13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ - ਬਰਾੜ ਕਿਹਾ, ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਸਥਿਤ ਨੂੰ ਕਾਇਮ ਰੱਖਣ ’ਚ ਅਸਫ਼ਲ ਸਾਬਤ ਹੋ ਰਹੀ ਹੈ

ਐੱਸ. ਏ.

Ad Position 21
No active advertisement
ਅਜੀਤ ਡੈਸਕ 14-10-2026
ਐੱਸ. ਏ. ਐੱਸ. ਨਗਰ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਲਈ ਸਿੱਧੇ ਤੌਰ ‘ਤੇ ਜਵਾਬਦੇਹ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਨੂੰਨ ਦਾ ਰਾਜ ਸਥਾਪਿਤ ਕਰਨ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ‘ਚ ਸਰਕਾਰ ਬੁਰੀ ਤਰ੍ਹਾਂ ਅਸਫ਼ਲ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਵੀ ਸੁਰੱਖਿਅਤ ਨਹੀਂ ਹਨ ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਲਵੇਗਾ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਪਿਛਲੇ ਲੰਬੇ ਸਮੇਂ ਤੋਂ ਮਾਨਸਾ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਨਸ਼ਿਆਂ ਦੇ ਵਿਰੁੱਧ ਆਵਾਜ਼ ਉੱਠਾ ਰਿਹਾ ਸੀ। ਉਹ ਕਥਿਤ ਤੌਰ ‘ਤੇ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ‘ਚ ਸ਼ਾਮਿਲ ਲੋਕਾਂ ਨੂੰ ਫੜ੍ਹਨ ਦੀਆਂ ਕੋਸ਼ਿਸ਼ਾਂ ਵੀ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਪਰਵਿੰਦਰ ਸਿੰਘ ਦੇ ਕਈ ਵਾਰ ਝਗੜੇ ਹੋਣ ਦੀਆਂ ਗੱਲਾਂ ਵੀ ਸਾਹਮਣੇ ਆਈਆਂ ਸਨ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ, ਕਾਤਲਾਂ ਤੇ ਇਸ ਸਾਜ਼ਿਸ਼ ‘ਚ ਸ਼ਾਮਿਲ ਹੋਰਨਾਂ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਦੇ ਨਾਲ ਹੀ ਮਾਨਸਾ ਅਤੇ ਪੰਜਾਬ ਦੇ ਹੋਰਨਾਂ ਇਲਾਕਿਆਂ ‘ਚ ਚੱਲ ਰਹੇ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਦੀ ਡੂੰਘਾਈ ਨਾਲ ਜਾਂਚ ਕਰਕੇ ਇਸ ਦੇ ਪਿੱਛੇ ਕੰਮ ਕਰ ਰਹੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾਵੇ। ਉਨ੍ਹਾਂ ਨੈਤਿਕਤਾ ਦੇ ਆਧਾਰ ‘ਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ. ਜੀ. ਪੀ. ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਅਤੇ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਸਰਕਾਰ ਨੂੰ ਬਿਆਨਬਾਜ਼ੀ ਦੀ ਬਜਾਏ ਠੋਸ ਕਾਰਵਾਈ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਦੀ ਸੁਰੱਖਿਆ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਚੁੰਗਲ ‘ਚੋਂ ਬਚਾਇਆ ਜਾ ਸਕੇ ਅਤੇ ਸੂਬੇ ‘ਚ ਕਾਨੂੰਨ ਦਾ ਰਾਜ ਮੁੜ ਸਥਾਪਿਤ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਮਾਂ ਜਵਾਲਾ ਜੀ ਦੀ ਅਖੰਡ ਜੋਤ ਲੈ ਕੇ ਲਾਲੜੂ ਖੇਤਰ ਦੇ ਪਿੰਡ - ਪਿੰਡ ਪਹੁੰਚੇ ਗੁਰਦਰਸ਼ਨ ਸਿੰਘ ਸੈਣੀ ਸੇਵਾ ਦੇ ਨਾਲ ਸਮਾਜਿਕ... ਅਗਲੀ ਖ਼ਬਰ ਬੰਨੀ ਕੰਗ ਨੇ ਧਾਰਮਿਕ ਪ੍ਰੋਗਰਾਮ ’ ਚ ਲੁਆਈ ਹਾਜ਼ਰੀ
Ad Position 24