13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ - ਗੋਲਡੀ ਪਿੰਡ ਖਿਜ਼ਰਾਬਾਦ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਸੱਦੀ ਗਈ ਭਰਵੀਂ ਮੀਟਿੰਗ

ਮਾਜਰੀ, 13 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਭਰਵੀਂ ਮੀਟਿੰਗ ਸੱਦੀ ਗਈ। ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਰਾਣਾ ਕੁਸ਼ਲਪਾਲ ਦੀ ਅਗਵਾਈ ਹੇਠ ਸੱਦੀ ਗਈ ਇਸ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕਰਦਿਆਂ ਪਿੰਡ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਨਾਲ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕ ਮਸਲਿਆਂ ਬਾਬਤ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 14-10-2026
ਮਾਜਰੀ, 13 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਭਰਵੀਂ ਮੀਟਿੰਗ ਸੱਦੀ ਗਈ। ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਰਾਣਾ ਕੁਸ਼ਲਪਾਲ ਦੀ ਅਗਵਾਈ ਹੇਠ ਸੱਦੀ ਗਈ ਇਸ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕਰਦਿਆਂ ਪਿੰਡ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਨਾਲ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕ ਮਸਲਿਆਂ ਬਾਬਤ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਖਰੜ ਦੇ ਪਿੰਡਾਂ ‘ਚ ਸੜਕਾਂ, ਪੀਣ ਵਾਲੇ ਪਾਣੀ, ਸਫ਼ਾਈ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰਿਆ ਜਾ ਰਿਹਾ ਹੈ। ਇਸੇ ਦੌਰਾਨ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਰਾਣਾ ਕੁਸ਼ਲਪਾਲ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣਾ ਹੀ ‘ਆਪ’ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਵਰਗੇ ਪ੍ਰੋਗਰਾਮ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਇਕ ਮਜ਼ਬੂਤ ਕੜੀ ਦਾ ਕੰਮ ਕਰਦੇ ਹਨ। ਅਜਿਹੀਆਂ ਮੀਟਿੰਗਾਂ ਰਾਹੀਂ ਲੋਕ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ‘ਤੇ ਨੁਮਾਇੰਦਿਆਂ ਸਾਹਮਣੇ ਰੱਖ ਸਕਦੇ ਹਨ। ਇਸ ਮੌਕੇ ਹਰਦੀਪ ਸਿੰਘ ਬੁਟਰੇਲਾ, ਸਾਬਕਾ ਸੰਮਤੀ ਮੈਂਬਰ ਸੰਦੀਪ ਕੌਰ, ਸਾਬਕਾ ਪੰਚ ਸੁਖਦੇਵ ਸਿੰਘ, ਪੰਚ ਰਣਜੀਤ ਸਿੰਘ, ਪੰਚ ਮਲਕੀਤ ਸਿੰਘ, ਸ਼ੇਰ ਖਾਨ ਪ੍ਰਧਾਨ ਮੁਸਲਿਮ ਵੈੱਲਫ਼ੇਅਰ, ਪੰਚ ਲਖਵੀਰ ਸਿੰਘ, ਪੰਚ ਹਰੀਸ਼, ਰਜਿੰਦਰ ਸਿੰਘ ਥਾਣਾ ਗੋਬਿੰਦਗੜ੍ਹ, ਪੰਚ ਹਰਜਿੰਦਰ ਸਿੰਘ, ਗੁਰਵਿੰਦਰ ਸਿੰਘ, ਸਾਬਕਾ ਪੰਚ ਸੋਨੂੰ ਅਤੇ ਪੰਚ ਕਿੰਦਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਪਾਰਟੀ ਦੀ ਏਜੰਡਾ ਅਤੇ ਵਿਚਾਰ ਕਮੇਟੀ ਦੀ ਪਲੇਠੀ ਮੀਟਿੰਗ ਦੌਰਾਨ ਮਹੱਤਵਪੂਰਨ ਮੁੱਦਿਆਂ ’... ਅਗਲੀ ਖ਼ਬਰ ਜੀ . ਐੱਮ . ਸੀ . ਐੱਚ -32 ’ ਚ ਅੰਡਰਗ੍ਰੈਜੂਏਟ ਐੱਮ . ਬੀ . ਬੀ . ਐੱਸ ਵਿਦਿਆਰਥੀਆਂ ਲਈ ਦੋ - ਰੋਜ਼ਾ ਮੈਡੀਕਲ ਕਾਨਫ਼ਰੰਸ...
Ad Position 24