀ ਅਣਪਛਾਤੇ ਵਿਅਕਤੀ ਦੀ ਪੀ . ਜੀ . ਆਈ . ਵਿਖੇ ਜ਼ੇਰੇ ਇਲਾਜ ਮੌਤ ਅਗਲੀ ਖ਼ਬਰ ਚੰਡੀਗੜ੍ਹ ਏਡਿਡ ਕਾਲਜ ਟੀਚਰਜ਼ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਸੰਬੰਧੀ ਇਕ ਦਿਨਾ ਕੀਤਾ ਅੰਦੋਲਨ ਜੇਕਰ ਮੰਗਾਂ ਦੀ ਪੂਰਤੀ ਨਾ...
Ad Position 24