ਸੂਬੇ ਦੇ ਲੋਕ ‘ਆਪ ਸਰਕਾਰ’ ਨੂੰ ਚਲਦਾ ਕਰਨ ਲਈ ਤਿਆਰ-ਗੁਰਪ੍ਰਤਾਪ ਪਡਿਆਲਾ
ਕੁਰਾਲੀ, 18 ਅਕਤੂਬਰ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਝਿੰਗੜਾਂ ਕਲਾਂ ਵਿਖੇ ਪਿੰਡ ਵਾਸੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਕਾਂਗਰਸ ਦੇ ਜਨਰਲ ਸਕੱਤਰ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਦੀ ‘ ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ।
ਕੁਰਾਲੀ, 18 ਅਕਤੂਬਰ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਝਿੰਗੜਾਂ ਕਲਾਂ ਵਿਖੇ ਪਿੰਡ ਵਾਸੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਕਾਂਗਰਸ ਦੇ ਜਨਰਲ ਸਕੱਤਰ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਦੀ ‘ ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ ਨੂੰ ਖੋਰਾ ਲਗਾਉਂਦਿਆਂ ਇਹ ਪੈਸਾ ਦਿੱਲੀ ਦੇ ਕੁਝ ਅਖੌਤੀ ਆਗੂਆਂ ‘ਤੇ ਲੁਟਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੇ ਵਿਕਾਸ ਤੇ ਖੁਸ਼ਹਾਲੀ ਲਈ ਆਗਾਮੀ ਵਿਧਾਨ ਸਭਾ ਚੋਣਾਂ ‘ਚ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ‘ਚ ਭੁਗਤਣ ਦੀ ਅਪੀਲ ਕੀਤੀ। ਇਸੇ ਦੌਰਾਨ ਗੁਰਪ੍ਰਤਾਪ ਸਿੰਘ ਪਡਿਆਲਾ ਦੀ ਅਗਵਾਈ ਹੇਠ ਹਰੀ ਸਿੰਘ ਸਾਬਕਾ ਸਰਪੰਚ ਸਮੇਤ ਕਈ ਪਰਿਵਾਰਾਂ ਨੇ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਕਰਮਜੀਤ ਸਿੰਘ ਪੰਚ, ਸੰਦੀਪ ਸਿੰਘ ਪੰਚ, ਮਨਜੀਤ ਕੌਰ ਪੰਚ , ਜਤਿੰਦਰ ਸਿੰਘ ਪੰਚ, ਜੋਗਾ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗੁਰਦੀਪ ਝਿੰਗੜਾਂ, ਸੁਰਜੀਤ ਸਿੰਘ ਲਖਨੌਰ, ਜੌਲੀ ਪਡਿਆਲਾ, ਰਵਿੰਦਰ ਸਿੰਘ ਸਾਬਕਾ ਸਰਪੰਚ ਬੱਤਾ ਤੇ ਕੁਲਵਿੰਦਰ ਸਿੰਘ ਨਗਲੀਆਂ ਸਮੇਤ ਵੱਡੀ ਗਿਣਤੀ ‘ਚ ਪਿੰਡ ਦੇ ਪਤਵੰਤੇ ਹਾਜ਼ਰ ਸਨ।