15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਟੈਕਸੀ ਚਾਲਕ ਨੂੰ ਚਾਕੂ ਮਾਰਨ ਦੇ ਮਾਮਲੇ ’ ਚ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 14 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-28 ਸਥਿਤ ਭਾਰਤ ਪੈਟਰੋਲੀਅਮ ਪੰਪ ’ਤੇ ਹੋਏ ਝਗੜੇ ਦੌਰਾਨ ਟੈਕਸੀ ਚਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਸੈਕਟਰ-26 ਥਾਣਾ ਪੁਲਿਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਸ਼ਿਵਮ ਵਾਸੀ ਸੈਕਟਰ-26, ਚੰਡੀਗੜ੍ਹ ਵਜੋਂ ਹੋਈ ਹੈ। ਪੁਲਿਸ ਅਨੁਸਾਰ ਮੁਲਜ਼ਮ ਨੇ ਆਪਣੇ 3-4 ਸਾਥੀਆਂ ਨਾਲ ਮਿਲ ਕੇ ਨੂੰ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

Ad Position 21
No active advertisement
ਚੰਡੀਗੜ੍ਹ ਦੇ ਥਾਣਾ ਸੈਕਟਰ-26 ਦੀ ਪੁਲਿਸ ਵਲੋਂ ਟੈਕਸੀ ਚਾਲਕ ’ਤੇ ਹੋਏ ਹਮਲੇ ਦੇ ਮਾਮਲੇ ਵਿਚ ਗ੍ਰਿਫ਼ਤਾਰ ਮੁਲਜ਼ਮ ਪੁਲਿਸ ਹਿਰਾਸਤ ਦੌਰਾਨ। 15-10-2026
ਚੰਡੀਗੜ੍ਹ, 14 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-28 ਸਥਿਤ ਭਾਰਤ ਪੈਟਰੋਲੀਅਮ ਪੰਪ ’ਤੇ ਹੋਏ ਝਗੜੇ ਦੌਰਾਨ ਟੈਕਸੀ ਚਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਸੈਕਟਰ-26 ਥਾਣਾ ਪੁਲਿਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਸ਼ਿਵਮ ਵਾਸੀ ਸੈਕਟਰ-26, ਚੰਡੀਗੜ੍ਹ ਵਜੋਂ ਹੋਈ ਹੈ। ਪੁਲਿਸ ਅਨੁਸਾਰ ਮੁਲਜ਼ਮ ਨੇ ਆਪਣੇ 3-4 ਸਾਥੀਆਂ ਨਾਲ ਮਿਲ ਕੇ ਨੂੰ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾ ਕਰਨ ਉਪਰੰਤ ਸਾਰੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਅਤੇ ਟੈਕਸੀ ਚਾਲਕ ਆਕਾਸ਼ ਲਖੇਰਾ ਨੂੰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਅਧਿਕਾਰੀਆਂ ਦੀ ਸਹਾਇਤਾ ਨਾਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਪੁਲਿਸ ਅਧਿਕਾਰੀਆਂ ਅਨੁਸਾਰ ਇਹ ਘਟਨਾ 26 ਜੁਲਾਈ ਨੂੰ ਪੈਟਰੋਲ ਪੰਪ ’ਤੇ ਉਸ ਸਮੇਂ ਹੋਈ ਸੀ ਜਦੋਂ ਟੈਕਸੀ ਚਾਲਕ ਆਪਣੀ ਗੱਡੀ ਵਿਚ ਸੀ.ਐਨ.ਜੀ ਭਰਵਾਉਣ ਲਈ ਕਤਾਰ ਵਿਚ ਲੱਗਾ ਹੋਇਆ ਸੀ ਅਤੇ ਉਸ ਤੋਂ ਪਿਛਲੀ ਗੱਡੀ ਵਿਚ ਬੈਠੇ ਇਕ ਵਿਅਕਤੀ ਨੇ ਉਸ ਨੂੰ ਜਲਦਬਾਜ਼ੀ ਕਰਨ ਲਈ ਹਾਰਨ ਤੇ ਹਾਰਨ ਬਜਾਏ। ਇਸ ਉਪਰੰਤ ਉਕਤ ਵਿਅਕਤੀ ਆਪਣੀ ਗੱਡੀ ’ਚੋਂ ਬਾਹਰ ਨਿਕਲ ਕੇ ਆਇਆ। ਜਿਸ ਤੋਂ ਬਾਅਦ ਉਸ ਨੇ ਅਕਾਸ਼ ਨਾਲ ਬਹਿਸ ਸ਼ੁਰੂ ਕਰ ਦਿੱਤੀ ਅਤੇ ਬਹਿਸ ਨੇ ਅਚਾਨਕ ਲੜਾਈ ਦਾ ਰੂਪ ਧਾਰ ਲਿਆ। ਇਸੇ ਦੌਰਾਨ ਉਕਤ ਮੁਲਜ਼ਮ ਦੇ ਸਾਥੀਆਂ ਨੇ ਵੀ ਸ਼ਿਕਾਇਤਕਰਤਾ ਨੂੰ ਜ਼ਖਮੀ ਕਰਨ ਵਿਚ ਉਸਦਾ ਸਾਥ ਦਿੱਤਾ। ਇਸ ਸਬੰਧੀ ਅਗਲੇ ਦਿਨ 27 ਜੁਲਾਈ ਨੂੰ ਸੈਕਟਰ-26 ਥਾਣੇ ਵਿਚ ਜ਼ਖਮੀ ਹੋਏ ਟੈਕਸੀ ਚਾਲਕ ਦੇ ਬਿਆਨਾਂ ਦੇ ਆਧਾਰ ’ਤੇ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਮਾਮਲੇ ਦੀ ਜਾਂਚ ਕਰਦਿਆਂ ਪੁਲਿਸ ਨੇ 14 ਅਕਤੂਬਰ ਨੂੰ ਛਾਪੇਮਾਰੀ ਕਰਦਿਆਂ ਸ਼ਿਵਮ ਨੂੰ ਉਸਦੇ ਟਿਕਾਣੇ ਤੋਂ ਗ੍ਰਿਫ਼ਤਾਰ ਕਰ ਲਿਆ। ਫ਼ਿਲਹਾਲ ਉਕਤ ਪੁਲਿਸ ਹਿਰਾਸਤ ਵਿਚ ਹੈ। ਇਸ ਦੇ ਨਾਲ ਪੁਲਿਸ ਵਲੋਂ ਵਾਰਦਾਤ ਵਿਚ ਸ਼ਾਮਲ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੀ ਪੋਸ਼ ਮਾਰਕੀਟ ਤੋਂ ਲਗਜ਼ਰੀ ਗੱਡੀ ’ਚੋਂ 2 ਲੱਖ ਦੀ ਨਕਦੀ ਚੋਰੀ ਅਗਲੀ ਖ਼ਬਰ ਹੈਰੋਇਨ ਸਮੇਤ ਮੁਲਜ਼ਮ ਕਾਬੂ
Ad Position 24