18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਅਣਪਛਾਤੇ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਜ਼ੀਰਕਪੁਰ, 17 ਅਕਤੂਬਰ (ਮਨਿੰਦਰ ਸਿੰਘ)-ਜ਼ੀਰਕਪੁਰ ਦੇ ਸ਼ੰਕਰ ਸਿਟੀ ਰੋਡ ’ਤੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੇਖਰ ਸਿੰਘ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 18-10-2026
ਜ਼ੀਰਕਪੁਰ, 17 ਅਕਤੂਬਰ (ਮਨਿੰਦਰ ਸਿੰਘ)-ਜ਼ੀਰਕਪੁਰ ਦੇ ਸ਼ੰਕਰ ਸਿਟੀ ਰੋਡ ’ਤੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੇਖਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਬੀ.ਐੱਨ.ਐੱਸ. ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ 12 ਅਕਤੂਬਰ ਦੀ ਸ਼ਾਮ ਕਰੀਬ ਸਾਢੇ 5 ਵਜੇ ਸ਼ੰਕਰ ਸਿਟੀ ਰੋਡ ’ਤੇ ਇਕ ਵਿਅਕਤੀ ਜ਼ਖ਼ਮੀ ਹਾਲਤ ਵਿਚ ਪਿਆ ਹੋਣ ਦੀ ਸੂਚਨਾ ਮਿਲੀ ਸੀ। ਦੱਸਿਆ ਗਿਆ ਕਿ ਅਣਪਛਾਤਾ ਵਾਹਨ ਚਾਲਕ ਉਸ ਨੂੰ ਟੱਕਰ ਮਾਰ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਸੂਚਨਾ ਮਿਲਣ ’ਤੇ ਪੁਲਿਸ ਮੁਲਾਜ਼ਮਾਂ ਨੇ ਜ਼ਖ਼ਮੀ ਨੂੰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਪਹੁੰਚਾਇਆ, ਜਿਥੋਂ ਉਸ ਨੂੰ ਪੀ. ਜੀ. ਆਈ. ਰੈਫ਼ਰ ਕਰ ਦਿੱਤਾ ਗਿਆ। ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ, ਪਰ ਵਾਹਨ ਬਾਰੇ ਕੋਈ ਸੁਰਾਗ ਨਹੀਂ ਮਿਲਿਆ। ਮ੍ਰਿਤਕ ਦੀ ਪਛਾਣ ਅਤੇ ਵਾਰਸਾਂ ਦੀ ਭਾਲ ਲਈ ਲਾਸ਼ 72 ਘੰਟਿਆਂ ਤੱਕ ਪੀ. ਜੀ. ਆਈ. ਦੀ ਮੋਰਚਰੀ ਵਿਚ ਰੱਖੀ ਗਈ ਹੈ। ਪੁਲਿਸ ਨੇ ਕੇਸ ਦਰਜ ਕਰ ਕੇ ਫ਼ਰਾਰ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਅਨਾਜ ਮੰਡੀ ਦਾ ਦੌਰਾ ਅਗਲੀ ਖ਼ਬਰ ਚੰਡੀਗੜ੍ਹ ’ ਚ ਚਾਰ ਵਿਅਕਤੀ ਚਾਕੂਆਂ ਸਣੇ ਕਾਬੂ
Ad Position 24