18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਹਿਮਾਚਲ ਦੀਆਂ ਕੈਮੀਕਲ ਨਸ਼ਾ ਬਣਾਉਣ ਵਾਲੀਆਂ ਫ਼ੈਕਟਰੀਆਂ ਨੂੰ ਬੰਦ ਕਰਾਉਣ ਪਰਗਟ ਸਿੰਘ : ਸ਼ਵੇਤ ਮਲਿਕ ਕਿਹਾ - ਪਰਗਟ ਸਿੰਘ ਨਸ਼ੇ ਵਿਰੋਧੀ ਕਾਰਕੁੰਨਾਂ ਦੇ ਕਤਲਾਂ ਦਾ ਭਗਵੰਤ ਮਾਨ ਤੋਂ ਜਵਾਬ ਮੰਗਣ

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)- ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਪਹਿਲਾਂ ਪੰਜਾਬ ਵਿਚ ਵਿਕ ਰਹੇ ਕੈਮੀਕਲ ਤੇ ਮੈਡੀਕਲ ਨਸ਼ਿਆਂ ਦਾ ਜਵਾਬ ਦੇਣ, ਫਿਰ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਉਂਗਲ ਚੁੱਕਣ, ਇਸ ਦੇ ਨਾਲ ਹੀ ਇਹ ਵੀ ਦੱਸਣ ਕਿ ਨਸ਼ਿਆਂ ਦੇ ਮੁੱਦੇ ਉੱਤੇ ਪੰਜਾਬ ਸਰਕਾਰ ਦਾ ਪੱਖ ਪੂਰ ਕੇ ਉਹ ਕੀ ਸਾਬਤ ਕਰਨਾ ਚਾਹੁੰਦੇ ਹਨ। ਇਸ ਸ਼ਬਦ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੇ ਹਨ।

Ad Position 21
No active advertisement
ਅਜੀਤ ਡੈਸਕ 18-10-2026
ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)- ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਪਹਿਲਾਂ ਪੰਜਾਬ ਵਿਚ ਵਿਕ ਰਹੇ ਕੈਮੀਕਲ ਤੇ ਮੈਡੀਕਲ ਨਸ਼ਿਆਂ ਦਾ ਜਵਾਬ ਦੇਣ, ਫਿਰ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਉਂਗਲ ਚੁੱਕਣ, ਇਸ ਦੇ ਨਾਲ ਹੀ ਇਹ ਵੀ ਦੱਸਣ ਕਿ ਨਸ਼ਿਆਂ ਦੇ ਮੁੱਦੇ ਉੱਤੇ ਪੰਜਾਬ ਸਰਕਾਰ ਦਾ ਪੱਖ ਪੂਰ ਕੇ ਉਹ ਕੀ ਸਾਬਤ ਕਰਨਾ ਚਾਹੁੰਦੇ ਹਨ। ਇਸ ਸ਼ਬਦ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੇ ਹਨ। ਉਹ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਦੀ ਆਲੋਚਨਾ ਕਰਨ ਵਾਲੇ ਪ੍ਰਗਟ ਸਿੰਘ ਦੇ ਬਿਆਨ ਦਾ ਜਵਾਬ ਦੇ ਰਹੇ ਸਨ। ਸ਼ਵੇਤ ਮਲਿਕ ਨੇ ਕਿਹਾ ਕਿ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਇਹ ਆਪ ਹੀ ਮੰਨ ਚੁੱਕੇ ਹਨ ਕਿ ਪੰਜਾਬ ਵਿਚ ਸਰ ਹੱਦ ਪਾਰੋਂ ਆਉਣ ਵਾਲੇ ਨਸ਼ੇ ਵਿਚ 80 ਫ਼ੀਸਦੀ ਕਮੀ ਆ ਚੁੱਕੀ ਹੈ। ਇਸ ਵੇਲੇ ਜੋ ਨਸ਼ਾ ਵਿਕ ਰਿਹਾ ਹੈ, ਉਹ ਕੈਮੀਕਲ ਹੈ, ਜੋ ਪੰਜਾਬ ਅਤੇ ਹਿਮਾਚਲ ਦੀਆਂ ਦਵਾਈਆਂ ਦੀਆਂ ਫ਼ੈਕਟਰੀਆਂ ਵਿਚ ਹੀ ਤਿਆਰ ਹੁੰਦਾ ਹੈ, ਹਿਮਾਚਲ ਵਿਚ ਕਾਂਗਰਸ ਦੀ ਸਰਕਾਰ ਹੈ, ਪਰਗਟ ਸਿੰਘ ਗੁਜਰਾਤ ਦੀ ਗੱਲ ਕਰਨ ਤੋਂ ਪਹਿਲਾਂ ਹਿਮਾਚਲ ਦੀਆਂ ਕੈਮੀਕਲ ਨਸ਼ਾ ਤਿਆਰ ਕਰਨ ਵਾਲੀਆਂ ਫ਼ੈਕਟਰੀਆਂ ਬੰਦ ਕਰਵਾਉਣ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਤੇ ਹਿਮਾਚਲ ਵਿਚ ਵਿਕ ਰਹੇ ਕਥਿਤ ਕੈਮੀਕਲ ਨਸ਼ਿਆਂ ਅਤੇ ਨਸ਼ੀਲੀਆਂ ਦਵਾਈਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਰੋਕਣ ਦੀ ਡਿਊਟੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉ ਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਰਨ ਵਾਲੇ ਕੈਮੀਕਲ ਨਸ਼ਾ ਮਾਫ਼ੀਆ ਵਾਲੇ ਹੀ ਸਨ। ਉਨ੍ਹਾਂ ਕਿਹਾ ਕਿ ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਬਟਾਲਾ ਵਿਚ ਨੌਜਵਾਨ ਬਿਕਰਮਜੀਤ ਸਿੰਘ ਦਾ ਨਸ਼ਾ ਮਾਫ਼ੀਆਂ ਨੇ ਕਤਲ ਕੀਤਾ। ਇਸੇ ਤਰ੍ਹਾਂ ਫ਼ਤਿਹਗੜ੍ਹ ਸਾਹਿਬ ਵਿਚ ਲਖਵਿੰਦਰ ਸਿੰਘ ਉੱਤੇ ਵੀ ਨਸ਼ਾ ਮਾਫ਼ੀਆ ਨੇ ਜਾਨਲੇਵਾ ਹਮਲਾ ਕੀਤਾ। ਇਸ ਤੋਂ ਪਹਿਲਾ ਸੰਗਰੂਰ ਵਿਚ ਗੁਲਜ਼ਾਰ ਸਿੰਘ ਨਾਲ ਕੀ ਹੋਇਆ, ਇਹ ਕਿਸ ਤੋਂ ਭੁੱਲਿਆ ਹੈ। ਇਨ੍ਹਾਂ ਸਾਰੇ ਮਸਲਿਆਂ ਉੱਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਣ ਦੀ ਬਜਾਏ ਪਰਗਟ ਸਿੰਘ ਅਮਿਤ ਸ਼ਾਹ ਨੂੰ ਸਵਾਲ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਲੋਕਾਂ ਦੇ ਜਾਨ - ਮਾਲ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ - ਜੀਤੀ ਪਡਿਆਲਾ ਅਗਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ ’ ਤਹਿਤ ਮੁਹਾਲੀ ਪੁਲਿਸ ਵਲੋਂ ਸੰਵੇਦਨਸ਼ੀਲ ਇਲਾਕਿਆਂ ’ ਚ ਤਲਾਸ਼ੀ ਮੁਹਿੰਮ ਸਿਟੀ-1, ਸਿਟੀ-2, ਜ...
Ad Position 24