16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵੱਖ - ੀਵੱਖ ਜਥੇਬੰਦੀਆਂ ਵਲੋਂ ਮੁਕੰਮਲ ਚੱਕਾ ਜਾਮ ਤੇ ਪ੍ਰਦਰਸ਼ਨ

ਕੁਰਾਲੀ, 16 ਅਕਤੂਬਰ (ਬਿੱਲਾ ਅਕਾਲਗੜ੍ਹੀਆ)- ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੀ ਨਸ਼ਿਆਂ ਖ਼ਿਲਾਫ਼ ਸ਼ਹਾਦਤ ਤੋਂ ਬਾਅਦ ਫੈਲੇ ਰੋਹ ਦੇ ਚੱਲਦਿਆਂ ਪਿਛਲੇ ਦਿਨੀੰ ­ਵੱਖ-ਵੱਖ ਜਥੇਬੰਦੀਆਂ ਵਲੋਂ ਸਥਾਨਕ ਬੱਸ ਸਟੈਂਡ ਵਿਖੇ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸੰਬੰਧੀ ਭਾਰਤੀ ਕਿਸਾਨ ਯੁਨੀਅਨ ਕਾਦੀਆਂ ਦੇ ਆਗੂ ਰੇਸ਼ਮ ਸਿੰਘ ਬਡਾਲੀ, ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਬਸਪਾ ਆਗੂ ਰਾਜਿੰਦਰ ਸਿੰਘ ਨਨਹੇੜੀਆ, ਸਾਹਿਬ ਸਿੰਘ ਬਡਾਲੀ, ਦੀਦਾਰ ਸਿੰਘ ਸਹੌੜਾਂ, ਜਰਨੈਲ ਸਿੰਘ ਗੋਸਲਾਂ, ਸੁੱਖਾ ਸਰਪੰਚ ਸ਼ੇਖਪੁਰਾ, ਸੇਵਾ ਮੁਕਤ ਹੈਡ ਮਾਸਟਰ ਬਲਜਿੰਦਰ ਸਿੰਘ, ਅਮਨਵੀਰ ਸਿੰਘ ਰਿੱਕੀ, ਅਮਰਜੀਤ ਸਿੰਘ, ਗੁਰਦਰਸ਼ਨ ਸਿੰਘ ਤੇ ਹੋਰ ਹਾਜ਼ਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਦੀ ਵਿਕਰੀ ਲਈ ਕਈ ਸਿਆਸਤਦਾਨ ਤੇ ਕਈ ਭਰਿਸ਼ਟ ਅਫ਼ਸਰ ਜਿੰਮੇਵਾਰ ਹਨ।

Ad Position 21
No active advertisement
ਅਜੀਤ ਡੈਸਕ 17-10-2026
ਕੁਰਾਲੀ, 16 ਅਕਤੂਬਰ (ਬਿੱਲਾ ਅਕਾਲਗੜ੍ਹੀਆ)- ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੀ ਨਸ਼ਿਆਂ ਖ਼ਿਲਾਫ਼ ਸ਼ਹਾਦਤ ਤੋਂ ਬਾਅਦ ਫੈਲੇ ਰੋਹ ਦੇ ਚੱਲਦਿਆਂ ਪਿਛਲੇ ਦਿਨੀੰ ­ਵੱਖ-ਵੱਖ ਜਥੇਬੰਦੀਆਂ ਵਲੋਂ ਸਥਾਨਕ ਬੱਸ ਸਟੈਂਡ ਵਿਖੇ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸੰਬੰਧੀ ਭਾਰਤੀ ਕਿਸਾਨ ਯੁਨੀਅਨ ਕਾਦੀਆਂ ਦੇ ਆਗੂ ਰੇਸ਼ਮ ਸਿੰਘ ਬਡਾਲੀ, ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਬਸਪਾ ਆਗੂ ਰਾਜਿੰਦਰ ਸਿੰਘ ਨਨਹੇੜੀਆ, ਸਾਹਿਬ ਸਿੰਘ ਬਡਾਲੀ, ਦੀਦਾਰ ਸਿੰਘ ਸਹੌੜਾਂ, ਜਰਨੈਲ ਸਿੰਘ ਗੋਸਲਾਂ, ਸੁੱਖਾ ਸਰਪੰਚ ਸ਼ੇਖਪੁਰਾ, ਸੇਵਾ ਮੁਕਤ ਹੈਡ ਮਾਸਟਰ ਬਲਜਿੰਦਰ ਸਿੰਘ, ਅਮਨਵੀਰ ਸਿੰਘ ਰਿੱਕੀ, ਅਮਰਜੀਤ ਸਿੰਘ, ਗੁਰਦਰਸ਼ਨ ਸਿੰਘ ਤੇ ਹੋਰ ਹਾਜ਼ਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਦੀ ਵਿਕਰੀ ਲਈ ਕਈ ਸਿਆਸਤਦਾਨ ਤੇ ਕਈ ਭਰਿਸ਼ਟ ਅਫ਼ਸਰ ਜਿੰਮੇਵਾਰ ਹਨ। ਇਸ ਲਈ ਸਾਨੂੰ ਮਿਲ ਕੇ ਖੁਦ ਇਸ ਕੋਹੜ ਨੂੰ ਮਿਟਾਉਣ ਲਈ ਲਹਿਰ ਬਣਾਉਣ ਤੇ ਪਹਿਰਾ ਦੇਣ ਦੀ ਲੋੜ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਸਰ ਜ਼ਮੀਨੀ ਪੱਧਰ ’ਤੇ ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਦੇ ਹੌਸਲੇ ਵਧੇ ਹਨ, ਜਦਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁਨਾਂ ਨਾਲ ਕੁੱਟਮਾਰ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਸ ਮੌਕੇ ਹਾਜ਼ਰ ਜਥੇਬੰਦੀਆਂ ਦੇ ਆਗੂ ਤੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜੀ ਵੀ ਕੀਤੀ ਗਈ। ਇਸ ਮੋਕੇ ਵੱਡੀ ਗਿਣਤੀ ਵਿਚ ਸ਼ਹਿਰ ਤੇ ਇਲਾਕੇ ਮੁਹਤਬਰ ਆਗੂ ਹਾਜ਼ਰ ਸਨ। ਪੰਜਾਬ ਬੰਦ ਨੂੰ ਮੁੱਲਾਂਪੁਰ ਸਮੇਤ ਇਲਾਕੇ ਭਰ ’ਚ ਮਿਲਿਆ ਭਰਵਾਂ ਸਮਰਥਨ ਮੁੱਲਾਂਪੁਰ ਗਰੀਬਦਾਸ, 16 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਕੁਝ ਦਿਨ ਪਹਿਲਾਂ ਮਾਨਸਾ ਵਿਖੇ ਨਸ਼ਿਆਂ ਦੀ ਵਿਕਰੀ ਕਰਨ ਵਾਲੇ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਸਮਾਜ ਸੇਵੀ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੂਰੇ ਪੰਜਾਬ ‘ਚ ਚੱਲੀ ਸੰਘਰਸ਼ ਦੀ ਲਹਿਰ ਦੇ ਮੱਦੇਨਜ਼ਰ ਪੰਜਾਬ ਬੰਦ ਨੂੰ ਮੁੱਲਾਂਪੁਰ ਗਰੀਬਦਾਸ ਕਸਬੇ ਸਮੇਤ ਇਲਾਕੇ ਭਰ ‘ਚ ਭਰਵਾਂ ਸਮਰਥਨ ਮਿਲਿਆ। ਇਸ ਦੌਰਾਨ ਮੁੱਲਾਂਪੁਰ ਬੈਰੀਅਰ, ਮਾਜਰਾ ਟੀ-ਪੁਆਇੰਟ, ਸੁਲਤਾਨਪੁਰ ਟੱਪਰੀਆਂ, ਰਾਣੀਮਾਜਰਾ ਓਮੈਕਸ ਚੌਕ, ਖਿਜ਼ਰਾਬਾਦ ਅਤੇ ਹੋਰ ਕਈ ਥਾਵਾਂ ‘ਤੇ ਨੌਜਵਾਨਾਂ ਸਮੇਤ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਸਮਰਥਨ ‘ਚ ਮੁੱਖ ਮਾਰਗ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤੇ ਗਏ। ਇਨ੍ਹਾਂ ਰੋਸ ਪ੍ਰਦਰਸ਼ਨਾਂ ‘ਚ ਮ੍ਰਿਤਕ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਨੌਜਵਾਨਾਂ ਨੇ ਹੱਥਾਂ ‘ਚ ਬੈਨਰ ਫੜ੍ਹ ਕੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨਸ਼ਿਆਂ ਦੇ ਕਾਰੋਬਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਪਰਵਿੰਦਰ ਸਿੰਘ ਝੋਟੇ ਦੇ ਕੇਸ ਦੀ ਸੀ. ਬੀ. ਆਈ. ਜਾਂਚ ਅਤੇ ਮ੍ਰਿਤਕ ਦੇਹ ਦਾ ਪੋਸਟਮਾਰਟਮ ਪੀ. ਜੀ. ਆਈ. ਚੰਡੀਗੜ੍ਹ ਤੋਂ ਕਰਵਾਉਣ ਦੀ ਮੰਗ ਵੀ ਕੀਤੀ ਗਈ। ਇਸ ਦੌਰਾਨ ਜਿਥੇ ਮੁੱਲਾਂਪੁਰ ਗਰੀਬਦਾਸ ਸਮੇਤ ਹੋਰਨਾਂ ਕਸਬਿਆਂ ‘ਚ ਬੰਦ ਨੂੰ ਸਮਰਥਨ ਦਿੰਦਿਆਂ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ, ਉਥੇ ਹੀ ਸੜਕਾਂ ‘ਤੇ ਵੀ ਸੁੰਨ ਪਸਰੀ ਨਜ਼ਰ ਆਈ। ਪ੍ਰਦਰਸ਼ਨ ਦੌਰਾਨ ਐਮਰਜੈਂਸੀ ਸੇਵਾਵਾਂ ਬਹਾਲ ਰੱਖੀਆਂ ਗਈਆਂ ਅਤੇ ਕਿਸੇ ਜ਼ਰੂਰੀ ਕੰਮ ਲਈ ਜਾ ਰਹੇ ਵਿਅਕਤੀ ਨੂੰ ਵੀ ਨਹੀਂ ਰੋਕਿਆ। ਮੁੱਲਾਂਪੁਰ ਗਰੀਬਦਾਸ-ਚੰਡੀਗੜ੍ਹ ਬੈਰੀਅਰ ਵਿਖੇ ਲਗਾਏ ਗਏ ਰੋਸ ਧਰਨੇ ‘ਚ ਸੀਨੀਅਰ ਅਕਾਲੀ ਆਗੂ ਚੌਧਰੀ ਸ਼ਿਆਮ ਲਾਲ ਗੂੜ੍ਹਾ, ਸਮਾਜ ਸੇਵੀ ਦਲਵਿੰਦਰ ਸਿੰਘ ਬੈਨੀਪਾਲ, ਯੂਥ ਆਗੂ ਸਤਵਿੰਦਰ ਸਿੰਘ, ਸਮਾਜ ਸੇਵੀ ਸਤਨਾਮ ਸਿੰਘ ਟਾਂਡਾ, ਜਗਦੇਵ ਸਿੰਘ ਮਲੋਆ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਇਸੇ ਦੌਰਾਨ ਸਰਪੰਚ ਸੰਜੀਵ ਕੁਮਾਰ ਵਿੱਕੀ ਦੀ ਅਗਵਾਈ ‘ਚ ਟੀ-ਪੁਆਇੰਟ ਮਾਜਰਾ ਵਿਖੇ ਨੌਜਵਾਨਾਂ ਨੇ ਸੜਕ ਜਾਮ ਕੀਤੀ। ਵੱਖ-ਵੱਖ ਥਾਈਂ ਲਗਾਏ ਰੋਸ ਧਰਨਿਆਂ ‘ਚ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਰਾਣਾ ਰਣਜੀਤ ਸਿੰਘ ਗਿੱਲ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਸਮੇਤ ਹੋਰਨਾਂ ਆਗੂਆਂ ਵਲੋਂ ਹਾਜ਼ਰੀ ਲੁਆਈ ਗਈ। ਇਸ ਮੌਕੇ ਹਾਜ਼ਰ ਥਾਣਾ ਮੁਖੀ ਅਮਨਦੀਪ ਤਰੀਕਾ ਨੇ ਦੱਸਿਆ ਕਿ ਰੋਸ ਪ੍ਰਦਰਸ਼ਨਾਂ ਦੌਰਾਨ ਖੇਤਰ ‘ਚ ਕਿਧਰੇ ਵੀ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਲਾਲੜੂ ਵਿਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਲਾਲੜੂ, (ਰਾਜਬੀਰ ਸਿੰਘ)-ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਵਿਰੋਧ ਵਿਚ ਪੰਜਾਬ ਬੰਦ ਦੇ ਸੱਦੇ ਦਾ ਵੀਰਵਾਰ ਨੂੰ ਲਾਲੜੂ ਵਿਚ ਪੂਰਾ ਅਸਰ ਦੇਖਣ ਨੂੰ ਮਿਲਿਆ। ਲਾਲੜੂ ਦੀਆਂ ਦੁਕਾਨਾਂ ਸਵੇਰੇ ਤੋਂ ਲੈ ਕੇ ਸ਼ਾਮ ਛੇ ਵਜੇ ਤੱਕ ਬੰਦ ਰਹੀਆਂ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਰਣਜੀਤ ਸਿੰਘ ਰਾਣਾ, ਭਾਰਤੀ ਕਿਸਾਨ ਯੂਨੀਅਨ ਉਗਰਾਹਾ ਦੇ ਲਖਵਿੰਦਰ ਸਿੰਘ ਹੈਪੀ ਮਲਕਪੁਰ, ਕਿਸਾਨ ਯੂਨੀਅਨ ਕਾਦੀਆਂ ਦੇ ਅਤਿੰਦਰ ਸਿੰਘ ਖੇੜੀ ਜੱਟਾਂ, ਜਮਹੂਰੀ ਕਿਸਾਨ ਸਭਾ ਦੇ ਗੁਰਵਿੰਦਰ ਸਿੰਘ ਚਾਂਦਹੇੜੀ, ਅਕਾਲੀ ਦਲ ਵਾਰਿਸ ਪੰਜਾਬ ਦੇ ਨਿਰਮੈਲ ਸਿੰਘ ਜੌਲਾ ਤੇ ਕੁਲਦੀਪ ਸਿੰਘ ਸਰਸੀਣੀ ਦੀ ਅਗਵਾਈ ਵਿਚ ਲਾਲੜੂ ਬਾਜ਼ਾਰ ਵਿਚ ਰੋਸ ਮਾਰਚ ਕੱਢ ਕੇ ਹੱਤਿਆ ਦੀ ਸ਼ਖ਼ਤ ਨਿੰਦਾ ਕੀਤੀ ਗਈ। ਇਸ ਉਪਰੰਤ ਲਾਲੜੂ ਦੇ ਨਵੇਂ ਬੱਸ ਅੱਡੇ ਵਿਚ ਮੁੱਖ ਮੰਤਰੀ ਦਾ ਪੁਤਲਾ ਫੂਕਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਦੀ ਅਗਵਾਈ ਵਿਚ ਦੱਪਰ ਟੋਲ ਪਲਾਜਾ ਉਤੇ ਕੁੱਝ ਸਮੇਂ ਲਈ ਵੱਖ-ਵੱਖ ਤੌਰ ਉਤੇ ਸੰਕੇਤਕ ਜਾਮ ਵੀ ਲਗਾਇਆ ਗਿਆ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਨੌਜਵਾਨਾਂ ਵਿਰੁੱਧ ਐਨ. ਡੀ. ਪੀ. ਐੱਸ. ਐਕਟ ਤਹਿਤ ਲਗਾਤਾਰ ਮਾਮਲੇ ਦਰਜ ਕਰ ਰਹੀ ਹੈ ਜਦਕਿ ਜ਼ਮੀਨੀ ਪੱਧਰ ਉਤੇ ਨਸ਼ਾ ਰੁਕ ਨਹੀਂ ਰਿਹਾ। ਬੰਦ ਦੌਰਾਨ ਲਾਲੜੂ ਤੇ ਹੰਡੇਸਰਾ ਵਿਚ ਇਕਾ-ਦੂਕਾ ਸਕੂਲ ਛੱਡ ਕੇ ਸਾਰੇ ਨਿੱਜੀ ਸਕੂਲ ਬੰਦ ਰਹੇ। ਪ੍ਰਦਰਸ਼ਨ ਵਿਚ ਭਾਰਤੀ ਕਿਸਾਨ ਯੂਨੀਅਨ ਲਖੋਵਾਲ ਦੇ ਬਲਾਕ ਡੇਰਾਬੱਸੀ ਦੇ ਕਾਰਜਕਾਰੀ ਪ੍ਰਧਾਨ ਹਰੀ ਸਿੰਘ ਬਹੋੜਾ, ਕਿਸਾਨ ਆਗੂ ਬਖਸ਼ੀਸ਼ ਸਿੰਘ ਭੱਟੀ, ਜਗਤਾਰ ਸਿੰਘ ਝਰਮੜੀ, ਰਣਜੀਤ ਸਿੰਘ ਭਗਵਾਨਪੁਰ, ਗੁਰਪ੍ਰੀਤ ਸਿੰਘ ਜਾਸਤਾਨਾ ਕਲਾਂ, ਅਵਤਾਰ ਸਿੰਘ, ਚਰਨਜੀਤ ਸਿੰਘ, ਪ੍ਰਦੀਪ ਸਿੰਘ ਤਸਿੰਬਲੀ, ਮਨਜੀਤ ਸਿੰਘ, ਸੁਰਜਨ ਸਿੰਘ, ਸੁਖਬੀਰ ਸਿੰਘ ਅਤੇ ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ। ਪੰਜਾਬ ਬੰਦ ਦਾ ਖਰੜ ’ਚ ਰਿਹਾ ਪੂਰਾ ਅਸਰ, ਬਾਜ਼ਾਰ ਰਹੇ ਬੰਦ ਤੇ ਸੜਕਾਂ ਰਹੀਆਂ ਸੁੰਨਸਾਨ ਖਰੜ, (ਗੁਰਮੁੱਖ ਸਿੰਘ ਮਾਨ)-ਮਾਨਸਾ ਵਿਖੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੀ ਕਥਿਤ ਹੱਤਿਆ ਦੇ ਮਾਮਲੇ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਖਰੜ ਸ਼ਹਿਰ ਵਿਚ ਬਾਜ਼ਾਰ ਮੁਕੰਮਲ ਤੌਰ ‘ਤੇ ਬੰਦ ਰਹੇ ਅਤੇ ਸੜਕਾਂ ‘ਤੇ ਆਵਾਜ਼ਾਈ ਵੀ ਨਾਮਾਤਰ ਰਹੀ। ਇਸ ਦੌਰਾਨ ਬੰਦ ਦੇ ਸੱਦੇ ਨੂੰ ਪੂਰੀ ਹਮਾਇਤ ਦਿੰਦੇ ਹੋਏ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਸੜਕਾਂ ਤੇ ਟੋਲ ਪਲਾਜ਼ਿਆਂ ‘ਤੇ ਦਿੱਤੇ ਗਏ ਰੋਸ ਧਰਨੇ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਗਈ। ਬੰਦ ਦੌਰਾਨ ਇਲਾਕੇ ਵਿਚ ਪੂਰੀ ਤਰ੍ਹਾਂ ਅਮਨ-ਅਮਾਨ ਰਿਹਾ। ਖਰੜ ਸ਼ਹਿਰ ਵਿਚ ਦੁਕਾਨਦਾਰਾਂ ਵਲੋਂ ਸਵੇਰੇ ਤੋਂ ਹੀ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਗਈਆਂ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਭਾਰਤਮਾਲਾ ਹਾਈਵੇਅ ‘ਤੇ ਪਿੰਡ ਬਜਹੇੜੀ ਨੇੜੇ ਬਣੇ ਟੋਲ ਪਲਾਜ਼ੇ ‘ਤੇ ਲਗਾਏ ਗਏ ਰੋਸ ਧਰਨੇ ਵਿਚ ਸ਼ਮੂਲੀਅਤ ਕੀਤੀ ਗਈ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਵੀ ਬੰਦ ਨੂੰ ਸਮਰਥਨ ਦਿੱਤਾ ਗਿਆ। ਇਸ ਮੌਕੇ ਜਸਪਾਲ ਸਿੰਘ ਨਿਆਮੀਆਂ, ਗੁਰਮੀਤ ਸਿੰਘ ਖੂਨੀਮਾਜਰਾ, ਦਵਿੰਦਰ ਸਿੰਘ ਦੇਹਕਲਾਂ, ਬਹਾਦਰ ਸਿੰਘ ਨਿਆਮੀਆਂ, ਬਲਾਕ ਪ੍ਰਧਾਨ ਹਰਚੰਦ ਸਿੰਘ ਗੜਾਗਾਂ, ਸੁਰਮੁੱਖ ਸਿੰਘ ਛੱਜੂਮਾਜਰਾ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਹਰਵਿੰਦਰ ਸਿੰਘ ਬਲਿਆਲੀ, ਕ੍ਰਿਪਾਲ ਸਿੰਘ, ਸਪਿੰਦਰ ਸਿੰਘ, ਹਰਿੰਦਰ ਸਿੰਘ ਮਨਾਣਾ, ਰਘੁਵੀਰ ਸਿੰਘ ਦਾਊਂ, ਜਗਜੀਤ ਸਿੰਘ, ਰਣਧੀਰ ਸਿੰਘ ਤੇ ਜੱਸੀ ਘੜੂੰਆਂ ਸਮੇਤ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਨਤਾ ਜਾਣਦੀ ਹੈ ਕਿ ਤੁਹਾਡੀ ਨਿਗਾਹ ਪੰਜਾਬ ਦੇ ਪਾਣੀਆਂ ’ਤੇ ਹੈ-ਕੇਜਰੀਵਾਲ ਅਗਲੀ ਖ਼ਬਰ ਬਿਜਲੀ ਕਾਮਿਆਂ ਨਾਲ ਕਥਿਤ ਬਦਸਲੂਕੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ‘ਚ ਜਥੇਬੰਦੀਆਂ ਵਲੋਂ ਸੱਦੀ ਗਈ ਹੰਗਾ...
Ad Position 24