ਬੈਨੀਪਾਲ ਵਲੋਂ ਪਿੰਡ ਗੁੰਨੋਮਾਜਰਾ ਵਿਖੇ ਲਾਇਬ੍ਰੇਰੀ ਦਾ ਉਦਘਾਟਨ
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ)- ਅਜੋਕੇ ਯੁੱਗ ‘ਚ ਨੌਜਵਾਨ ਪੀੜ੍ਹੀ ਅਤੇ ਬੱਚਿਆਂ ‘ਚ ਕਿਤਾਬਾਂ ਪੜ੍ਹਨ ਦੀ ਬਜਾਏ ਮੋਬਾਈਲ ਚਲਾਉਣ ‘ਚ ਦਿਲਚਸਪੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ, ਜੋ ਕਿ ਆਉਣ ਵਾਲੇ ਭਵਿੱਖ ‘ਚ ਸਮਾਜ ਲਈ ਨੁਕਸਾਨਦੇਹ ਸਾਬਿਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਲਵਿੰਦਰ ਸਿੰਘ ਬੈਨੀਪਾਲ ਨੇ ਪਿੰਡ ਗੁੰਨੋਮਾਜਰਾ ਵਿਖੇ ਲਾਇਬ੍ਰੇਰੀ ਦਾ ਉਦਘਾਟਨ ਕਰਨ ਮੌਕੇ ਕੀਤਾ।
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ)- ਅਜੋਕੇ ਯੁੱਗ ‘ਚ ਨੌਜਵਾਨ ਪੀੜ੍ਹੀ ਅਤੇ ਬੱਚਿਆਂ ‘ਚ ਕਿਤਾਬਾਂ ਪੜ੍ਹਨ ਦੀ ਬਜਾਏ ਮੋਬਾਈਲ ਚਲਾਉਣ ‘ਚ ਦਿਲਚਸਪੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ, ਜੋ ਕਿ ਆਉਣ ਵਾਲੇ ਭਵਿੱਖ ‘ਚ ਸਮਾਜ ਲਈ ਨੁਕਸਾਨਦੇਹ ਸਾਬਿਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਲਵਿੰਦਰ ਸਿੰਘ ਬੈਨੀਪਾਲ ਨੇ ਪਿੰਡ ਗੁੰਨੋਮਾਜਰਾ ਵਿਖੇ ਲਾਇਬ੍ਰੇਰੀ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ‘ਚ ਲਾਇਬ੍ਰੇਰੀ ਖੁੱਲ੍ਹਣ ਨਾਲ ਜਿਥੇ ਨੌਜਵਾਨਾਂ ਦੇ ਗਿਆਨ ‘ਚ ਵਾਧਾ ਹੋਵੇਗਾ, ਉਥੇ ਹੀ ਉਹ ਸੋਸ਼ਲ ਮੀਡੀਆ ਉੱਤੇ ਚੱਲ ਰਹੀ ਦੂਸ਼ਣਬਾਜ਼ੀ ਤੋਂ ਵੀ ਦੂਰ ਰਹਿਣਗੇ। ਉਨ੍ਹਾਂ ਕਿਹਾ ਕਿ ਕਿਤਾਬਾਂ ‘ਚ ਜੀਵਨ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਵੱਡੇ ਪੱਧਰ ਉੱਤੇ ਜਾਣਕਾਰੀ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਮੋਬਾਈਲਾਂ ਤੋਂ ਦੂਰ ਰੱਖਣ ਲਈ ਪਿੰਡ-ਪਿੰਡ ਲਾਇਬ੍ਰੇਰੀਆਂ ਖੋਲ੍ਹਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਪ੍ਰਧਾਨ ਬਰਿੰਦਰ ਸਿੰਘ, ਕਰਮ ਸਿੰਘ, ਕੁਲਜੀਤ ਸਿੰਘ, ਜਰਨੈਲ ਸਿੰਘ, ਹਰਜਿੰਦਰ ਸਿੰਘ, ਗਰਪ੍ਰੀਤ ਸਿੰਘ, ਮਾਸਟਰ ਹਰਨੇਕ ਸਿੰਘ, ਨਰਿੰਦਰ ਸਿੰਘ ਤੇ ਅਵਤਾਰ ਸਿੰਘ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।