17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਕੋਡਾ ਕਾਰ ’ਚੋਂ 15 ਕਿੱਲੋ ਭੁੱਕੀ ਬਰਾਮਦ, ਦੋ ਨਸ਼ਾ ਤਸਕਰ ਕਾਬੂ

ਡੇਰਾਬੱਸੀ, 16 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਕਾਲੇ ਰੰਗ ਦੀ ਸਕੋਡਾ ਔਕਟਾਵੀਆ ਕਾਰ ਵਿਚ ਸਵਾਰ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 15 ਕਿੱਲੋ ਭੁੱਕੀ ਬਰਾਮਦ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋਵਾਂ ਮੁਲਜ਼ਮਾਂ ਨੂੰ ਪੁਲਿਸ ਵਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਦਾ ਤਿੰਨ ਦਿਨਾਂ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ।

Ad Position 21
No active advertisement
ਡੇਰਾਬੱਸੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਭੁੱਕੀ ਸਮੇਤ ਜ਼ਬਤ ਕੀਤੀ ਕਾਰ ਦੀ ਤਸਵੀਰ। ਤਸਵੀਰ : ਰਣਬੀਰ ਸਿੰਘ ਪੜ੍ਹੀ 17-10-2026
ਡੇਰਾਬੱਸੀ, 16 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਕਾਲੇ ਰੰਗ ਦੀ ਸਕੋਡਾ ਔਕਟਾਵੀਆ ਕਾਰ ਵਿਚ ਸਵਾਰ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 15 ਕਿੱਲੋ ਭੁੱਕੀ ਬਰਾਮਦ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋਵਾਂ ਮੁਲਜ਼ਮਾਂ ਨੂੰ ਪੁਲਿਸ ਵਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਦਾ ਤਿੰਨ ਦਿਨਾਂ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਜਾਵੇਦ ਪੁੱਤਰ ਸ਼ਮੀਮ ਵਾਸੀ ਪਿੰਡ ਪੰਡਵਾਲਾ ਅਤੇ ਪ੍ਰਿੰਸ ਪੁੱਤਰ ਸਤਪਾਲ ਰਾਮ ਵਾਸੀ ਪਰਿਵਾਲੀ ਗਲੀ ਪਿੰਡ ਮੀਰਪੁਰ, ਮੁਬਾਰਿਕਪੁਰ ਵਜੋਂ ਹੋਈ ਹੈ। ਪੁਲਿਸ ਰਿਮਾਂਡ ਦੌਰਾਨ ਨਸ਼ੀਲੇ ਪਦਾਰਥ ਦੀ ਖ਼ਰੀਦੋ-ਫ਼ਰੋਖ਼ਤ ਅਤੇ ਇਸ ਦੀ ਸਪਲਾਈ ਨਾਲ ਜੁੜੇ ਪਹਿਲੂਆਂ ਦੀ ਜਾਂਚ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ 15 ਅਕਤੂਬਰ ਨੂੰ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਭਾਲ ਅਤੇ ਗਸ਼ਤ ਦੇ ਸੰਬੰਧ ਵਿਚ ਮੁਬਾਰਿਕਪੁਰ ਦੇ ਤ੍ਰਿਵੇਦੀ ਕੈਂਪ ਵਿਖੇ ਝੰਡਾ ਸਟੇਡੀਅਮ ਨੇੜੇ ਮੌਜੂਦ ਸਨ। ਇਸ ਦੌਰਾਨ ਸਾਹਮਣੇ ਤੋਂ ਕਾਲੇ ਰੰਗ ਦੀ ਸਕੋਡਾ ਔਕਟਾਵੀਆ ਕਾਰ ਆਉਂਦੀ ਦਿਖਾਈ ਦਿੱਤੀ। ਕਾਰ ਵਿਚ ਸਵਾਰ ਦੋਵੇਂ ਨੌਜਵਾਨ ਸਾਹਮਣੇ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਕਾਰ ਪਿੱਛੇ ਮੋੜ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਮੁਸਤੈਦੀ ਦਿਖਾਉਂਦਿਆਂ ਦੋਵਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਅਤੇ ਕਾਰ ਨੂੰ ਵੀ ਮੌਕੇ ਤੇ ਹੀ ਜ਼ਬਤ ਕਰ ਲਿਆ। ਪੁਲਿਸ ਅਨੁਸਾਰ ਸ਼ੱਕ ਦੇ ਆਧਾਰ ‘ਤੇ ਕਾਰ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 15 ਕਿੱਲੋ ਭੁੱਕੀ ਬਰਾਮਦ ਹੋਈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਤਿੰਨ ਦਿਨਾਂ ਰਿਮਾਂਡ ਦੌਰਾਨ ਨਸ਼ੇ ਦੀ ਸਪਲਾਈ ਦੀਆਂ ਕੜੀਆਂ ਖੰਗਾਲਣ ਦੀ ਸੰਭਾਵਨਾ ਦੋਵਾਂ ਮੁਲਜ਼ਮਾਂ ਦਾ ਤਿੰਨ ਦਿਨਾਂ ਪੁਲਿਸ ਰਿਮਾਂਡ ਮਿਲਣ ਮਗਰੋਂ ਹੁਣ ਜਾਂਚ ਦਾ ਅਹਿਮ ਪਹਿਲੂ ਇਹ ਹੋਵੇਗਾ ਕਿ ਭੁੱਕੀ ਦੀ ਇੰਨੀ ਵੱਡੀ ਖੇਪ ਕਿਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿਥੇ ਸਪਲਾਈ ਕੀਤਾ ਜਾਣਾ ਸੀ। ਇਸ ਤੋਂ ਇਲਾਵਾ ਨਸ਼ੀਲੇ ਪਦਾਰਥਾਂ ਦੀ ਖ਼ਰੀਦੋ-ਫ਼ਰੋਖ਼ਤ ਵਿਚ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਹੋਣ ਜਾਂ ਨਾ ਹੋਣ ਬਾਰੇ ਵੀ ਪੁੱਛਗਿੱਛ ਦੌਰਾਨ ਖ਼ੁਲਾਸੇ ਹੋ ਸਕਦੇ ਹਨ। ਫ਼ਿਲਹਾਲ ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਆਊਟਸੋਰਸ ਮੁਲਾਜ਼ਮਾਂ ਦੀ ਭਰਤੀ ਤੇ ਤਨਖ਼ਾਹਾਂ ’ਚ ਗੜਬੜੀ ਦੇ ਦੋਸ਼, ਸੀ.ਬੀ.ਆਈ ਦੀ ਛਾਪੇਮਾਰੀ ਅਗਲੀ ਖ਼ਬਰ ਨਿਪੌਨ ਪੇਂਟ ਇੰਡੀਆ ਵਲੋਂ ਨਿਵੇਸ਼ ਵਧਾਉਣ ਅਤੇ ਕਾਰੋਬਾਰ ਦੇ ਵਿਸਥਾਰ ’ਤੇ ਜ਼ੋਰ
Ad Position 24