14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਵਿੱਤਰਾ ਜਵੈਲਰਸ ਵਲੋਂ ਸੋਨੇ ਅਤੇ ਹੀਰਿਆਂ ਦੇ ਗਹਿਣਿਆਂ ਦੀ ਬਣਵਾਈ ਸੰਬੰਧੀ ਵਿਸ਼ੇਸ਼ ਯੋਜਨਾ ਸ਼ੁਰੂ

ਐੱਸ. ਏ.

Ad Position 21
No active advertisement
ਅਜੀਤ ਡੈਸਕ 14-10-2026
ਐੱਸ. ਏ. ਐੱਸ. ਨਗਰ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਸਮੇਤ ਪੂਰੇ ਟ੍ਰਾਈਸਿਟੀ ਅੰਦਰ ਸੋਨੇ, ਚਾਂਦੀ ਤੇ ਹੀਰੇ ਦੇ ਗਹਿਣਿਆਂ ਦੇ ਕਾਰੋਬਾਰ ‘ਚ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਹੇ ਸਥਾਨਕ ਫੇਜ਼-3ਬੀ2 ਵਿਚਲੇ ‘ਪਵਿੱਤਰਾ ਜਵੈਲਰਸ’ ਨਾਮਕ ਸ਼ੋਅਰੂਮ ਵਲੋਂ ਸਮੇਂ-ਸਮੇਂ ਸਿਰ ਲੋਕਾਂ ਦੀ ਮੰਗ ਅਨੁਸਾਰ ਵੱਖ-ਵੱਖ ਯੋਜਨਾਵਾਂ ਸ਼ੁਰੂ ਕੀਤੀਆਂ ਜਾਂਦੀਆਂ ਹਨ। ਇਸੇ ਲੜੀ ਤਹਿਤ ਹੁਣ ਜਿਥੇ ਸ਼ੋਅਰੂਮ ਦੇ ਪ੍ਰਬੰਧਕਾਂ ਵਲੋਂ ਗਹਿਣਿਆਂ ‘ਤੇ ਸਿਰਫ 3 ਫ਼ੀਸਦੀ ਬਣਵਾਈ ਸੰਬੰਧੀ ਵਿਸ਼ੇਸ਼ ਯੋਜਨਾ ਸ਼ੁਰੂ ਕੀਤੀ ਗਈ ਹੈ, ਉਥੇ ਹੀ ਹੀਰਿਆਂ ਦੇ ਗਹਿਣਿਆਂ ‘ਤੇ 40 ਫ਼ੀਸਦੀ ਤੱਕ ਛੋਟ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ 5 ਲੱਖ ਰੁ. ਤੋਂ ਵੱਧ ਦੀ ਖ਼ਰੀਦਦਾਰੀ ਕਰਨ ਵਾਲੇ ਗ੍ਰਾਹਕ ਨੂੰ ਸ਼ਾਨਦਾਰ ਤੋਹਫ਼ੇ ਦਿੱਤੇ ਜਾਂਦੇ ਹਨ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਪਵਿੱਤਰਾ ਜਵੈਲਰਸ ਦੇ ਐੱਮ. ਡੀ. ਅਮਨ ਗੋਇਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਸੋਨੇ ਦੇ ਗਹਿਣਿਆਂ ‘ਤੇ ਸਿਰਫ 3 ਫ਼ੀਸਦੀ ਬਣਵਾਈ ਲਈ ਜਾ ਰਹੀ ਹੈ, ਜਿਸ ਕਾਰਨ ਗ੍ਰਾਹਕਾਂ ‘ਚ ਗਹਿਣਿਆਂ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਰਾਣੇ ਗ੍ਰਾਹਕਾਂ ਸਮੇਤ ਨਵੇਂ ਗ੍ਰਾਹਕ ਇਸ ਯੋਜਨਾ ਦਾ ਭਰਪੂਰ ਲਾਭ ਉੱਠਾ ਰਹੇ ਹਨ ਅਤੇ ਉਹ ਆਪਣੇ ਗ੍ਰਾਹਕਾਂ ਦੀਆਂ ਆਸਾਂ ‘ਤੇ ਖਰੇ ਉਤਰਦੇ ਹੋਏ ਉਨ੍ਹਾਂ ਨੂੰ ਨਵੇਂ ਡਿਜ਼ਾਈਨ ਦੇ ਗਹਿਣੇ ਬਣਾ ਕੇ ਉ੍ਹਨਾਂ ਵਲੋਂ ਖ਼ਰਚੇ ਪੈਸੇ ਦਾ ਪੂਰਾ ਮੁੱਲ ਮੋੜ ਰਹੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ‘ਚ ਗਹਿਣਿਆਂ ਦੀ ਵਿਕਰੀ ‘ਚ ਕਈ ਗੁਣਾਂ ਵਾਧਾ ਹੋਣ ਦੀ ਆਸ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤੋਂ ਇਲਾਵਾ ਪੁਰਾਣੇ ਸੋਨੇ ਦੇ ਗਹਿਣਿਆਂ ‘ਤੇ 100 ਫ਼ੀਸਦੀ ਵਾਪਸੀ ਦੀ ਗਰੰਟੀ ਵੀ ਦਿੱਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰੁੜਕੀ ਪੁਖਤਾ ਵਿਖੇ ਓਵਰਲੋਡ ਟਰੱਕ ਪਲਟਣ ਤੋਂ ਬਚਿਆ ਅਗਲੀ ਖ਼ਬਰ ਸਿੱਧੂ ਕਿਹਾ, ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ ਕਰਨ ’ਚ ਫੇਲ੍ਹ ਸਾਬਤ ਹੋਈ ਸਰਕਾ
Ad Position 24