ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਪੰਜਾਬੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਕਿਹਾ , ਲੋਕਾਂ ਨੂੰ ਧਰਮ, ਸੱਚ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੇ ਮਾਰਗ ’ਤੇ ਚੱਲਣਾ ਚਾਹੀਦਾ
ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੁਸਹਿਰੇ ਦੇ ਪਵਿੱਤਰ ਮੌਕੇ ਪੰਜਾਬ ਦੇ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ।
ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੁਸਹਿਰੇ ਦੇ ਪਵਿੱਤਰ ਮੌਕੇ ਪੰਜਾਬ ਦੇ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ।ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬੀ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਇਸ ਵਿਰਸੇ ਵਿਚ ਮਿਲੀ ਸਮਰੱਥਾ ਨੂੰ ਅੱਗੇ ਵੀ ਕਾਇਮ ਰੱਖਣਗੇ। ਉਨ੍ਹਾਂ ਨਾਗਰਿਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਇਸ ਸਦੀਵੀ ਭਾਵਨਾ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ, ਸੱਚ ਦੇ ਮਾਰਗ ’ਤੇ ਚੱਲਣ ਅਤੇ ਦੂਜਿਆਂ ਦੀ ਭਲਾਈ ਲਈ ਸਮਰਪਿਤ ਮਾਨਸਿਕਤਾ ਰੱਖਣ। ਉਨ੍ਹਾਂ ਕਿਹਾ ਕਿ ਸਮਾਜ ਨੂੰ ਭਗਵਾਨ ਰਾਮ ਵਲੋਂ ਦਿਖਾਏ ਨੇਕ ਮਾਰਗ ਅਤੇ ਆਦਰਸ਼ਾਂ ਉੱਤੇ ਚੱਲਣਾ ਚਾਹੀਦਾ ਹੈ।