17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਜਾਬ ਸਰਕਾਰ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ : ਡਾ. ਬਲਜੀਤ ਕੌਰ

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)- ਮਹਿਲਾ-ਕੇਂਦਰਿਤ ਭਲਾਈ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੀਆਂ ਮਹਿਲਾਵਾਂ ਵਿਚ ਮਾਹਵਾਰੀ ਸਿਹਤ, ਸਫ਼ਾਈ ਅਤੇ ਸਨਮਾਨ ਨੂੰ ਉਤਸ਼ਾਹਿਤ ਕਰਨ ਲਈ ਇਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਪਹਿਲ ਦਾ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਵੰਚਿਤ ਵਰਗਾਂ ਨਾਲ ਸਬੰਧਿਤ ਮਹਿਲਾਵਾਂ ਲਈ ਜ਼ਰੂਰੀ ਸਿਹਤ ਸਹੂਲਤਾਂ ਨੂੰ ਹੋਰ ਸੁਗਮ ਬਣਾਉਣਾ ਹੈ।

Ad Position 21
No active advertisement
ਅਜੀਤ ਡੈਸਕ 17-10-2026
ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)- ਮਹਿਲਾ-ਕੇਂਦਰਿਤ ਭਲਾਈ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੀਆਂ ਮਹਿਲਾਵਾਂ ਵਿਚ ਮਾਹਵਾਰੀ ਸਿਹਤ, ਸਫ਼ਾਈ ਅਤੇ ਸਨਮਾਨ ਨੂੰ ਉਤਸ਼ਾਹਿਤ ਕਰਨ ਲਈ ਇਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਪਹਿਲ ਦਾ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਵੰਚਿਤ ਵਰਗਾਂ ਨਾਲ ਸਬੰਧਿਤ ਮਹਿਲਾਵਾਂ ਲਈ ਜ਼ਰੂਰੀ ਸਿਹਤ ਸਹੂਲਤਾਂ ਨੂੰ ਹੋਰ ਸੁਗਮ ਬਣਾਉਣਾ ਹੈ।ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਸੂਬਾ ਸਰਕਾਰ ਵੱਲੋਂ ਲਗਭਗ 9.75 ਕਰੋੜ ਰੁਪਏ ਦੀ ਲਾਗਤ ਨਾਲ 2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਮੁਫ਼ਤ ਵੰਡੇ ਗਏ ਹਨ, ਜਿਸ ਨਾਲ ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਲਾਭ ਮਿਲਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੁਰੱਖਿਅਤ ਮਾਹਵਾਰੀ ਸਫ਼ਾਈ ਉਤਪਾਦਾਂ ਤੱਕ ਪਹੁੰਚ ਸਿਰਫ਼ ਸਿਹਤ ਦੀ ਲੋੜ ਹੀ ਨਹੀਂ, ਸਗੋਂ ਮਹਿਲਾਵਾਂ ਦੇ ਸਨਮਾਨ, ਆਤਮ-ਵਿਸ਼ਵਾਸ ਅਤੇ ਸਸ਼ਕਤੀਕਰਨ ਨਾਲ ਵੀ ਜੁੜਿਆ ਮਾਮਲਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਮਾਹਵਾਰੀ ਸਫ਼ਾਈ ਸਬੰਧੀ ਜਾਗਰੂਕਤਾ ਵਿੱਚ ਵਾਧਾ ਹੋਇਆ ਹੈ ਅਤੇ ਵੰਚਿਤ ਪਿਛੋਕੜ ਵਾਲੀਆਂ ਮਹਿਲਾਵਾਂ ’ਤੇ ਪੈਣ ਵਾਲਾ ਆਰਥਿਕ ਬੋਝ ਵੀ ਘਟਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਨਵੀਂ ਦਿਸ਼ਾ’ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਸੂਬੇ ਦੇ 27,314 ਆਂਗਣਵਾੜੀ ਕੇਂਦਰਾਂ ਰਾਹੀਂ ਹਰ ਮਹੀਨੇ 9 ਸੈਨੇਟਰੀ ਪੈਡ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਇਹ ਵਿਸ਼ਾਲ ਵੰਡ ਪ੍ਰਣਾਲੀ ਖ਼ਾਸ ਕਰਕੇ ਪੇਂਡੂ ਅਤੇ ਪਿੱਛੜੇ ਖੇਤਰਾਂ ਵਿੱਚ ਮਾਹਵਾਰੀ ਸਫ਼ਾਈ ਉਤਪਾਦਾਂ ਦੀ ਨਿਯਮਤ ਉਪਲਬਧਤਾ ਯਕੀਨੀ ਬਣਾ ਰਹੀ ਹੈ।ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੀ ਸਿਹਤ, ਸਨਮਾਨ ਅਤੇ ਸਮੁੱਚੀ ਭਲਾਈ ਦੀ ਰੱਖਿਆ ਕਰਨ ਲਈ ਅਗਾਂਹਵਧੂ, ਲੋਕ-ਕੇਂਦਰਿਤ ਅਤੇ ਮਹਿਲਾ-ਕੇਂਦਰਿਤ ਪਹਿਲਕਦਮੀਆਂ ਨੂੰ ਲਗਾਤਾਰ ਲਾਗੂ ਕਰਦੀ ਰਹੇਗੀ ਅਤੇ ਹੋਰ ਸਮਾਵੇਸ਼ੀ ਤੇ ਸਸ਼ਕਤ ਪੰਜਾਬ ਦੀ ਉਸਾਰੀ ਲਈ ਨਿਰੰਤਰ ਯਤਨਸ਼ੀਲ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੀ ‘ਟਰਾਂਸਜੈਂਡਰ ਟੀਕਾਕਰਨ ਅੰਬੈਸਡਰ’ ਪਹਿਲਕਦਮੀ ਨੂੰ ਮਿਲੀ ਰਾਸ਼ਟਰੀ ਮਾਨਤਾ ਅਗਲੀ ਖ਼ਬਰ ਗੈਂਗਸਟਰਾਂ ’ਤੇ ਵਾਰ ਦਾ 269ਵਾਂ ਦਿਨ : ਪੰਜਾਬ ਪੁਲਿਸ ਵਲੋਂ 500 ਥਾਈਂ ਛਾਪੇਮਾਰੀ; 207 ਕਾਬੂ
Ad Position 24