21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪੰਜਾਬ ਯੂਨੀਵਰਸਿਟੀ ’ਚ 70 ਫੁੱਟ ਉੱਚੇ ਰਾਵਣ ਦੇ ਪੁਤਲੇ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਚੰਡੀਗੜ੍ਹ, 20 ਅਕਤੂਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਰਾਵਣ ਦੇ 70 ਫੁੱਟ ਉੱਚੇ ਪੁਤਲੇ ਨਾਲ ਦੁਸਹਿਰਾ ਮਨਾਇਆ ਗਿਆ। ਇਸ ਸਮਾਗਮ ਵਿਚ ਪੰਜਾਬ ਯੂਨੀਵਰਸਿਟੀ ਦੀ ਉਪ-ਕੁਲਪਤੀ ਪ੍ਰੋ.

Ad Position 21
No active advertisement
ਅਜੀਤ ਡੈਸਕ 21-10-2026
ਚੰਡੀਗੜ੍ਹ, 20 ਅਕਤੂਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਰਾਵਣ ਦੇ 70 ਫੁੱਟ ਉੱਚੇ ਪੁਤਲੇ ਨਾਲ ਦੁਸਹਿਰਾ ਮਨਾਇਆ ਗਿਆ। ਇਸ ਸਮਾਗਮ ਵਿਚ ਪੰਜਾਬ ਯੂਨੀਵਰਸਿਟੀ ਦੀ ਉਪ-ਕੁਲਪਤੀ ਪ੍ਰੋ. ਮੀਨਾਕਸ਼ੀ ਗੋਇਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਿਨ੍ਹਾਂ ਨਾਲ ਵੱਡੀ ਗਿਣਤੀ ਵਿਚ ਵਿਦਿਆਰਥੀ, ਅਧਿਆਪਕ, ਸਟਾਫ਼ ਮੈਂਬਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ। ਤਿਉਹਾਰ ਦੀਆਂ ਵਧਾਈਆਂ ਦਿੰਦਿਆਂ ਪ੍ਰੋ. ਗੋਇਲ ਨੇ ਕਿਹਾ ਕਿ ਦੁਸਹਿਰਾ ਸਾਨੂੰ ਬੁਰਾਈ ’ਤੇ ਚੰਗਿਆਈ ਦੀ ਜਿੱਤ ਦੀ ਯਾਦ ਦਿਵਾਉਂਦਾ ਹੈ ਅਤੇ ਸੱਚ, ਧਰਮ ਅਤੇ ਨੈਤਿਕ ਆਚਰਣ ਵਰਗੇ ਮੁੱਲਾਂ ਨੂੰ ਮਜ਼ਬੂਤ ਕਰਦਾ ਹੈ। ਪੰਜਾਬ ਯੂਨੀਵਰਸਿਟੀ ਦੀ ਰਾਮ-ਲੀਲ੍ਹਾ ਇੱਥੋਂ ਦੀਆਂ ਸਭ ਤੋਂ ਪੁਰਾਣੀਆਂ ਸੱਭਿਆਚਾਰਕ ਪਰੰਪਰਾਵਾਂ ਵਿਚੋਂ ਇਕ ਹੈ। ਇਹ ਪਰੰਪਰਾ 1935 ਤੋਂ ਚਲੀ ਆ ਰਹੀ ਹੈ, ਜਦੋਂ ਇਸ ਦੀ ਸ਼ੁਰੂਆਤ ਲਾਹੌਰ ਵਿਚ ਹੋਈ ਸੀ। ਇਸ ਮੌਕੇ ਗੁਰੂਗ੍ਰਾਮ ਯੂਨੀਵਰਸਿਟੀ ਅਤੇ ਜੇ.ਸੀ. ਬੋਸ ਯੂਨੀਵਰਸਿਟੀ ਦੇ ਉਪ-ਕੁਲਪਤੀ ਅਤੇ ‘ਹਰਿਨਾਮ ਸੰਕੀਰਤਨ ਪ੍ਰਚਾਰ ਮੰਡਲ’ ਦੇ ਪ੍ਰਧਾਨ ਪ੍ਰੋ. ਸੰਜੇ ਕੌਸ਼ਿਕ, ਪੰਜਾਬ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਵਾਈ.ਪੀ. ਵਰਮਾ, ਅੰਕੁਰ ਸਕੂਲ ਦੇ ਪ੍ਰਧਾਨ ਅਰਵਿੰਦਰ ਗੋਇਲ ਅਤੇ ‘ਸ਼੍ਰੀ ਅਰਜੁਨ ਅਮੇਚਿਓਰ ਡਰਾਮੈਟਿਕ ਕਲੱਬ’ ਦੇ ਪ੍ਰਧਾਨ ਹਨੀ ਠਾਕੁਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਰ ਦੀ ਟੱਕਰ ਨਾਲ ਜ਼ਖ਼ਮੀ ਵਿਅਕਤੀ ਦੀ ਮੌਤ ਅਗਲੀ ਖ਼ਬਰ ‘ਗੈਂਗਸਟਰਾਂ ’ਤੇ ਵਾਰ’ ਨੌਂ ਮਹੀਨਿਆਂ ’ਚ 79,642 ਵਿਅਕਤੀ ਗ੍ਰਿਫ਼ਤਾਰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 598ਵੇਂ ਦਿਨ...
Ad Position 24