ਪੰਜਾਬ ਯੂਨੀਵਰਸਿਟੀ ਦੀ ਏ . ਬੀ . ਵੀ . ਪੀ ਇਕਾਈ ਨੇ ਸਟੂਡੈਂਟਸ ਸੈਂਟਰ ’ ਚ ਨਸ਼ਿਆਂ ਖ਼ਿਲਾਫ਼ ਪੁਤਲਾ ਫ਼ੂਕ ਕੇ ਕੀਤਾ ਪ੍ਰਦਰਸ਼ਨ
ਚੰਡੀਗੜ੍ਹ, 19 ਅਕਤੂਬਰ (ਮਾਰਕੰਡਾ)- ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏ. ਬੀ.
ਚੰਡੀਗੜ੍ਹ, 19 ਅਕਤੂਬਰ (ਮਾਰਕੰਡਾ)- ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏ.ਬੀ.ਵੀ.ਪੀ) ਪੰਜਾਬ ਯੂਨੀਵਰਸਿਟੀ ਇਕਾਈ ਨੇ ਪੰਜਾਬ ਵਿਚ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ’ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਸਟੂਡੈਂਟਸ ਸੈਂਟਰ ਵਿਖੇ ਰੋਸ ਪ੍ਰਦਰਸ਼ਨ ਕੀਤਾ। ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਹਾਲ ਹੀ ਵਿਚ ਹੋਈ ਹੱਤਿਆ ਨੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ। ਝੋਟਾ ਦੀ 13 ਅਕਤੂਬਰ ਨੂੰ ਇਕ ਮੈਡੀਕਲ ਸਟੋਰ ਦੇ ਮਾਲਕ ਨੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਮੌਤ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਪੰਜਾਬ ਵਿਚ ਨਸ਼ਿਆਂ ਨਾਲ ਸਬੰਧਤ ਅਪਰਾਧਾਂ ਨਾਲ ਨਜਿੱਠਣ ਲਈ ਵਿਆਪਕ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਫ਼ੌਰੀ ਲੋੜ ਨੂੰ ਉਜਾਗਰ ਕਰਦੀ ਹੈ। ਏ.ਬੀ.ਵੀ.ਪੀ ਪੰਜਾਬ ਯੂਨੀਵਰਸਿਟੀ ਇਕਾਈ ਨੇ ਇਸ ਹੱਤਿਆਕਾਂਡ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਕਰਵਾਉਣ ਦੀ ਗੱਲ ਕੀਤੀ। ਸੰਗਠਨ ਨੇ ਪੰਜਾਬ ਸਰਕਾਰ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਨਸ਼ਾ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵੰਡ ਵਿਰੁੱਧ ਠੋਸ ਖੜੇ ਹੋਣ ਦੀ ਅਪੀਲ ਕੀਤੀ। ਇਕਾਈ ਦੇ ਪ੍ਰਧਾਨ ਆਸ਼ੀਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਸ਼ਿਆਂ ਦੀ ਦੁਰਵਰਤੋਂ ਅਤੇ ਨਸ਼ਿਆਂ ਨਾਲ ਸਬੰਧਤ ਅਪਰਾਧਾਂ ਦੀ ਭੇਟ ਨਹੀਂ ਚੜ੍ਹਨ ਦਿੱਤਾ ਜਾ ਸਕਦਾ। ਸਟੂਡੈਂਟਸ ਸੈਂਟਰ ਵਿਖੇ ਰੋਸ ਪ੍ਰਦਰਸ਼ਨ ਅਤੇ ਪੁਤਲਾ ਫੂਕਣ ਰਾਹੀਂ ਏ.ਬੀ.ਵੀ.ਪੀ ਨੇ ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਅਤੇ ਅਧਿਕਾਰੀਆਂ ਤੋਂ ਜਵਾਬਦੇਹੀ ਨੂੰ ਦੁਹਰਾਇਆ।