13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਇਕ ਵਾਰ ਫਿਰ ‘ ਆਪ ’ ਸਰਕਾਰ ਦੇ ‘ ਰੰਗਲੇ ਪੰਜਾਬ ’ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਮੱਛਲੀ ਕਲਾਂ

ਐੱਸ. ਏ.

Ad Position 21
No active advertisement
ਅਜੀਤ ਡੈਸਕ 14-10-2026
ਐੱਸ. ਏ. ਐੱਸ. ਨਗਰ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਮਾਨਸਾ ਵਿਖੇ ਦਿਨ-ਦਿਹਾੜੇ ਹੋਏ ਕਤਲ ਨੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ‘ਰੰਗਲੇ ਪੰਜਾਬ’ ਦੇ ਦਾਅਵਿਆਂ ਦੀ ਪੋਲ੍ਹ ਖੋਲ੍ਹ ਕੇ ਰੱਖ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਹੀ ਸੂਬੇ ‘ਚ ਨਸ਼ਾ ਤਸਕਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਜੇਕਰ ਕੋਈ ਨਸ਼ਿਆਂ ਖ਼ਿਲਾਫ਼ ਮੂੰਹ ਖੋਲ੍ਹਦਾ ਹੈ ਤਾਂ ਉਸ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਨੇ ਨਸ਼ਿਆਂ ਖ਼ਿਲਾਫ਼ ਸਰਗਰਮ ਮੁਹਿੰਮ ਵਿੱਢੀ ਹੋਈ ਸੀ ਅਤੇ ਜੋ ਕੰਮ ਪੁਲਿਸ-ਪ੍ਰਸ਼ਾਸਨ ਤੇ ਸਰਕਾਰ ਨੂੰ ਕਰਨਾ ਚਾਹੀਦਾ ਸੀ ਉਹ ਪਰਮਿੰਦਰ ਸਿੰਘ ਝੋਟਾ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਅੱਜ ਸਮਾਜ ‘ਚੋਂ ਨਸ਼ਿਆਂ ਦੇ ਖ਼ਾਤਮੇ ਵਾਸਤੇ ਸਾਨੂੰ ਪਰਮਿੰਦਰ ਸਿੰਘ ਝੋਟੇ ਵਰਗੇ ਲੋਕਾਂ ਦੀ ਜ਼ਰੂਰਤ ਸੀ, ਪਰ ਉਸ ਦੇ ਦਿਨ-ਦਿਹਾੜੇ ਹੋਏ ਕਤਲ ਤੋਂ ਬਾਅਦ ਲੋਕਾਂ ਦਾ ਪੰਜਾਬ ਦੀ ਕਾਨੂੰਨ-ਵਿਵਸਥਾ ਤੋਂ ਪੂਰੀ ਤਰ੍ਹਾਂ ਭਰੋਸਾ ਉੱਠ ਚੁਕਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਤਸਕਰਾਂ ਨੂੰ ਨੱਥ ਪਾਉਣ ‘ਚ ਬਿਲਕੁੱਲ ਨਾਕਾਮ ਸਾਬਿਤ ਹੋਈ ਹੈ ਅਤੇ ਇਸ ਦੇ ਨੁਮਾਇੰਦਿਆਂ ਦਾ ਪੂਰਾ ਧਿਆਨ ਸਿਰਫ ਫੋਕੀ ਇਸ਼ਤਿਹਾਰਬਾਜ਼ੀ ‘ਤੇ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਝਾੜੂ ਪਾਰਟੀ ਨੂੰ ਅਜਿਹੇ ‘ਰੰਗਲੇ ਪੰਜਾਬ’ ਲਈ ਵੋਟਾਂ ਨਹੀਂ ਪਾਈਆਂ ਸਨ, ਜਿਸ ਦੇ ਰਾਜ ਵਿਚ ਨਸ਼ਿਆਂ ਖ਼ਿਲਾਫ਼ ਆਵਾਜ ਬੁਲੰਦ ਕਰਨ ਵਾਲੇ ਸੁਰੱਖਿਅਤ ਨਾ ਹੋਣ।
Ad Position 22
No active advertisement
ਪਿਛਲੀ ਖ਼ਬਰ ਬੰਨੀ ਕੰਗ ਨੇ ਧਾਰਮਿਕ ਪ੍ਰੋਗਰਾਮ ’ ਚ ਲੁਆਈ ਹਾਜ਼ਰੀ ਅਗਲੀ ਖ਼ਬਰ ਮਦਰ ਡੇਅਰੀ ਸਟੋਰ ਦੇ ਤਾਲੇ ਤੋੜ ਕੇ 329 ਟੀਨ ਸੋਇਆਬੀਨ ਤੇਲ ਚੋਰੀ, ਘਟਨਾ ਸੀ.ਸੀ.ਟੀ.ਵੀ ’ਚ ਕੈਦ
Ad Position 24