21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ

ਖਰੜ, 20 ਅਕਤੂਬਰ (ਜੰਡਪੁਰੀ)- ਨੇੜਲੇ ਪਿੰਡ ਮੱਛਲੀ ਕਲਾਂ ਦੇ ਇਕ 16 ਸਾਲਾ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਮਰਪ੍ਰੀਤ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਪਿੰਡ ਮੱਛਲੀ ਕਲਾਂ ਜ਼ਿਲ੍ਹਾ ਮੁਹਾਲੀ ਵਜੋਂ ਹੋਈ ਹੈ, ਜੋ ਕਿ 11ਵੀਂ ਦਾ ਵਿਦਿਆਰਥੀ ਸੀ।

Ad Position 21
No active advertisement
ਸਮਰਪ੍ਰੀਤ ਸਿੰਘ ਦੀ ਫਾਈਲ ਤਸਵੀਰ। 21-10-2026
ਖਰੜ, 20 ਅਕਤੂਬਰ (ਜੰਡਪੁਰੀ)- ਨੇੜਲੇ ਪਿੰਡ ਮੱਛਲੀ ਕਲਾਂ ਦੇ ਇਕ 16 ਸਾਲਾ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਮਰਪ੍ਰੀਤ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਪਿੰਡ ਮੱਛਲੀ ਕਲਾਂ ਜ਼ਿਲ੍ਹਾ ਮੁਹਾਲੀ ਵਜੋਂ ਹੋਈ ਹੈ, ਜੋ ਕਿ 11ਵੀਂ ਦਾ ਵਿਦਿਆਰਥੀ ਸੀ। ਹਾਸਿਲ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਹੈ ਕਿ ਤਿਉਹਾਰਾਂ ਦਾ ਸੀਜ਼ਨ ਹੋਣ ਕਾਰਨ ਘਰ ‘ਚ ਸਾਫ਼-ਸਫ਼ਾਈ ਕਰਨ ਲਈ ਸਮਰਪ੍ਰੀਤ ਸਿੰਘ ਗੁਆਂਢੀਆਂ ਤੋਂ ਲੋਹੇ ਦੀ ਪੌੜੀ ਲੈ ਕੇ ਆਇਆ ਸੀ ਅਤੇ ਅੱਜ ਜਦੋਂ ਸਵੇਰੇ 8 ਕੁ ਵਜੇ ਉਹ ਗੁਆਂਢੀਆਂ ਦੀ ਪੌੜੀ ਵਾਪਸ ਦੇਣ ਲਈ ਜਾ ਰਿਹਾ ਸੀ ਤਾਂ ਅਚਾਨਕ ਪੌੜੀ ਘਰ ਦੇ ਨੇੜਿਓਂ ਲੰਘਦੀਆਂ ਬਿਜਲੀ ਦੀਆਂ ਨੀਵੀਆਂ ਤਾਰਾਂ ਦੇ ਸੰਪਰਕ ‘ਚ ਆ ਗਈ, ਜਿਸ ਕਾਰਨ ਉਸ ਦੇ ਪੁੱਤਰ ਸਮਰਪ੍ਰੀਤ ਸਿੰਘ ਨੂੰ ਜਬਰਦਸਤ ਕਰੰਟ ਲੱਗ ਗਿਆ। ਉਸ ਨੂੰ ਤੁਰੰਤ ਇਲਾਜ ਲਈ ਸੋਹਾਣਾ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਬਿਜਲੀ ਦੀਆਂ ਤਾਰਾਂ ਨੀਵੀਆਂ ਹੋਣ ਕਾਰਨ ਵਾਪਰਿਆ ਹੈ। ਫ਼ਿਲਹਾਲ ਪੁਲਿਸ ਨੇ ਇਸ ਮਾਮਲੇ ‘ਚ ਧਾਰਾ 194 ਅਧੀਨ ਕਾਰਵਾਈ ਕਰਦਿਆਂ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮੌਸਮ ਵਿਭਾਗ ਚੰਡੀਗੜ੍ਹ ਵਲੋਂ ਅਲ ਨੀਨੋ ਦੇ ਪ੍ਰਭਾਵਾਂ ਬਾਰੇ ਵਿਸ਼ੇਸ਼ ਸੈਮੀਨਾਰ ਅੱਜ ਅਗਲੀ ਖ਼ਬਰ ਐਨ. ਐਸ. ਕਿਊ. ਐਫ. ਵੋਕੇਸ਼ਨਲ ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ
Ad Position 24