ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ ’ਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ
ਆਓ, ਅਸੀਂ ਸਾਰੇ ਮਿਲ ਕੇ ਬੁਰਾਈ ਰੂਪੀ ਰਾਵਣ ’ਤੇ ਜਿੱਤ ਪ੍ਰਾਪਤ ਕਰਨ ਦਾ ਸੰਕਲਪ ਲਈਏ- ਗੁਲਾਬ ਚੰਦ ਕਟਾਰੀਆ
ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਵਿਚ ‘ਬਦੀ ’ਤੇ ਚੰਗਿਆਈ ਦੀ ਜਿੱਤ’ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਮੁੱਖ ਤੌਰ ’ਤੇ ਵੱਖ-ਵੱਖ ਸੈਕਟਰਾਂ ’ਚ ਰਾਵਣ ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਸਾੜੇ ਗਏ। ਇਸੇ ਦੌਰਾਨ ਸ੍ਰੀ ਨਿਊ ਤਿਰੂਪਤੀ ਬਾਲਾ ਜੀ ਸੰਸਥਾਨ ਵਲੋਂ ਸੈਕਟਰ 48 ਸਥਿਤ ਦੁਸਹਿਰਾ ਮੈਦਾਨ ਵਿਖੇ ਵਿਜੇਦਸ਼ਮੀ ਦੇ ਤਿਉਹਾਰ ਨੂੰ ਵੱਡੀਆਂ ਤਿਆਰੀਆਂ ’ਚ ਪ੍ਰਮੁੱਖਤਾ ਨਾਲ ਮਨਾਇਆ ਗਿਆ।
ਚ
ਚੰਡੀਗੜ੍ਹ ਦੇ ਸੈਕਟਰ-48 ਸਥਿਤ ਦੁਸਹਿਰਾ ਗਰਾਊਂਡ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦਾ ਸਨਮਾਨ ਕਰਦੇ ਦੁਸਹਿਰਾ ਪ੍ਰਬੰਧਕ ਕਮੇਟੀ ਦੇ ਮੈਂਬਰ।
ਸੈਕਟਰ-49 ਵਿਖੇ ਦਿਵਯ ਰਮਾਇਣ ਯੁਵਾ ਕਲਾ ਮੰਚ ਵਲੋਂ ਕਰਵਾਏ ਦੁਸਹਿਰਾ ਸਮਾਰੋਹ ਵਿਚ ਰਾਵਣ ਦਹਿਨ ਤੋਂ ਪਹਿਲਾ ਕਲਾਕਾਰ ਪੇਸ਼ਕਾਰੀ ਦਿੰਦੇ ਹੋਏ। ਤਸਵੀਰਾਂ : ਗੁਰਿੰਦਰ ਸਿੰਘ
21-10-2026
ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਵਿਚ ‘ਬਦੀ ’ਤੇ ਚੰਗਿਆਈ ਦੀ ਜਿੱਤ’ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਮੁੱਖ ਤੌਰ ’ਤੇ ਵੱਖ-ਵੱਖ ਸੈਕਟਰਾਂ ’ਚ ਰਾਵਣ ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਸਾੜੇ ਗਏ। ਇਸੇ ਦੌਰਾਨ ਸ੍ਰੀ ਨਿਊ ਤਿਰੂਪਤੀ ਬਾਲਾ ਜੀ ਸੰਸਥਾਨ ਵਲੋਂ ਸੈਕਟਰ 48 ਸਥਿਤ ਦੁਸਹਿਰਾ ਮੈਦਾਨ ਵਿਖੇ ਵਿਜੇਦਸ਼ਮੀ ਦੇ ਤਿਉਹਾਰ ਨੂੰ ਵੱਡੀਆਂ ਤਿਆਰੀਆਂ ’ਚ ਪ੍ਰਮੁੱਖਤਾ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਦੁਸਹਿਰਾ ਸਮਾਗਮ ਵਿਚ ਚੰਡੀਗੜ੍ਹ ਦੇ ਆਸ ਪਾਸ ਦੇ ਇਲਾਕਿਆਂ ਤੋਂ ਵੀ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਦੂਜੇ ਪਾਸੇ ਟਰਾਈਸਿਟੀ ਵਿਚ ਸ਼ਹਿਰ ਦੇ ਪ੍ਰਮੁੱਖ ਸੈਕਟਰ 17 ,22 ,34 46 , ਸੈਕਟਰ 27, 29 ,49, 47 , 43,32 ਤੋਂ ਇਲਾਵਾ,ਮਨੀਮਾਜਰਾ, ਰਾਮ ਦਰਬਾਰ ਆਦਿ ਵਿਚ ਵੀ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸੈਕਟਰ 48 ਵਿਖੇ ਦੁਸਹਿਰੇ ਦੇ ਮੌਕੇ ਤੇ ਨਿਊ ਤਿਰੂਪਤੀ ਬਾਲਾ ਸੰਸਥਾਨ ਦੇ ਮੁੱਖ ਸਰਪ੍ਰਸਤ ਅਤੇ ਚੰਡੀਗੜ੍ਹ ਦੇ ਸਾਬਕਾ ਮੇਅਰ ਦੇਵੇਸ਼ ਮੋਦਗਿੱਲ , ਚੇਅਰਮੈਨ ਹਨੀਤ ਸਿੰਘ, ਪ੍ਰਧਾਨ ਮੁਕੇਸ਼ ਕਪੂਰ, ਜਰਨਲ ਸਕੱਤਰ ਨਿਰਮਲ ਸਿੰਘ, ਉਪ ਪ੍ਰਧਾਨ ਮਨੀਤ ਸਿੰਘ ਅਤੇ ਗੁਰਵਿੰਦਰ ਸਿੰਘ ਵਲੋਂ ਪਹੁੰਚੀਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਵਿਸ਼ੇਸ਼ ਮਹਿਮਾਨਾਂ ਵਜੋਂ ਚੰਡੀਗੜ੍ਹ ਦੇ ਸਾਬਕਾ ਸੰਸਦ ਮੈਂਬਰ ਅਤੇ ਭਾਰਤ ਦੇ ਐਡੀਸ਼ਨਲ ਸਾਲਿਸਿਟਰ ਜਨਰਲ ਸੱਤਿਆ ਪਾਲ ਜੈਨ, ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ ਅਜੇ ਕੁਮਾਰ ਪਾਂਡੇ, ਹਰਿਆਣਾ ਦੇ ਸਾਬਕਾ ਡੀ.ਜੀ.ਪੀ ਕੇ.ਕੇ. ਮਿਸ਼ਰਾ, ਚੰਡੀਗੜ੍ਹ ਦੇ ਸਾਬਕਾ ਮੇਅਰ ਦੇਵੇਸ਼ ਮੌਦਗਿਲ ਅਤੇ ਨਿਊ ਤਿਰੂਪਤੀ ਬਾਲਾ ਜੀ ਸੰਸਥਾਨ ਦੇ ਚੇਅਰਮੈਨ ਹਨੀਤ ਸਿੰਘ ਹਾਜ਼ਰ ਸਨ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਵਾਸੀਆਂ ਨੂੰ ਵਿਜੈਦਸ਼ਮੀ ਦੀਆਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਸ ਪਵਿੱਤਰ ਮੌਕੇ ਸਾਨੂੰ ਸਾਰਿਆਂ ਨੂੰ ਨਸ਼ਿਆਂ ਰੂਪੀ ਸਮਾਜਿਕ ਰਾਵਣ, ਜਿਸ ਨੇ ਹਜ਼ਾਰਾਂ ਜ਼ਿੰਦਗੀਆਂ ਬਰਬਾਦ ਕਰ ਦਿੱਤੀਆਂ ਹਨ, ਨੂੰ ਪੰਜਾਬ ਅਤੇ ਚੰਡੀਗੜ੍ਹ ਵਿਚੋਂ ਜੜ੍ਹੋਂ ਖ਼ਤਮ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ। ਰਾਜਪਾਲ ਪੰਜਾਬ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਕਟਾਰੀਆ ਨੇ ਨਿਊ ਤਿਰੂਪਤੀ ਬਾਲਾ ਜੀ ਸੰਸਥਾਨ ਵੱਲੋਂ ਵਿਜੈਦਸ਼ਮੀ ਦੇ ਇਸ ਸ਼ਾਨਦਾਰ ਸਮਾਗਮ ਦੇ ਆਯੋਜਨ ਲਈ ਸੰਸਥਾਨ ਦੇ ਮੁੱਖ ਸਰਪ੍ਰਸਤ ਅਤੇ ਚੰਡੀਗੜ੍ਹ ਦੇ ਸਾਬਕਾ ਮੇਅਰ ਦੇਵੇਸ਼ ਮੌਦਗਿਲ ਅਤੇ ਚੇਅਰਮੈਨ ਹਨੀਤ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਚੰਡੀਗੜ੍ਹ ਦੇ ਸਾਬਕਾ ਸੰਸਦ ਮੈਂਬਰ ਅਤੇ ਭਾਰਤ ਦੇ ਐਡੀਸ਼ਨਲ ਸਾਲਿਸਿਟਰ ਜਨਰਲ ਸੱਤਿਆ ਪਾਲ ਜੈਨ ਨੇ ਹਾਜ਼ਰ ਸਮੂਹ ਨਾਗਰਿਕਾਂ ਨੂੰ ਬੁਰਾਈ ਉੱਤੇ ਚੰਗਿਆਈ ਅਤੇ ਝੂਠ ਉੱਤੇ ਸੱਚ ਦੀ ਜਿੱਤ ਦੇ ਪ੍ਰਤੀਕ ਵਿਜੈਦਸ਼ਮੀ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਸੱਦਾ ਦਿੱਤਾ ਕਿ ਸਾਨੂੰ ਭਗਵਾਨ ਸ੍ਰੀ ਰਾਮ ਦੇ ਆਦਰਸ਼ ਜੀਵਨ ਅਤੇ ਉਨ੍ਹਾਂ ਦੇ ਉੱਚੇ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ। ਇਸੇ ਦੌਰਾਨ ਸੈਕਟਰ-36 ਵਿਖੇ ਐਮ.ਕੇ ਭਾਟੀਆ ਨੇ ਆਪਣੇ ਸਾਥੀਆਂ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਵਜੋਂ ਦੁਸਹਿਰਾ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਦੁਸਹਿਰਾ ਸਿਰਫ਼ ਰਾਵਣ ਦੇ ਪੁਤਲੇ ਨੂੰ ਸਾੜਨ ਦਾ ਤਿਉਹਾਰ ਨਹੀਂ ਹੈ, ਸਗੋਂ ਆਪਣੇ ਅੰਦਰਲੀ ਬੁਰਾਈ, ਹੰਕਾਰ ਅਤੇ ਨਕਾਰਾਤਮਕਤਾ ਨੂੰ ਖ਼ਤਮ ਕਰਨ ਦਾ ਸੰਕਲਪ ਲੈਣ ਦਾ ਦਿਨ ਹੈ। ਐਮ.ਕੇ ਭਾਟੀਆ ਨੇ ਕਿਹਾ ਕਿ ਰਾਵਣ ਦੇ ਪੁਤਲੇ ਦੀ ਉਚਾਈ ਵਧਾਉਣ ਨਾਲੋਂ ਵੱਧ ਮਹੱਤਵਪੂਰਨ ਹੈ ਕਿ ਅਸੀਂ ਆਪਣੇ ਜੀਵਨ ਵਿਚ ਭਗਵਾਨ ਸ਼੍ਰੀ ਰਾਮ ਦੇ ਆਦਰਸ਼ਾਂ ਨੂੰ ਸ਼ਾਮਲ ਕਰੀਏ। ਭਗਵਾਨ ਰਾਮ ਦਾ ਸੱਚ, ਮਾਣ, ਨਿਮਰਤਾ ਅਤੇ ਸਮਰਪਣ ਦਾ ਸੰਦੇਸ਼ ਅੱਜ ਵੀ ਪ੍ਰਸੰਗਿਕ ਹੈ। ਉਨ੍ਹਾਂ ਸਾਰਿਆਂ ਨੂੰ ਬੁਰਾਈ ਨੂੰ ਤਿਆਗ ਕੇ ਚੰਗਿਆਈ, ਇਮਾਨਦਾਰੀ ਅਤੇ ਸਕਾਰਾਤਮਿਕ ਸੋਚ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਸਾਥੀਆਂ ਨਾਲ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦੇ ਹੋਏ, ਉਨ੍ਹਾਂ ਨੇ ਆਪਸੀ ਸਹਿਯੋਗ, ਸਦਭਾਵਨਾ ਅਤੇ ਏਕਤਾ ਦਾ ਸੰਦੇਸ਼ ਵੀ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਹਰ ਕੋਈ ਆਪਣੇ ਜੀਵਨ ਵਿਚ ਚੰਗੇ ਵਿਚਾਰਾਂ ਤੇ ਕਦਰਾਂ-ਕੀਮਤਾਂ ਨੂੰ ਅਪਣਾਏ ਤਾਂ ਸਮਾਜ ਵਿਚ ਸੁਧਾਰ ਹੋ ਸਕਦਾ ਹੈ। ਇਸੇ ਦੌਰਾਨ ਵੱਖ-ਵੱਖ ਸੈਕਟਰਾਂ ਵਿਚ ਮਾਪੇ ਆਪਣੇ ਛੋਟੇ ਛੋਟੇ ਬੱਚਿਆਂ ਨੂੰ ਖ਼ੂਬਸੂਰਤ ਪਹਿਰਾਵੇ ਵਿਚ ਲੈ ਕੇ ਪੁੱਜੇ ਹੋਏ ਸਨ।