14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵੀਜ਼ਾ ਲਗਵਾਉਣ ਦੇ ਨਾਂਅ ’ਤੇ ਦੋ ਵਿਅਕਤੀਆਂ ਨਾਲ 19.33 ਲੱਖ ਦੀ ਠੱਗੀ

ਚੰਡੀਗੜ੍ਹ, 13 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਵਿਚ ਵੀਜ਼ਾ ਲਗਵਾਉਣ ਦੇ ਨਾਂ ’ਤੇ ਦੋ ਵਿਅਕਤੀਆਂ ਨਾਲ 19. 33 ਲੱਖ ਰੁਪਏ ਦੀ ਕਥਿਤ ਠੱਗੀ ਦੇ ਮਾਮਲੇ ਸਾਹਮਣੇ ਆਏ ਹਨ।

Ad Position 21
No active advertisement
ਅਜੀਤ ਡੈਸਕ 14-10-2026
ਚੰਡੀਗੜ੍ਹ, 13 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਵਿਚ ਵੀਜ਼ਾ ਲਗਵਾਉਣ ਦੇ ਨਾਂ ’ਤੇ ਦੋ ਵਿਅਕਤੀਆਂ ਨਾਲ 19.33 ਲੱਖ ਰੁਪਏ ਦੀ ਕਥਿਤ ਠੱਗੀ ਦੇ ਮਾਮਲੇ ਸਾਹਮਣੇ ਆਏ ਹਨ। ਪਹਿਲੇ ਮਾਮਲੇ ਵਿਚ ਉੱਤਰ ਪ੍ਰਦੇਸ਼ ਦੇ ਦੇਵਰੀਆ ਵਾਸੀ ਇਬਰਾਹਿਮ ਅੰਸਾਰੀ ਦੀ ਸ਼ਿਕਾਇਤ ’ਤੇ ਥਾਣਾ ਸੈਕਟਰ-39 ਦੀ ਪੁਲਿਸ ਨੇ ਸੈਕਟਰ-44 (ਸੀ) ਸਥਿਤ ਏ.ਆਰ. ਕੰਸਲਟੈਂਸੀ ਵਿਰੁੱਧ 4.83 ਲੱਖ ਰੁਪਏ ਦੀ ਠੱਗੀ ਦੇ ਦੋਸ਼ ਹੇਠ ਐੱਫ. ਆਈ. ਆਰ ਦਰਜ ਕੀਤੀ ਹੈ। ਦੂਜੇ ਮਾਮਲੇ ਵਿਚ ਵੀ ਥਾਣਾ ਸੈਕਟਰ-39 ਦੀ ਪੁਲਿਸ ਵਲੋਂ ਕਾਰਵਾਈ ਕਰਦਿਆਂ ਸੈਕਟਰ-52, ਚੰਡੀਗੜ੍ਹ ਵਾਸੀ ਵਿਨੋਦ ਕੁਮਾਰ ਵਿਸ਼ਵਕਰਮਾ ਅਤੇ ਹੋਰਨਾਂ ਵਿਰੁੱਧ ਵੀਜ਼ਾ ਦਿਵਾਉਣ ਦੇ ਨਾਂ ’ਤੇ 14.50 ਲੱਖ ਰੁਪਏ ਦੀ ਕਥਿਤ ਠੱਗੀ ਦੀ ਸ਼ਿਕਾਇਤ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਸੈਕਟਰ-40 (ਡੀ) ਦੇ ਇਕ ਐੱਸ.ਸੀ.ਓ. ਦੀ ਉਪਰਲੀ ਮੰਜ਼ਿਲ ’ਤੇ ਸਥਿਤ ਮੈਸਰਜ਼ ਲੀਗਲ ਗਾਈਡ ਓਵਰਸੀਜ਼ ਦਾ ਨਾਂਅ ਸਾਹਮਣੇ ਆਇਆ ਹੈ। ਪੁਲਿਸ ਨੇ ਦੋਵਾਂ ਮਾਮਲਿਆਂ ਵਿਚ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਿਤ ਧਾਰਾਵਾਂ ਤਹਿਤ ਵੱਖ-ਵੱਖ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਖਰੜ ਵਿਖੇ ਰਾਮ ਲੀਲ੍ਹਾ ਦੇ ਮੰਚਨ ਦੌਰਾਨ ਸੀਤਾ ਸਵੰਬਰ ਤੇ ਰਾਮ - ਸੀਤਾ ਦੀ ਜੈਮਾਲਾ ਦਾ ਦ੍ਰਿਸ਼ ਬਣਿਆ ਖਿੱਚ ਦਾ ਕੇਂਦਰ ਅਗਲੀ ਖ਼ਬਰ ਪੰਚਕੂਲਾ ਵਿਚ ਵੱਡੀ ਵਾਰਦਾਤ ਦੀ ਫਿਰਾਕ ਵਿਚ ਘੁੰਮ ਰਹੇ ਦੋ ਸ਼ੂਟਰਾਂ ਦਾ ਪੁਲਿਸ ਨਾਲ ਮੁਕਾਬਲਾ , ਦੋਵੇਂ ਕਾਬੂ ਮੁਲਜ਼ਮਾਂ...
Ad Position 24