16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਸ਼ਿਆਂ ਤੇ ਵਿਗੜੀ ਕਾਨੂੰਨ ਵਿਵਸਥਾ ਖ਼ਿਲਾਫ ਭਾਜਪਾ ਵਲੋਂ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਜ਼ੀਰਕਪੁਰ, 16 ਅਕਤੂਬਰ (ਹੈਪੀ ਪੰਡਵਾਲਾ)- ਪੰਜਾਬ ‘ਚ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ‘ਤੇ ਸਿੰਘਪੁਰਾ ਚੌਕ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਨੇ ਮਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸੂਬੇ ‘ਚ ਅਮਨ ਕਾਨੂੰਨ ਦੀ ਸਥਿਤੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ।

Ad Position 21
No active advertisement
ਅਜੀਤ ਡੈਸਕ 17-10-2026
ਜ਼ੀਰਕਪੁਰ, 16 ਅਕਤੂਬਰ (ਹੈਪੀ ਪੰਡਵਾਲਾ)- ਪੰਜਾਬ ‘ਚ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ‘ਤੇ ਸਿੰਘਪੁਰਾ ਚੌਕ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਨੇ ਮਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸੂਬੇ ‘ਚ ਅਮਨ ਕਾਨੂੰਨ ਦੀ ਸਥਿਤੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਰੋਸ ਪ੍ਰਦਰਸ਼ਨ ‘ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਜਨਰਲ ਸਕੱਤਰ ਪਰਮਿੰਦਰ ਬਰਾੜ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਭਾਜਪਾ ਓ. ਬੀ. ਸੀ. ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਸੈਣੀ ਦੇ ਸਪੁੱਤਰ ਹਰਦੀਪ ਸਿੰਘ ਸੈਣੀ, ਸੰਜੀਵ ਖੰਨਾ, ਐੱਸ. ਐੱਮ. ਐੱਸ. ਸੰਧੂ, ਬੰਨੀ ਸੰਧੂ ਤੇ ਜ਼ਿਲ੍ਹਾ ਓ. ਬੀ. ਸੀ. ਮੋਰਚ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ ਸਮੇਤ ਹੋਰ ਆਗੂ ਤੇ ਵਰਕਰ ਸ਼ਾਮਿਲ ਹੋਏ। ਇਸ ਮੌਕੇ ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਦੋਸ਼ ਲਗਾਇਆ ਕਿ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣ ਰਹੀ ਹੈ ਤੇ ਨਸ਼ਿਆਂ ਦੀ ਸਮੱਸਿਆ ‘ਤੇ ਕਾਬੂ ਪਾਉਣ ‘ਚ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋ ਰਹੀ ਹੈ। ਆਗੂਆਂ ਨੇ ਬੀਤੇ ਕੱਲ੍ਹ ਮਾਨਸਾ ‘ਚ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੀ ਘਟਨਾ ਨੂੰ ਲੈ ਕੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕਾਂ ‘ਚ ਅਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ। ਇਸ ਮੌਕੇ ਹਰਦੀਪ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ‘ਚ ਕਾਨੂੰਨ ਦਾ ਰਾਜ ਕਾਇਮ ਕਰਨਾ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਹੀ ਯਕੀਨੀ ਨਹੀਂ ਬਣਾਈ ਜਾ ਸਕਦੀ ਤਾਂ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਮੰਗ ਕੀਤੀ ਕਿ ਕਤਲ ਕਾਂਡ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਨਸ਼ਿਆਂ ਵਿਰੁੱਧ ਠੋਸ ਕਦਮ ਚੁੱਕੇ ਜਾਣ। ਭਾਜਪਾ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਤੇ ਨਸ਼ਿਆਂ ਦੇ ਖ਼ਾਤਮੇ ਲਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਭਾਜਪਾ ਲੋਕਾਂ ਦੀ ਆਵਾਜ਼ ਬਣ ਕੇ ਸਰਕਾਰ ਨੂੰ ਘੇਰਦੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮਿਆਂ ਨਾਲ ਕਥਿਤ ਬਦਸਲੂਕੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ‘ਚ ਜਥੇਬੰਦੀਆਂ ਵਲੋਂ ਸੱਦੀ ਗਈ ਹੰਗਾ... ਅਗਲੀ ਖ਼ਬਰ ਡੇਰਾਬੱਸੀ ਕੌਂਸਲ ਦੇ ਕਰੋੜਾਂ ਦੇ ਵਿਕਾਸ ਕਾਰਜਾਂ ’ਤੇ ਸਰਕਾਰ ਦੀ ਕੈਂਚੀ, 69 ਕੰਮਾਂ ਨੂੰ ਨਹੀਂ ਮਿਲੀ ਪ੍ਰਵਾਨਗੀ 24.20...
Ad Position 24