15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮੋਟੀ ਕਮਾਈ ਦਾ ਲਾਲਚ ਦੇ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੇ 2 ਨੌਜਵਾਨ ਗ੍ਰਿਫ਼ਤਾਰ ਮੋਬਾਈਲ ਫੋਨ ਅਤੇ 4200 ਰੁਪਏ ਬਰਾਮਦ

ਡੇਰਾਬੱਸੀ, 14 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ ਮੋਬਾਈਲ ਫੋਨਾਂ ਰਾਹੀਂ ਭੋਲੇ-ਭਾਲੇ ਲੋਕਾਂ ਨੂੰ ਘੱਟ ਸਮੇਂ ਵਿਚ ਮੋਟੀ ਕਮਾਈ ਦਾ ਲਾਲਚ ਦੇ ਕੇ ਕਥਿਤ ਤੌਰ ’ਤੇ ਠੱਗੀਆਂ ਮਾਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਲੋਂ ਲੋਕਾਂ ਨੂੰ ਦੜੇ ਸੱਟੇ ਵਿਚ ਪੈਸੇ ਲਗਾਉਣ ਲਈ ਉਕਸਾਇਆ ਜਾਂਦਾ ਸੀ ਅਤੇ ਬਾਅਦ ਵਿਚ ਗ਼ਲਤ ਨੰਬਰ ਦੱਸ ਕੇ ਉਨ੍ਹਾਂ ਦੀ ਰਕਮ ਹੜੱਪ ਲਈ ਜਾਂਦੀ ਸੀ।

Ad Position 21
No active advertisement
ਅਜੀਤ ਡੈਸਕ 15-10-2026
ਡੇਰਾਬੱਸੀ, 14 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ ਮੋਬਾਈਲ ਫੋਨਾਂ ਰਾਹੀਂ ਭੋਲੇ-ਭਾਲੇ ਲੋਕਾਂ ਨੂੰ ਘੱਟ ਸਮੇਂ ਵਿਚ ਮੋਟੀ ਕਮਾਈ ਦਾ ਲਾਲਚ ਦੇ ਕੇ ਕਥਿਤ ਤੌਰ ’ਤੇ ਠੱਗੀਆਂ ਮਾਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਲੋਂ ਲੋਕਾਂ ਨੂੰ ਦੜੇ ਸੱਟੇ ਵਿਚ ਪੈਸੇ ਲਗਾਉਣ ਲਈ ਉਕਸਾਇਆ ਜਾਂਦਾ ਸੀ ਅਤੇ ਬਾਅਦ ਵਿਚ ਗ਼ਲਤ ਨੰਬਰ ਦੱਸ ਕੇ ਉਨ੍ਹਾਂ ਦੀ ਰਕਮ ਹੜੱਪ ਲਈ ਜਾਂਦੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ 13 ਅਕਤੂਬਰ ਨੂੰ ਏ. ਐੱਸ. ਆਈ. ਅਮਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਡੇਰਾਬੱਸੀ ਬੱਸ ਅੱਡੇ ਨੇੜੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਦੁਪਹਿਰ ਕਰੀਬ ਇਕ ਵਜੇ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਦੋ ਨੌਜਵਾਨ ਮੋਬਾਈਲ ਫੋਨਾਂ ਰਾਹੀਂ ਲੋਕਾਂ ਨੂੰ ਵੱਧ ਮੁਨਾਫ਼ੇ ਦਾ ਝਾਂਸਾ ਦੇ ਕੇ ਸੱਟੇਬਾਜ਼ੀ ਵਿਚ ਪੈਸੇ ਲਗਵਾ ਰਹੇ ਹਨ। ਦੋਵੇਂ ਆਪਸੀ ਮਿਲੀਭੁਗਤ ਨਾਲ ਗ਼ਲਤ ਨੰਬਰ ਦੱਸ ਕੇ ਲੋਕਾਂ ਨਾਲ ਧੋਖਾਧੜੀ ਕਰਦੇ ਹਨ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਵੇਂ ਮੁਲਜ਼ਮ ਕਾਰ ਵਿਚ ਸਵਾਰ ਹੋ ਕੇ ਮੁਬਾਰਿਕਪੁਰ ਤੋਂ ਡੇਰਾਬੱਸੀ ਵੱਲ ਆ ਰਹੇ ਹਨ। ਇਸ ਆਧਾਰ ’ਤੇ ਨਾਕਾਬੰਦੀ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ ਗਿਆ। ਮੁਲਜ਼ਮਾਂ ਦੀ ਪਛਾਣ ਅਮਨਦੀਪ ਪੁੱਤਰ ਸੁਸ਼ੀਲ ਕੁਮਾਰ ਵਾਸੀ ਪਟਿਆਲਾ ਅਤੇ ਸੁਨੀਲ ਕੁਮਾਰ ਪੁੱਤਰ ਪਿੰਕੀ ਵਾਸੀ ਸਾਧ ਕਾਲੋਨੀ, ਭਾਂਖਰਪੁਰ ਵਜੋਂ ਹੋਈ ਹੈ। ਉਨ੍ਹਾਂ ਕੋਲੋਂ ਇਕ ਮੋਬਾਈਲ ਫੋਨ ਅਤੇ 4200 ਰੁਪਏ ਬਰਾਮਦ ਹੋਏ ਹਨ। ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਨ ਮਗਰੋ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਉਨ੍ਹਾਂ ਨੂੰ ਅਦਾਲਤ ਵਲੋਂ ਨਿਆਇਕ ਹਿਰਾਸਤ ਲਈ ਜੇਲ੍ਹ ਭੇਜ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ ; ਐਸ . ਸੀ . ਸਬ ਪਲਾਨ ਤਹਿਤ ₹17... ਅਗਲੀ ਖ਼ਬਰ ਚੰਡੀਗੜ੍ਹ ਦੀ ਪੋਸ਼ ਮਾਰਕੀਟ ਤੋਂ ਲਗਜ਼ਰੀ ਗੱਡੀ ’ਚੋਂ 2 ਲੱਖ ਦੀ ਨਕਦੀ ਚੋਰੀ
Ad Position 24