14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਹਾਦਸੇ ’ ਚ ਜ਼ਖ਼ਮੀ ਅਣਪਛਾਤੇ ਵਿਅਕਤੀ ਦੀ ਪੀ . ਜੀ . ਆਈ . ਵਿਖੇ ਜ਼ੇਰੇ ਇਲਾਜ ਮੌਤ

ਜ਼ੀਰਕਪੁਰ, 13 ਅਕਤੂਬਰ (ਮਨਿੰਦਰ ਸਿੰਘ)-ਭਬਾਤ ਰੋਡ ‘ਤੇ 12 ਅਕਤੂਬਰ ਨੂੰ ਵਾਪਰੇ ਸੜਕ ਹਾਦਸੇ ‘ਚ ਜ਼ਖ਼ਮੀ ਹੋਏ ਇਕ ਅਣਪਛਾਤੇ ਵਿਅਕਤੀ ਦੀ ਪੀ. ਜੀ.

Ad Position 21
No active advertisement
ਅਜੀਤ ਡੈਸਕ 14-10-2026
ਜ਼ੀਰਕਪੁਰ, 13 ਅਕਤੂਬਰ (ਮਨਿੰਦਰ ਸਿੰਘ)-ਭਬਾਤ ਰੋਡ ‘ਤੇ 12 ਅਕਤੂਬਰ ਨੂੰ ਵਾਪਰੇ ਸੜਕ ਹਾਦਸੇ ‘ਚ ਜ਼ਖ਼ਮੀ ਹੋਏ ਇਕ ਅਣਪਛਾਤੇ ਵਿਅਕਤੀ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਮੌਤ ਹੋ ਗਈ। ਪੁਲਿਸ ਵਲੋਂ ਮ੍ਰਿਤਕ ਦੀ ਪਛਾਣ ਲਈ ਆਮ ਲੋਕਾਂ ਤੋਂ ਸਹਿਯੋਗ ਮੰਗਿਆ ਗਿਆ ਹੈ। ਫ਼ਿਲਹਾਲ ਮ੍ਰਿਤਕ ਦੇਹ ਪੀ. ਜੀ. ਆਈ. ਦੇ ਮੁਰਦਾਘਰ ਵਿਖੇ ਰਖਵਾਈ ਗਈ ਹੈ। ਪੁਲਿਸ ਵਲੋਂ ਜਾਰੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਉਮਰ ਕਰੀਬ 35-36 ਸਾਲ, ਕੱਦ ਲਗਭਗ 5 ਫੁੱਟ 8 ਇੰਚ ਤੇ ਰੰਗ ਕਣਕ ਵੰਨਾ ਹੈ। ਮ੍ਰਿਤਕ ਦੇ ਸਿਰ ਦੇ ਦੋਵੇਂ ਪਾਸੇ ਵਾਲ ਛੋਟੇ ਹਨ, ਜਦਕਿ ਦਾੜ੍ਹੀ ‘ਚ ਚਿੱਟੇ ਵਾਲ ਹਨ। ਹਾਦਸੇ ਸਮੇਂ ਉਸ ਨੇ ਨੀਲੇ ਰੰਗ ਦੀ ਟੀ-ਸ਼ਰਟ ਪਹਿਨੀ ਹੋਈ ਸੀ, ਜਿਸ ‘ਤੇ ‘ਇਨੋਵੇਸ਼ਨ’ ਲਿਖਿਆ ਹੋਇਆ ਹੈ। ਪੁਲਿਸ ਅਨੁਸਾਰ ਹੁਣ ਤੱਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਜਾਂ ਵਾਰਸਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ। ਪੁਲਿਸ ਨੇ ਲਾਸ਼ ਨੂੰ ਸ਼ਨਾਖ਼ਤ ਲਈ ਅਗਲੇ 72 ਘੰਟਿਆਂ ਵਾਸਤੇ ਪੀ. ਜੀ. ਆਈ. ਚੰਡੀਗੜ੍ਹ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵਿਅਕਤੀ ਜਾਰੀ ਕੀਤੇ ਗਏ ਹੁਲੀਆ ਦੇ ਆਧਾਰ ‘ਤੇ ਮ੍ਰਿਤਕ ਨੂੰ ਪਛਾਣਦਾ ਹੈ ਜਾਂ ਉਸ ਦੇ ਪਰਿਵਾਰ ਬਾਰੇ ਕੋਈ ਜਾਣਕਾਰੀ ਰੱਖਦਾ ਹੈ ਤਾਂ ਉਹ ਜ਼ੀਰਕਪੁਰ ਪੁਲਿਸ ਨਾਲ ਤੁਰੰਤ ਸੰਪਰਕ ਕਰੇ।
Ad Position 22
No active advertisement
ਪਿਛਲੀ ਖ਼ਬਰ ਪੰਡਵਾਲਾ ਰੋਡ ’ਤੇ ਸ਼ਰਾਬ ਦੇ ਠੇਕੇ ਸਾਹਮਣਿਓਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਰੇਲ ਗੱਡੀ ਦੀ ਲਪੇਟ ’ ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
Ad Position 24