ਵਿਦਿਆਰਥੀਆਂ ਲਈ ਮਾਡਲ ਯੂਨਾਈਟਿਡ ਨੇਸ਼ਨਜ਼ 2026 ਕਾਨਫ਼ਰੰਸ ਸਫ਼ਲਤਾਪੂਰਕ ਕਰਵਾਈ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਅਤੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਹੋਏ ਸ਼ਾਮਿਲ
ਚੰਡੀਗੜ੍ਹ, 13 ਅਕਤੂਬਰ (ਸੁਖਵਿੰਦਰ ਸਿੰਘ ਸ਼ਾਨ) -ਕਾਰਮਲ ਕਾਨਵੈਂਟ ਸਕੂਲ ਸੈਕਟਰ 9 ਚੰਡੀਗੜ੍ਹ ਵਿਖੇ ‘ਮਾਡਲ ਯੂਨਾਈਟਿਡ ਨੇਸ਼ਨਜ਼ 2026 ਕਾਨਫ਼ਰੰਸ’ ਸਫ਼ਲਤਾਪੂਰਕ ਕਰਵਾਈ ਗਈ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਕੂਟਨੀਤੀ, ਵਿਚਾਰ-ਵਟਾਂਦਰੇ, ਅੰਤਰਰਾਸ਼ਟਰੀ ਮਾਮਲਿਆਂ ਅਤੇ ਅਗਵਾਈ ਦੇ ਗੁਣਾਂ ਬਾਰੇ ਜਾਣਕਾਰੀ ਦੇਣਾ ਸੀ। ਦੋ ਦਿਨਾਂ ਇਸ ਕਾਨਫ਼ਰੰਸ ਵਿਚ 1200 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਚੰਡੀਗੜ੍ਹ, 13 ਅਕਤੂਬਰ (ਸੁਖਵਿੰਦਰ ਸਿੰਘ ਸ਼ਾਨ) -ਕਾਰਮਲ ਕਾਨਵੈਂਟ ਸਕੂਲ ਸੈਕਟਰ 9 ਚੰਡੀਗੜ੍ਹ ਵਿਖੇ ‘ਮਾਡਲ ਯੂਨਾਈਟਿਡ ਨੇਸ਼ਨਜ਼ 2026 ਕਾਨਫ਼ਰੰਸ’ ਸਫ਼ਲਤਾਪੂਰਕ ਕਰਵਾਈ ਗਈ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਕੂਟਨੀਤੀ, ਵਿਚਾਰ-ਵਟਾਂਦਰੇ, ਅੰਤਰਰਾਸ਼ਟਰੀ ਮਾਮਲਿਆਂ ਅਤੇ ਅਗਵਾਈ ਦੇ ਗੁਣਾਂ ਬਾਰੇ ਜਾਣਕਾਰੀ ਦੇਣਾ ਸੀ। ਦੋ ਦਿਨਾਂ ਇਸ ਕਾਨਫ਼ਰੰਸ ਵਿਚ 1200 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕਾਨਫ਼ਰੰਸ ਦੇ ਉਦਘਾਟਨੀ ਸਮਾਰੋਹ ਵਿਚ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਸ਼ਵ ਪੱਧਰ ਦੇ ਮਹੱਤਵਪੂਰਨ ਮੁੱਦਿਆਂ ਪ੍ਰਤੀ ਜਾਗਰੂਕ ਰਹਿਣ ਅਤੇ ਇਨ੍ਹਾਂ ਵਿਚ ਸਰਗਰਮ ਭਾਗੀਦਾਰੀ ਕਰਨ ਲਈ ਪ੍ਰੇਰਿਤ ਕੀਤਾ। ਜਦੋਂ ਕਿ ਸਮਾਪਤੀ ਸਮਾਰੋਹ ਵਿਚ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਦੀ ਹਾਜ਼ਰੀ ਨੇ ਕਾਨਫ਼ਰੰਸ ਦੀ ਸ਼ਾਨ ਨੂੰ ਹੋਰ ਵਧਾਇਆ। ਕਾਰਮਲ ਕਾਨਵੈਂਟ ਸਕੂਲ ਅਤੇ ਸੋਰਾਮੀ ਇਵੈਂਟਸ ਦੇ ਸਾਂਝੇ ਯਤਨਾਂ ਨਾਲ ਕਰਵਾਈ ਕਾਨਫ਼ਰੰਸ ਦੀਆਂ ਵੱਖ-ਵੱਖ ਕਮੇਟੀਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ, ਰਾਸ਼ਟਰੀ ਅਤੇ ਸਮਕਾਲੀ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨ ਦਾ ਮੌਕਾ ਮਿਲਿਆ। ਇਸ ਕਾਨਫ਼ਰੰਸ ਨੇ ਨੌਜਵਾਨ ਪ੍ਰਤੀਨਿਧੀਆਂ ਨੂੰ ਜਨਤਕ ਭਾਸ਼ਣ ਕਲਾ, ਗੱਲਬਾਤ, ਸਮਝੌਤਾ ਕਰਨ ਦੇ ਹੁਨਰ, ਕੂਟਨੀਤੀ ਅਤੇ ਅਗਵਾਈ ਦੀ ਸਮਰੱਥਾ ਵਿਕਸਿਤ ਕਰਨ ਲਈ ਇੱਕ ਪ੍ਰਭਾਵਸ਼ਾਲੀ ਮੰਚ ਪ੍ਰਦਾਨ ਕੀਤਾ।