16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬਿਜਲੀ ਕਾਮਿਆਂ ਨਾਲ ਕਥਿਤ ਬਦਸਲੂਕੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ‘ਚ ਜਥੇਬੰਦੀਆਂ ਵਲੋਂ ਸੱਦੀ ਗਈ ਹੰਗਾਮੀ ਮੀਟਿੰਗ

ਖਰੜ, 16 ਅਕਤੂਬਰ (ਗੁਰਮੁੱਖ ਸਿੰਘ ਮਾਨ)-ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਖਰੜ ਵਲੋਂ ਸਬ-ਡਵੀਜ਼ਨ ਸਿਟੀ-2 ਖਰੜ ਵਿਖੇ ਸਬ-ਡਵੀਜ਼ਨ ਪ੍ਰਧਾਨ ਸ਼ੇਰ ਸਿੰਘ ਦੀ ਅਗਵਾਈ ਹੇਠ ਹੰਗਾਮੀ ਮੀਟਿੰਗ ਸੱਦੀ ਗਈ। ਇਸ ਮੌਕੇ ਸਵਾਮੀ ਇਨਕਲੇਵ ਵਿਖੇ ਡਿਊਟੀ ਕਰ ਰਹੇ ਬਿਜਲੀ ਕਾਮਿਆਂ ਨਾਲ ਕਥਿਤ ਬਦਸਲੂਕੀ, ਸਰਕਾਰੀ ਦਸਤਾਵੇਜ਼ ਫਾੜ੍ਹਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 17-10-2026
ਖਰੜ, 16 ਅਕਤੂਬਰ (ਗੁਰਮੁੱਖ ਸਿੰਘ ਮਾਨ)-ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਖਰੜ ਵਲੋਂ ਸਬ-ਡਵੀਜ਼ਨ ਸਿਟੀ-2 ਖਰੜ ਵਿਖੇ ਸਬ-ਡਵੀਜ਼ਨ ਪ੍ਰਧਾਨ ਸ਼ੇਰ ਸਿੰਘ ਦੀ ਅਗਵਾਈ ਹੇਠ ਹੰਗਾਮੀ ਮੀਟਿੰਗ ਸੱਦੀ ਗਈ। ਇਸ ਮੌਕੇ ਸਵਾਮੀ ਇਨਕਲੇਵ ਵਿਖੇ ਡਿਊਟੀ ਕਰ ਰਹੇ ਬਿਜਲੀ ਕਾਮਿਆਂ ਨਾਲ ਕਥਿਤ ਬਦਸਲੂਕੀ, ਸਰਕਾਰੀ ਦਸਤਾਵੇਜ਼ ਫਾੜ੍ਹਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਗਈ। ਇਸ ਮੌਕੇ ਯੂਨੀਅਨ ਆਗੂਆਂ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਸਹਾਇਕ ਲਾਈਨਮੈਨ ਸਤਨਾਮ ਸਿੰਘ, ਸਹਾਇਕ ਲਾਈਨਮੈਨ ਗੁਰਿੰਦਰ ਸਿੰਘ ਅਤੇ ਸੀ. ਐੱਚ. ਵੀ. ਰਵਿੰਦਰ ਸਿੰਘ ਨੂੰ ਸਵਾਮੀ ਇਨਕਲੇਵ ਵਿਖੇ ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕਰਨ ਲਈ ਭੇਜਿਆ ਗਿਆ ਸੀ। ਇਸ ਦੌਰਾਨ ਉਥੇ ਮੌਜੂਦ ਗੁਰਪ੍ਰੀਤ ਸਿੰਘ, ਜੋ ਕਿ ਆਪਣੇ ਆਪ ਨੂੰ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ ਦੱਸ ਰਿਹਾ ਸੀ ਸਮੇਤ ਮਨਪ੍ਰੀਤ ਸਿੰਘ ਵਲੋਂ ਕਥਿਤ ਤੌਰ ‘ਤੇ ਬਿਜਲੀ ਕਰਮਚਾਰੀਆਂ ਪ੍ਰਤੀ ਮਾੜੀ ਸ਼ਬਦਾਵਲੀ ਵਰਤੀ ਗਈ ਅਤੇ ਕੁਨੈਕਸ਼ਨ ਦੀ ਜਾਂਚ ਕਰਵਾਉਣ ਤੋਂ ਇਨਕਾਰ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਬਿਜਲੀ ਕਰਮਚਾਰੀ ਆਪਣੀ ਡਿਊਟੀ ਉੱਚ ਅਧਿਕਾਰੀਆਂ ਦੇ ਹੁਕਮਾਂ ਅਤੇ ਵਿਭਾਗੀ ਨਿਯਮਾਂ ਅਨੁਸਾਰ ਨਿਭਾਉਂਦੇ ਹਨ, ਲਿਹਾਜ਼ਾ ਡਿਊਟੀ ਦੌਰਾਨ ਕਰਮਚਾਰੀਆਂ ਨਾਲ ਇਸ ਤਰ੍ਹਾਂ ਦੀ ਕਥਿਤ ਧੱਕੇਸ਼ਾਹੀ ਅਤੇ ਧਮਕੀਆਂ ਦੇਣਾ ਬੇਹੱਦ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਆਪਣੇ ਸਿਆਸੀ ਅਹੁਦੇ ਜਾਂ ਪ੍ਰਭਾਵ ਦੀ ਆੜ ‘ਚ ਸਰਕਾਰੀ ਕਰਮਚਾਰੀਆਂ ਨੂੰ ਡਰਾਉਣ-ਧਮਕਾਉਣ ਜਾਂ ਉਨ੍ਹਾਂ ਦੇ ਕੰਮ ‘ਚ ਰੁਕਾਵਟ ਪਾਉਣ ਦਾ ਅਧਿਕਾਰ ਨਹੀਂ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ‘ਚ ਬਣਦੀ ਪੁਲਿਸ ਕਾਰਵਾਈ ਨਾ ਕੀਤੀ ਗਈ ਅਤੇ ਕਰਮਚਾਰੀਆਂ ਨੂੰ ਇਨਸਾਫ਼ ਨਾ ਮਿਲਿਆ ਤਾਂ ਜਥੇਬੰਦੀਆਂ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੀਆਂ, ਜਿਸ ਦੀ ਸਾਰੀ ਜ਼ਿੰਮੇਵਾਰੀ ਸੰਬੰਧਿਤ ਉੱਚ ਅਧਿਕਾਰੀਆਂ ਅਤੇ ਵਿਭਾਗੀ ਮੈਨੇਜਮੈਂਟ ਦੀ ਹੋਵੇਗੀ। ਮੀਟਿੰਗ ‘ਚ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਰਡਿਆਲਾ, ਸੁਖਜਿੰਦਰ ਸਿੰਘ ਸਰਕਲ ਪ੍ਰਧਾਨ, ਸੁਖਵਿੰਦਰ ਸਿੰਘ ਜੁਆਇੰਟ ਫੋਰਮ ਆਗੂ, ਭੁਪਿੰਦਰ ਸਿੰਘ ਪੈਨਸ਼ਨ ਐਸੋਸੀਏਸ਼ਨ ਸਕੱਤਰ ਖਰੜ, ਬਲਵਿੰਦਰ ਸਿੰਘ ਪ੍ਰਧਾਨ ਪੈਨਸ਼ਨ ਐਸੋਸੀਏਸ਼ਨ, ਖਰੜ, ਜ਼ੋਨ ਆਗੂ ਯੋਗਰਾਜ ਸਿੰਘ, ਐੱਸ. ਸੀ. ਵਿੰਗ ਦੇ ਪ੍ਰਧਾਨ ਗੋਪੀ ਚੰਦ, ਟੀ. ਐਸ. ਯੂ. ਦੇ ਸਕੱਤਰ ਕੇਵਲ ਸਿੰਘ, ਅਜੇ ਲੂੰਬਾ, ਗੁਰਪ੍ਰੀਤ ਸਿੰਘ, ਹਰਜੀਤ ਸਿੰਘ, ਕਾਕਾ ਸਿੰਘ, ਜੇ. ਈ. ਜਤਿੰਦਰ ਸਿੰਘ, ਜੇ. ਈ. ਸਤਬੀਰ ਸਿੰਘ, ਦਿਆ ਨੰਦ, ਜਸਵਿੰਦਰ ਸਿੰਘ, ਸੀ. ਐੱਚ. ਵੀ. ਇੰਦਰਜੀਤ ਸਿੰਘ, ਗੁਰਸ਼ਰਨ ਸਿੰਘ, ਜਗਜੀਤ ਸਿੰਘ ਅਤੇ ਬਲਜੀਤ ਸਿੰਘ ਸਮੇਤ ਹੋਰ ਕਰਮਚਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੱਖ - ੀਵੱਖ ਜਥੇਬੰਦੀਆਂ ਵਲੋਂ ਮੁਕੰਮਲ ਚੱਕਾ ਜਾਮ ਤੇ ਪ੍ਰਦਰਸ਼ਨ ਅਗਲੀ ਖ਼ਬਰ ਨਸ਼ਿਆਂ ਤੇ ਵਿਗੜੀ ਕਾਨੂੰਨ ਵਿਵਸਥਾ ਖ਼ਿਲਾਫ ਭਾਜਪਾ ਵਲੋਂ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24