19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਕਕਰਾਲੀ ਨੇੜੇ ਘੱਗਰ ’ਚੋਂ ਰੇਤ ਤੇ ਗਰੇਵਲ ਦੀ ਨਾਜਾਇਜ਼ ਨਿਕਾਸੀ ਜਾਰੀ, ਪੁਲਿਸ ਦੀ ਸਖ਼ਤੀ ਨਾਲ ਮਾਈਨਿੰਗ ਕਰਨ ਵਾਲਿਆਂ ’ਚ ਹੜਕੰਪ

ਡੇਰਾਬੱਸੀ, 18 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੇ ਪਿੰਡ ਕਕਰਾਲੀ ਨੇੜੇ ਘੱਗਰ ਦਰਿਆ ’ਚੋਂ ਨਾਜਾਇਜ਼ ਮਾਈਨਿੰਗ ਦੇ ਕਥਿਤ ਕਾਰੋਬਾਰ ਨੂੰ ਨੱਥ ਪਾਉਣ ਲਈ ਪੁਲਿਸ ਨੇ ਹੁਣ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਪੁਲਿਸ ਵਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੇ ਬਾਵਜੂਦ ਕੁਝ ਲੋਕਾਂ ਵਲੋਂ ਘੱਗਰ ਦਰਿਆ ’ਚੋਂ ਰੇਤ ਅਤੇ ਗਰੇਵਲ ਦੀ ਗੈਰ-ਕਾਨੂੰਨੀ ਨਿਕਾਸੀ ਕੀਤੇ ਜਾਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ।

Ad Position 21
No active advertisement
ਮੁਬਾਰਿਕਪੁਰ ਪੁਲਿਸ ਵਲੋਂ ਜਬਤ ਕੀਤੀ ਟਰਾਲੀ ਦੀ ਤਸਵੀਰ। ਤਸਵੀਰ : ਰਣਬੀਰ ਸਿੰਘ ਪੜ੍ਹੀ 19-10-2026
ਡੇਰਾਬੱਸੀ, 18 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੇ ਪਿੰਡ ਕਕਰਾਲੀ ਨੇੜੇ ਘੱਗਰ ਦਰਿਆ ’ਚੋਂ ਨਾਜਾਇਜ਼ ਮਾਈਨਿੰਗ ਦੇ ਕਥਿਤ ਕਾਰੋਬਾਰ ਨੂੰ ਨੱਥ ਪਾਉਣ ਲਈ ਪੁਲਿਸ ਨੇ ਹੁਣ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਪੁਲਿਸ ਵਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੇ ਬਾਵਜੂਦ ਕੁਝ ਲੋਕਾਂ ਵਲੋਂ ਘੱਗਰ ਦਰਿਆ ’ਚੋਂ ਰੇਤ ਅਤੇ ਗਰੇਵਲ ਦੀ ਗੈਰ-ਕਾਨੂੰਨੀ ਨਿਕਾਸੀ ਕੀਤੇ ਜਾਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਇਸੇ ਲੜੀ ਤਹਿਤ ਮੁਬਾਰਿਕਪੁਰ ਪੁਲਿਸ ਨੇ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਪਿੰਡ ਕਕਰਾਲੀ ਦੇ ਇਕ ਵਿਅਕਤੀ ਨੂੰ ਬਜਰੀ ਨਾਲ ਭਰੇ ਟਰੈਕਟਰ-ਟਰਾਲੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਕਕਰਾਲੀ ਵਜੋਂ ਹੋਈ ਹੈ, ਜਿਸ ਦਾ ਅਦਾਲਤ ਤੋਂ ਦੋ ਦਿਨਾਂ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਕਰਾਲੀ ਨੇੜੇ ਘੱਗਰ ਦਰਿਆ ’ਚ ਨਾਜਾਇਜ਼ ਮਾਈਨਿੰਗ ਦਾ ਮੁੱਦਾ ਲੰਮੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪਿੰਡ ਵਾਸੀਆਂ ਮੁਤਾਬਿਕ ਕਈ ਵਾਰ ਦਰਜਨਾਂ ਟਰੈਕਟਰ ਦਰਿਆ ’ਚ ਉਤਰ ਕੇ ਰੇਤ ਅਤੇ ਗਰੇਵਲ ਦੀ ਨਿਕਾਸੀ ਕਰਦੇ ਹਨ, ਜਦਕਿ ਪੁਲਿਸ ਦੀ ਛਾਪੇਮਾਰੀ ਦੀ ਭਿਣਕ ਪੈਂਦਿਆਂ ਹੀ ਅਜਿਹੀਆਂ ਗਤੀਵਿਧੀਆਂ ’ਚ ਸ਼ਾਮਿਲ ਵਿਅਕਤੀ ਮੌਕੇ ਤੋਂ ਖਿਸਕਣ ਦੀ ਕੋਸ਼ਿਸ਼ ਕਰਦੇ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਨਾਜਾਇਜ਼ ਮਾਈਨਿੰਗ ਨੂੰ ਪੱਕੇ ਤੌਰ ’ਤੇ ਰੋਕਣ ਲਈ ਲਗਾਤਾਰ ਨਿਗਰਾਨੀ ਅਤੇ ਸਖ਼ਤ ਕਾਰਵਾਈ ਦੀ ਲੋੜ ਹੈ। ਇਸ ਸੰਬੰਧੀ ਮੁਬਾਰਿਕਪੁਰ ਚੌਂਕੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਮੁਬਾਰਿਕਪੁਰ ਬੱਸ ਅੱਡੇ ਨੇੜੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਮਨਪ੍ਰੀਤ ਸਿੰਘ ਘੱਗਰ ਦਰਿਆ ’ਚੋਂ ਗ਼ੈਰ-ਕਾਨੂੰਨੀ ਢੰਗ ਨਾਲ ਗਰੇਵਲ ਕੱਢ ਕੇ ਅੱਗੇ ਮਹਿੰਗੇ ਭਾਅ ਵੇਚਦਾ ਹੈ ਅਤੇ ਇਸ ਸਮੇਂ ਵੀ ਬਿਨਾਂ ਨੰਬਰ ਪਲੇਟ ਵਾਲੇ ਲਾਲ ਰੰਗ ਦੇ ਟਰੈਕਟਰ-ਟਰਾਲੀ ’ਚ ਬਜਰੀ ਲੱਦ ਕੇ ਮੁਬਾਰਿਕਪੁਰ ਵੱਲ ਆ ਰਿਹਾ ਹੈ। ਪੁਲਿਸ ਨੇ ਤੁਰੰਤ ਨਾਕਾਬੰਦੀ ਕਰਕੇ ਉਸ ਨੂੰ ਕਾਬੂ ਕਰ ਲਿਆ। ਜਾਂਚ ਦੌਰਾਨ ਉਹ ਬਜਰੀ ਸੰਬੰਧੀ ਕੋਈ ਵੈਧ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਪੁਲਿਸ ਨੇ ਟਰੈਕਟਰ-ਟਰਾਲੀ ਕਬਜ਼ੇ ’ਚ ਲੈ ਕੇ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰ ਲਿਆ। ਅਣਪਛਾਤਿਆਂ ਖ਼ਿਲਾਫ਼ ਪਰਚਿਆਂ ਦੀ ਥਾਂ ਹੁਣ ਸਿੱਧੀਆਂ ਗ੍ਰਿਫ਼ਤਾਰੀਆਂ ਦੂਜੇ ਪਾਸੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਹਿਲਾਂ ਨਾਜਾਇਜ਼ ਮਾਈਨਿੰਗ ਦੇ ਮਾਮਲਿਆਂ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਕੇ ਹੀ ਖਾਨਾਪੂਰਤੀ ਕਰ ਦਿੱਤੀ ਜਾਂਦੀ ਸੀ, ਜਿਸ ਕਾਰਨ ਇਸ ਧੰਦੇ ਨਾਲ ਜੁੜੇ ਲੋਕਾਂ ਦੇ ਹੌਸਲੇ ਬੁਲੰਦ ਰਹਿੰਦੇ ਸਨ। ਪ੍ਰੰਤੂ ਹੁਣ ਪੁਲਿਸ ਵਲੋਂ ਮਾਈਨਿੰਗ ਦੇ ਦੋਸ਼ਾਂ ਹੇਠ ਸੰਬੰਧਿਤ ਵਿਅਕਤੀਆਂ ਨੂੰ ਸਿੱਧੇ ਤੌਰ ’ਤੇ ਕਾਬੂ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਨੇ ਪੁਲਿਸ ਦੇ ਇਸ ਬਦਲੇ ਰੁਖ਼ ਦਾ ਸਵਾਗਤ ਕਰਦਿਆਂ ਉਮੀਦ ਪ੍ਰਗਟਾਈ ਕਿ ਅਜਿਹੀ ਸਖ਼ਤੀ ਲਗਾਤਾਰ ਜਾਰੀ ਰਹੇਗੀ ਤਾਂ ਜੋ ਘੱਗਰ ਦਰਿਆ ’ਚੋਂ ਰੇਤ ਅਤੇ ਗਰੇਵਲ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਮੁਕੰਮਲ ਤੌਰ ’ਤੇ ਠੱਲ੍ਹ ਪਾਈ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਵਿਖੇ ਨਸ਼ਿਆਂ ਵਿਰੁੱਧ ਵਿਸ਼ਾਲ ਮੋਟਰਸਾਈਕਲ ਰੈਲੀ ‘ਯੁੱਧ ਨਸ਼ਿਆਂ ਵਿਰੁੱਧ’ ਮ... ਅਗਲੀ ਖ਼ਬਰ ਢਕੌਲੀ ਦੀਆਂ ਸੜਕਾਂ ’ ਤੇ ਹਨੇਰੇ ਦਾ ਰਾਜ , ਤਿੰਨ ਮਹੀਨਿਆਂ ਤੋਂ ਸਟਰੀਟ ਲਾਈਟਾਂ ਬੰਦ 20 ਸੁਸਾਇਟੀਆਂ ਦੇ ਹਜ਼ਾਰਾਂ ਪਰਿਵਾ...
Ad Position 24