17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਨੰਨ੍ਹੇ-ਮੁੰਨ੍ਹਿਆਂ ਨੇ ਈਕੋ-ਫਰੈਂਡਲੀ ਦੀਵਾਲੀ ਮਨਾਉਣ ਦਾ ਦਿੱਤਾ ਸੰਦੇਸ਼

ਕੁਰਾਲੀ, 16 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਸਿਸਵਾਂ ਮਾਰਗ ‘ਤੇ ਸਥਿਤ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਇਕ ਰੰਗਾਰੰਗ ਅਤੇ ਜਾਗਰੂਕਤਾ ਭਰਪੂਰ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਐੱਲ.

Ad Position 21
No active advertisement
ਅਜੀਤ ਡੈਸਕ 17-10-2026
ਕੁਰਾਲੀ, 16 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਸਿਸਵਾਂ ਮਾਰਗ ‘ਤੇ ਸਥਿਤ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਇਕ ਰੰਗਾਰੰਗ ਅਤੇ ਜਾਗਰੂਕਤਾ ਭਰਪੂਰ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਐੱਲ. ਕੇ. ਜੀ. ਅਲਫ਼ਾ ਅਤੇ ਬੀਟਾ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਆਪਣੀਆਂ ਮਨਮੋਹਕ ਪੇਸ਼ਕਾਰੀਆਂ ਨਾਲ ਮਾਹੌਲ ਨੂੰ ਖੁਸ਼ੀਆਂ ਅਤੇ ਉਤਸ਼ਾਹ ਨਾਲ ਭਰ ਦਿੱਤਾ। ਸੁਨਹਿਰੀ-ਪੀਲੇ ਰੰਗ ਦੇ ਪਹਿਰਾਵਿਆਂ ‘ਚ ਸਜੇ ਬੱਚਿਆਂ ਨੇ ਸੁਰੀਲੇ ਗੀਤਾਂ, ਮਨਮੋਹਕ ਨਾਚ ਅਤੇ ਦਿਲਕਸ਼ ਅਦਾਕਾਰੀ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਬੱਚਿਆਂ ਦੀਆਂ ਮਾਸੂਮ ਮੁਸਕਰਾਹਟਾਂ, ਆਤਮ-ਵਿਸ਼ਵਾਸ ਅਤੇ ਸਟੇਜ ਉੱਤੇ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੇ ਹਾਜ਼ਰੀਨਾਂ ਦਾ ਮਨ ਮੋਹ ਲਿਆ। ਪ੍ਰੋਗਰਾਮ ਦਾ ਮੁੱਖ ਆਕਰਸ਼ਣ ਬੱਚਿਆਂ ਵਲੋਂ ਦਿੱਤਾ ਗਿਆ ਵਾਤਾਵਰਨ-ਪੱਖੀ ਦੀਵਾਲੀ ਮਨਾਉਣ ਦਾ ਸੰਦੇਸ਼ ਰਿਹਾ। ਇਸ ਮੌਕੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਪਟਾਕਿਆਂ ਤੋਂ ਪ੍ਰਹੇਜ਼ ਕਰਨ, ਹਵਾ ਅਤੇ ਆਵਾਜ਼ ਪ੍ਰਦੂਸ਼ਣ ਨੂੰ ਘਟਾਉਣ ਅਤੇ ਕੁਦਰਤ ਦੀ ਸੰਭਾਲ ਕਰਨ ਦੀ ਮਹੱਤਤਾ ਨੂੰ ਉਜਾਗਰ ਕੀਤੀ। ਸਮਾਗਮ ਨੂੰ ਹੋਰ ਦਿਲਚਸਪ ਬਣਾਉਣ ਲਈ ਬੱਚਿਆਂ ਵਲੋਂ ਦੀਵਾਲੀ ਦੇ ਰਵਾਇਤੀ ਗੀਤਾਂ, ਰੰਗ-ਬਿਰੰਗੇ ਦੀਵਿਆਂ ਅਤੇ ਸਜਾਵਟੀ ਕਲਾ ਨਾਲ ਸੰਬੰਧਿਤ ਗਤੀਵਿਧੀਆਂ ‘ਚ ਹਿੱਸਾ ਲਿਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮਾਨਵ ਸਿੰਗਲਾ ਨੇ ਕਿਹਾ ਕਿ ਸਕੂਲ ਦਾ ਉਦੇਸ਼ ਬੱਚਿਆਂ ਨੂੰ ਸਿਰਫ਼ ਵਿੱਦਿਅਕ ਗਿਆਨ ਦੇਣਾ ਨਹੀਂ, ਸਗੋਂ ਉਨ੍ਹਾਂ ਨੂੰ ਜ਼ਿੰਮੇਵਾਰ, ਸੰਵੇਦਨਸ਼ੀਲ ਅਤੇ ਵਾਤਾਵਰਨ ਪ੍ਰਤੀ ਜਾਗਰੂਕ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਤਿਉਹਾਰ ਸਾਡੀ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਨੂੰ ਵਾਤਾਵਰਨ ਦੀ ਸੰਭਾਲ ਨੂੰ ਧਿਆਨ ‘ਚ ਰੱਖਦਿਆਂ ਮਨਾਉਣਾ ਸਮੇਂ ਦੀ ਮੁੱਖ ਲੋੜ ਹੈ। ਪ੍ਰੋਗਰਾਮ ਦਾ ਸਮਾਪਤੀ ਮੌਕੇ ਬੱਚਿਆਂ ਨੇ ਆਪਣੀ ਪ੍ਰਤਿਭਾ ਨਾਲ ਇਹ ਸੰਦੇਸ਼ ਦਿੱਤਾ ਕਿ ਦੀਵਾਲੀ ਦੀ ਅਸਲ ਰੌਣਕ ਰੌਸ਼ਨੀ, ਪਿਆਰ, ਖੁਸ਼ੀਆਂ ਅਤੇ ਕੁਦਰਤ ਦੀ ਸੰਭਾਲ ‘ਚ ਹੈ।
Ad Position 22
No active advertisement
ਪਿਛਲੀ ਖ਼ਬਰ ਚੋਣਾਂ ਤੋਂ ਪਹਿਲਾਂ ਸੜਕਾਂ ਦੇ ਕੰਮਾਂ ’ਤੇ ਬਰੇਕਾਂ ਲੱਗਣ ਦਾ ਖ਼ਦਸ਼ਾ ਲੁੱਕ ਦੀ ਕੀਮਤ 45 ਹਜ਼ਾਰ ਤੋਂ ਵਧ ਕੇ 1 ਲੱਖ ਰੁ . ਪ... ਅਗਲੀ ਖ਼ਬਰ ਦਰਗਾਹ ’ਤੇ ਮੱਥਾ ਟੇਕਣ ਗਏ ਨੌਜਵਾਨ ਦੀ 20 ਮਿੰਟਾਂ ਵਿਚ ਬੁਲਟ ਮੋਟਰਸਾਈਕਲ ਚੋਰੀ
Ad Position 24