ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਝੋਟਾ ਦਾ ਕਤਲ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ-ਤਰੁਣ ਚੁੱਘ
ਚੰਡੀਗੜ੍ਹ, 14 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਦੀ ਹੱਤਿਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਚੰਡੀਗੜ੍ਹ, 14 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਦੀ ਹੱਤਿਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਚਿੰਤਾਜਨਕ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਤੇਜ਼ੀ ਨਾਲ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਵੇ ਅਤੇ ਨਸ਼ਾ ਵਿਰੋਧੀ ਮੁਹਿੰਮ ਵਿਚ ਸਰਗਰਮ ਕਾਰਕੁਨਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਜਾਣ।