14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਵਰਦਾਤ ਨੇ ‘ ਆਪ ’ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਦਾਅਵਿਆਂ ਦੀ ਖੋਲ੍ਹੀ ਪੋਲ - ਬੀਬੀ ਰਾਮੂਵਾਲੀਆ

ਐੱਸ. ਏ.

Ad Position 21
No active advertisement
ਅਜੀਤ ਡੈਸਕ 15-10-2026
ਐੱਸ. ਏ. ਐੱਸ. ਨਗਰ, 14 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਦੀ ਨੈਸ਼ਨਲ ਕਾਰਜਕਾਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਮਾਨਸਾ ‘ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਦਿਨ-ਦਿਹਾੜੇ ਹੋਏ ਕਤਲ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਲੰਮੇ ਸਮੇਂ ਤੋਂ ਨਸ਼ਿਆਂ ਅਤੇ ਕਥਿਤ ਗ਼ੈਰ-ਕਾਨੂੰਨੀ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਵਿਰੁੱਧ ਆਵਾਜ਼ ਉਠਾ ਰਿਹਾ ਸੀ ਅਤੇ ਅਜਿਹੇ ਵਿਅਕਤੀ ਦਾ ਕਤਲ ਹੋਣਾ ਸੂਬੇ ਦੀ ਸੁਰੱਖਿਆ ਵਿਵਸਥਾ ਅਤੇ ਨਸ਼ਿਆਂ ਵਿਰੁੱਧ ਸਰਕਾਰ ਦੀ ਕਾਰਗੁਜ਼ਾਰੀ ‘ਤੇ ਵੱਡਾ ਸਵਾਲ ਖੜ੍ਹਾ ਕਰਦਾ ਹੈ। ਬੀਬੀ ਰਾਮੂਵਾਲੀਆ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯ ਕੀਨੀ ਨਹੀਂ ਬਣਾਈ ਜਾ ਰਹੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਨਾ ਕੋਈ ਜੁਰਮ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਬਿਆਨਾਂ ਅਤੇ ਮੁਹਿੰਮਾਂ ਤੱਕ ਸੀਮਿਤ ਰਹਿਣ ਦੀ ਬਜਾਏ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਵਿਰੁੱਧ ਸਖ਼ਤ ਅਤੇ ਨਤੀਜਾ-ਮੁਖੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਮਾਮਲੇ ‘ਚ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਨਾ ਕੀਤੀ ਅਤੇ ਪਰਮਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਨਾ ਦਿਵਾਇਆ ਤਾਂ ਭਾਜਪਾ ਇਸ ਮਾਮਲੇ ਦੀ ਠੋਕ ਕੇ ਪੈਰਵਾਈ ਕਰੇਗੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕਦਮ ਚੁੱਕੇਗੀ।
Ad Position 22
No active advertisement
ਪਿਛਲੀ ਖ਼ਬਰ ਸਾਈਬਰ ਠੱਗੀ ਮਾਮਲੇ ’ਚ ਮੁਹਾਲੀ ਦੇ ਦੋ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ
Ad Position 24