ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਸ੍ਰੀ ਰਾਮ ਲੀਲ੍ਹਾ ਦਾ ਉਦਘਾਟਨ
ਕੁਰਾਲੀ, 17 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਮ ਲੀਲ੍ਹਾ ਕਮੇਟੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਰਾਮ ਲੀਲ੍ਹਾ ਦਾ ਕ੍ਰਿਸ਼ਨਾ ਮੰਡੀ ਵਿਖੇ ਮੰਚਨ ਕੀਤਾ ਜਾ ਰਿਹਾ ਹੈ। ਸ੍ਰੀ ਰਾਮ ਲੀਲ੍ਹਾ ਦਾ ਉਦਘਾਟਨ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਯੂਥ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਰੀਬਨ ਕੱਟ ਕੇ ਕੀਤਾ ਗਿਆ।
ਕੁਰਾਲੀ, 17 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਮ ਲੀਲ੍ਹਾ ਕਮੇਟੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਰਾਮ ਲੀਲ੍ਹਾ ਦਾ ਕ੍ਰਿਸ਼ਨਾ ਮੰਡੀ ਵਿਖੇ ਮੰਚਨ ਕੀਤਾ ਜਾ ਰਿਹਾ ਹੈ। ਸ੍ਰੀ ਰਾਮ ਲੀਲ੍ਹਾ ਦਾ ਉਦਘਾਟਨ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਯੂਥ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਬੰਨੀ ਕੰਗ ਨੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਗੁਰੂਆਂ-ਪੀਰਾਂ ਵਲੋਂ ਦਰਸਾਏ ਗਏ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਵਲੋਂ ਆਪਣੇ ਪਿਤਾ ਦੇ ਬਚਨਾਂ ਦਾ ਕਿਵੇਂ ਮਾਣ ਰੱਖਿਆ ਅਤੇ ਲਕਸ਼ਮਣ ਵਲੋਂ ਆਪਣੇ ਵੱਡੇ ਭਰਾ ਸ੍ਰੀ ਰਾਮ ਜੀ ਨੂੰ ਕਿਵੇਂ ਸਹਿਯੋਗ ਦਿੱਤਾ ਗਿਆ, ਇਸ ਸਭ ਤੋਂ ਸਿੱਖਿਆ ਲੈਂਦੇ ਹੋਏ ਸਾਨੂੰ ਆਪਣੇ ਜੀਵਨ ‘ਚ ਮਾਤਾ-ਪਿਤਾ ਅਤੇ ਭੈਣ-ਭਰਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਰਾਮ ਲੀਲ੍ਹਾ ਦੇ ਪ੍ਰਬੰਧਕ ਗੋਪੀ ਰਾਣਾ ਤੇ ਹੋਰਨਾਂ ਪਤਵੰਤਿਆਂ ਵਲੋਂ ਬੰਨੀ ਕੰਗ ਤੇ ਬਾਕੀ ਮਹਿਮਾਨਾਂ ਦਾ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਹੈਪੀ ਧੀਮਾਨ, ਜਸਵਿੰਦਰ ਸਿੰਘ ਭੂਰਾ ਤੇ ਸੰਨੀ ਮਿੱਤਲ ਕੁਰਾਲੀ ਸਮੇਤ ਵੱਡੀ ਗਿਣਤੀ ‘ਚ ਸ਼ਹਿਰ ਦੇ ਮੁਹਤਬਰ ਵੀ ਹਾਜ਼ਰ ਸਨ।