14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਸ਼ਿਆਂ ਖ਼ਿਲਾਫ਼ ਲੜਨ ਵਾਲੇ ‘ ਪਰਮਿੰਦਰ ਸਿੰਘ ਝੋਟਾ ’ ਨੂੰ ਹੀ ਗੁਆਉਣੀ ਪਈ ਜਾਨ , ਸਰਕਾਰ ਦੀ ਜਵਾਬਦੇਹੀ ਕਿੱਥੇ - ਡਾ . ਸੁਭਾਸ਼ ਸ਼ਰਮਾ ਪੰਜਾਬ ’ਚ ਨਸ਼ਾ ਵਿਰੋਧੀ ਕਾਰਕੁੰਨਾਂ ਦੀ ਸੁਰੱਖਿਆ ਲਈ ਠੋਸ ਪ੍ਰਬੰਧ ਕਰਨ ਦੀ ਮੰਗ

ਚੰਡੀਗੜ੍ਹ, 13 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਨੇ ਨਸ਼ਾ ਵਿਰੋਧੀ ਮੁਹਿੰਮ ਵਿਚ ਜੁਟੇ ਲੋਕਾਂ ਦੀ ਸੁਰੱਖਿਆ ਦਾ ਮੁੱਦਾ ਗੰਭੀਰ ਬਣਾ ਦਿੱਤਾ ਹੈ। ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ.

Ad Position 21
No active advertisement
ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ। 14-10-2026
ਚੰਡੀਗੜ੍ਹ, 13 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਨੇ ਨਸ਼ਾ ਵਿਰੋਧੀ ਮੁਹਿੰਮ ਵਿਚ ਜੁਟੇ ਲੋਕਾਂ ਦੀ ਸੁਰੱਖਿਆ ਦਾ ਮੁੱਦਾ ਗੰਭੀਰ ਬਣਾ ਦਿੱਤਾ ਹੈ। ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇਸ ਘਟਨਾ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਦੇ ਦਾਅਵੇ ਕਰਨ ਵਾਲੀ ਸਰਕਾਰ ਨੂੰ ਪਹਿਲਾਂ ਉਨ੍ਹਾਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ, ਜਿਹੜੇ ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾ ਰਹੇ ਹਨ। ਉਨ੍ਹਾਂ ਹੱਤਿਆਕਾਂਡ ਦੀ ਸਮਾਂਬੱਧ ਜਾਂਚ, ਮੁਲਜ਼ਮ ਦੀ ਜਲਦ ਗ੍ਰਿਫ਼ਤਾਰੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਡਾ. ਸ਼ਰਮਾ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰ ਰਹੇ ਸਨ। ਮੀਡੀਆ ਰਿਪੋਰਟਾਂ ਅਨੁਸਾਰ, ਨਸ਼ਿਆਂ ਦੀ ਕਥਿਤ ਵਿਕਰੀ ਨੂੰ ਲੈ ਕੇ ਇਕ ਮੈਡੀਕਲ ਸਟੋਰ ਦੇ ਸੰਚਾਲਕ ਨਾਲ ਹੋਏ ਵਿਵਾਦ ਦੌਰਾਨ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਚਿੰਤਾਜਨਕ ਹੈ ਅਤੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ, ਪਰ ਜ਼ਮੀਨੀ ਪੱਧਰ ’ਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ। ਨਸ਼ਾ ਵਿਰੋਧੀ ਕਾਰਕੁੰਨਾਂ ਦੀ ਸੁਰੱਖਿਆ ਲਈ ਠੋਸ ਪ੍ਰਬੰਧ ਕਰਨ ਦੀ ਮੰਗ ਡਾ. ਸ਼ਰਮਾ ਨੇ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਦੇ ਹੱਤਿਆਕਾਂਡ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ, ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਸਮਾਜਿਕ ਕਾਰਕੁਨਾਂ ਅਤੇ ਨਸ਼ਾ ਤਸਕਰੀ ਸਬੰਧੀ ਸ਼ਿਕਾਇਤਾਂ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਉਹ ਬਿਨਾਂ ਕਿਸੇ ਡਰ ਦੇ ਸਮਾਜਿਕ ਬੁਰਾਈ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰ ਸਕਣ। ਡਾ. ਸ਼ਰਮਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਿਰਫ਼ ਐਲਾਨਾਂ ਦੀ ਨਹੀਂ, ਸਗੋਂ ਜਵਾਬਦੇਹੀ, ਪ੍ਰਭਾਵਸ਼ਾਲੀ ਪੁਲਿਸ ਕਾਰਵਾਈ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਮੁਹਿੰਮ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੇ ਕਦਮ ਚੁੱਕਣੇ ਚਾਹੀਦੇ ਹਨ, ਜਿਨ੍ਹਾਂ ਨਾਲ ਲੋਕਾਂ ਦਾ ਕਾਨੂੰਨ ਵਿਵਸਥਾ ਵਿਚ ਭਰੋਸਾ ਬਹਾਲ ਹੋਵੇ ਅਤੇ ਨਸ਼ਿਆਂ ਵਿਰੁੱਧ ਲੜਨ ਵਾਲੇ ਸਮਾਜਿਕ ਕਾਰਕੁੰਨਾਂ ਨੂੰ ਸੁਰੱਖਿਅਤ ਮਾਹੌਲ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਮੀਂਹ ਅਤੇ ਗੜੇਮਾਰ ਨਾਲ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਅਸੈੱਸਮੈਂਟ ਕਰਵਾ ਕੇ ਤੁਰੰਤ ਮੁਆਵਜ਼ਾ ਦਿੱਤਾ ਜਾਵੇ - ਹਰਿੰਦਰਪ... ਅਗਲੀ ਖ਼ਬਰ 1 ਕਿੱਲੋ 75 ਗ੍ਰਾਮ ਗਾਂਜੇ ਸਮੇਤ ਇੱਕ ਗ੍ਰਿਫ਼ਤਾਰ
Ad Position 24