13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮੰਗਾਂ ਦੇ ਹੱਲ ਲਈ 15 ਅਕਤੂਬਰ ਤੱਕ ਦਾ ਸਮਾਂ ਮਿਲਣ ਮਗਰੋਂ ਹੈਫੈੱਡ ਹੈੱਡਕੁਆਰਟਰ ਅੱਗੇ ਧਰਨਾ ਸਮਾਪਤ ਮੰਗਾਂ ਨਾ ਮੰਨੀਆਂ ਤਾਂ ਹਰਿਆਣਾ ਪੱਧਰ ’ਤੇ ਤਿੱਖਾ ਸੰਘਰਸ਼ ਵਿੱਢਣ ਦੀ ਚਿਤਾਵਨੀ

ਪੰਚਕੂਲਾ, 13 ਅਕਤੂਬਰ (ਕਪਿਲ)- ਹਰਿਆਣਾ ਕੋਆਪਰੇਟਿਵ ਮਾਰਕੀਟਿੰਗ ਸੁਸਾਇਟੀ ਇੰਪਲਾਈਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਚਕੂਲਾ ਸਥਿਤ ਹੈਫੈੱਡ ਹੈੱਡਕੁਆਰਟਰ ਦਾ ਘਿਰਾਓ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਹਨੂੰਮਾਨ ਗੋਦਾਰਾ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਵਿਚ ਸੂਬੇ ਭਰ ਤੋਂ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 14-10-2026
ਪੰਚਕੂਲਾ, 13 ਅਕਤੂਬਰ (ਕਪਿਲ)- ਹਰਿਆਣਾ ਕੋਆਪਰੇਟਿਵ ਮਾਰਕੀਟਿੰਗ ਸੁਸਾਇਟੀ ਇੰਪਲਾਈਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਚਕੂਲਾ ਸਥਿਤ ਹੈਫੈੱਡ ਹੈੱਡਕੁਆਰਟਰ ਦਾ ਘਿਰਾਓ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਹਨੂੰਮਾਨ ਗੋਦਾਰਾ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਵਿਚ ਸੂਬੇ ਭਰ ਤੋਂ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। ਹੈਫੈੱਡ ਦੇ ਐੱਮ.ਡੀ. ਨਾਲ ਹੋਈ ਮੀਟਿੰਗ ਦੌਰਾਨ ਮੰਗਾਂ ਸੰਬੰਧੀ ਸੁਣਵਾਈ ਲਈ 15 ਅਕਤੂਬਰ ਤੱਕ ਦਾ ਸਮਾਂ ਦਿੱਤੇ ਜਾਣ ਮਗਰੋਂ ਯੂਨੀਅਨ ਨੇ ਧਰਨਾ ਸਮਾਪਤ ਕਰ ਦਿੱਤਾ। ਯੂਨੀਅਨ ਵਲੋਂ ਸਰਕਾਰ ਅਤੇ ਵਿਭਾਗ ਅੱਗੇ ਸੱਤ ਪ੍ਰਮੁੱਖ ਮੰਗਾਂ ਰੱਖੀਆਂ ਗਈਆਂ ਹਨ। ਇਨ੍ਹਾਂ ਵਿਚ ਝੋਨੇ ਦੀ ਫ਼ਸਲ ਦੀ ਖ਼ਰੀਦ ’ਤੇ ਸਹਿਕਾਰੀ ਸਭਾਵਾਂ ਦੇ ਕਮਿਸ਼ਨ ਵਿਚ ਹੈੱਡਕੁਆਰਟਰ ਵਲੋਂ ਕੀਤੀ ਕਟੌਤੀ ਵਾਪਸ ਲੈਣ, ਕਣਕ ਦੀ ਖ਼ਰੀਦ ’ਤੇ ਕਮਿਸ਼ਨ ਵਧਾਉਣ ਅਤੇ ਕਿਸਾਨਾਂ ਨੂੰ ਕਣਕ ਦੇ ਬੀਜ ’ਤੇ ਦਿੱਤੀ ਸਬਸਿਡੀ ਦੀ ਰਕਮ ਜਾਰੀ ਕਰਨ ਦੀ ਮੰਗ ਸ਼ਾਮਿਲ ਹੈ। ਇਸ ਤੋਂ ਇਲਾਵਾ ਆਂਗਣਵਾੜੀ ਦੇ ਸਾਮਾਨ ਦੀ ਢੋਆ-ਢੁਆਈ ਦੇ ਖ਼ਰਚੇ ਵਧਾਉਣ, ਖਾਦਾਂ ਦੀ ਵੰਡ ’ਤੇ ਮਿਲਣ ਵਾਲਾ ਮਾਰਜਨ ਵਧਾਉਣ ਅਤੇ ਲੰਮੇ ਸਮੇਂ ਤੋਂ ਡੀ.ਸੀ. ਰੇਟ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਵੀ ਉਠਾਈ ਗਈ। ਯੂਨੀਅਨ ਨੇ ਸੇਵਾ ਨਿਯਮਾਂ ਵਿਚ ਸੋਧ ਕਰ ਕੇ ਡੀ.ਈ.ਓ. ਦੀ ਅਸਾਮੀ ਸਿਰਜਣ ਅਤੇ ਪਹਿਲੀ ਜਨਵਰੀ 2024 ਤੋਂ ਲਾਗੂ ਤਨਖ਼ਾਹ ਸੋਧ ਸੰਬੰਧੀ ਪੱਤਰ ਦਾ ਲਾਭ ਸਾਰੇ ਯੋਗ ਮੁਲਾਜ਼ਮਾਂ ਨੂੰ ਦੇਣ ਦੀ ਮੰਗ ਵੀ ਦੁਹਰਾਈ। ਯੂਨੀਅਨ ਦੇ ਆਗੂ ਹਨੂੰਮਾਨ ਗੋਦਾਰਾ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ 15 ਅਕਤੂਬਰ ਤੱਕ ਉਡੀਕ ਕੀਤੀ ਜਾਵੇਗੀ। ਜੇਕਰ ਇਸ ਸਮੇਂ ਦੌਰਾਨ ਮੰਗਾਂ ’ਤੇ ਕੋਈ ਠੋਸ ਕਾਰਵਾਈ ਨਾ ਹੋਈ ਤਾਂ ਹਰਿਆਣਾ ਪੱਧਰ ’ਤੇ ਵੱਡਾ ਅੰਦੋਲਨ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਸਹਿਕਾਰ ਭਾਰਤੀ ਹਰਿਆਣਾ ਦੇ ਸੂਬਾਈ ਜਨਰਲ ਸਕੱਤਰ ਡਾ. ਸੌਰਵ ਭੀਸ਼ਮ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖ਼ੋਰੀ ਦੇ 6 ਕੇਸਾਂ ਵਿਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ ਅਗਲੀ ਖ਼ਬਰ ਡਰੋਨ ਰਾਹੀਂ ਲਾਰਵੀਸਾਈਡ ਦੇ ਛਿੜਕਾਅ ਲਈ ਸਿਹਤ ਵਿਭਾਗ ਨੇਂ ਮੈਸਰਜ਼ ਕਿਰਨ ਕਾਰਪੋਰੇਸ਼ਨ ਮੁੰਬਈ ਨਾਲ ਕੀਤਾ ਸਮਝੌਤਾ ਅਤਿ-ਆਧੁਨ...
Ad Position 24