ਅਮਿਤ ਸ਼ਾਹ ਦੇ ਪੰਜਾਬ ਦੌਰੇ ਨਾਲ ਨਸ਼ਿਆਂ ਤੇ ਗੈਂਗਸਟਰਵਾਦ ਵਿਰੁੱਧ ਸਖ਼ਤ ਕਾਰਵਾਈ ਦੀ ਉਮੀਦ - ਚੁੱਘ ਜਲੰਧਰ ’ਚ ‘ਆਪ’ ਆਗੂ ਦੀ ਗ੍ਰਿਫ਼ਤਾਰੀ ਨੇ ਨਸ਼ਾ ਵਿਰੋਧੀ ਮੁਹਿੰਮ ’ਤੇ ਖੜ੍ਹੇ ਕੀਤੇ ਸਵਾਲ
ਚੰਡੀਗੜ੍ਹ, 19 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ’ਚ ਨਸ਼ਾ ਤਸਕਰੀ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਨਸ਼ਿਆਂ ਦੇ ਸਰੋਤਾਂ ਤੋਂ ਲੈ ਕੇ ਉਨ੍ਹਾਂ ਦੀ ਸਪਲਾਈ ਅਤੇ ਵੰਡ ਤੱਕ ਜੁੜੇ ਸਮੁੱਚੇ ਨੈੱਟਵਰਕ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਜਲੰਧਰ ’ਚ ‘ਆਪ’ ਆਗੂ ਦੀ ਗ੍ਰਿਫ਼ਤਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਹਰ ਵਿਅਕਤੀ ਵਿਰੁੱਧ ਬਿਨਾਂ ਕਿਸੇ ਪੱਖਪਾਤ ਦੇ ਕਾਰਵਾਈ ਕਰਨੀ ਚਾਹੀਦੀ ਹੈ।
ਚੰਡੀਗੜ੍ਹ, 19 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ’ਚ ਨਸ਼ਾ ਤਸਕਰੀ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਨਸ਼ਿਆਂ ਦੇ ਸਰੋਤਾਂ ਤੋਂ ਲੈ ਕੇ ਉਨ੍ਹਾਂ ਦੀ ਸਪਲਾਈ ਅਤੇ ਵੰਡ ਤੱਕ ਜੁੜੇ ਸਮੁੱਚੇ ਨੈੱਟਵਰਕ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਜਲੰਧਰ ’ਚ ‘ਆਪ’ ਆਗੂ ਦੀ ਗ੍ਰਿਫ਼ਤਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਹਰ ਵਿਅਕਤੀ ਵਿਰੁੱਧ ਬਿਨਾਂ ਕਿਸੇ ਪੱਖਪਾਤ ਦੇ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ 20 ਅਕਤੂਬਰ ਨੂੰ ਪੰਜਾਬ ਦੌਰਾ ਨਸ਼ਿਆਂ ਦੀ ਸਪਲਾਈ ਚੇਨ ਅਤੇ ਗੈਂਗਸਟਰ ਨੈੱਟਵਰਕ ਵਿਰੁੱਧ ਠੋਸ ਕਾਰਵਾਈ ਦੇ ਲਿਹਾਜ਼ ਨਾਲ ਅਹਿਮ ਹੈ। ਚੁੱਘ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਵਿਰੁੱਧ ਜੰਗ ਲੜਨ ਦੇ ਦਾਅਵੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ’ਤੇ ਹੁਣ ਸਵਾਲ ਉੱਠ ਰਹੇ ਹਨ। ਚੁੱਘ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਅਤੇ ਸੰਗਠਿਤ ਅਪਰਾਧ ਨੂੰ ਰੋਕਣ ਲਈ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ’ਤੇ ਸ਼ਿਕੰਜਾ ਕੱਸਣਾ ਅਤੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤਬਾਹ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 31 ਦਸੰਬਰ, 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ।