ਸਰਕਾਰ ਤੋਂ ਸਖ਼ਤ ਕਾਰਵਾਈ ਦੀ ਮੰਗ
ਇਲਾਕਾ ਵਾਸੀਆਂ ਸਮੇਤ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ, ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬਲਾਕ ਮਾਜਰੀ ਦੇ ਪਿੰਡਾਂ ਅਤੇ ਕਸਬਿਆਂ ‘ਚ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾਵੇ। ਮੈਡੀਕਲ ਸਟੋਰਾਂ ਦੇ ਲਾਇਸੰਸ, ਦਵਾਈਆਂ ਦੇ ਸਟਾਕ ਅਤੇ ਵਿਕਰੀ ਰਿਕਾਰਡ ਦੀ ਜਾਂਚ ਕੀਤੀ ਜਾਵੇ।
ਇਲਾਕਾ ਵਾਸੀਆਂ ਸਮੇਤ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ, ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬਲਾਕ ਮਾਜਰੀ ਦੇ ਪਿੰਡਾਂ ਅਤੇ ਕਸਬਿਆਂ ‘ਚ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾਵੇ। ਮੈਡੀਕਲ ਸਟੋਰਾਂ ਦੇ ਲਾਇਸੰਸ, ਦਵਾਈਆਂ ਦੇ ਸਟਾਕ ਅਤੇ ਵਿਕਰੀ ਰਿਕਾਰਡ ਦੀ ਜਾਂਚ ਕੀਤੀ ਜਾਵੇ। ਜੇਕਰ ਕਿਸੇ ਮੈਡੀਕਲ ਸਟੋਰ ਮਾਲਕ, ਝੋਲਾਛਾਪ ਡਾਕਟਰ ਜਾਂ ਸੰਬੰਧਿਤ ਅਧਿਕਾਰੀ ਦੀ ਲਾਪ੍ਰਵਾਹੀ ਜਾਂ ਮਿਲੀਭੁਗਤ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ਼ ਕਾਗਜ਼ੀ ਕਾਰਵਾਈ ਕਰਨ ਦੀ ਬਜਾਏ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਤਾਂ ਜੋ ਲੋਕਾਂ ਦੀ ਸਿਹਤ ਅਤੇ ਜ਼ਿੰਦਗੀ ਨਾਲ ਹੋਣ ਵਾਲੇ ਕਥਿਤ ਖਿਲਵਾੜ ਨੂੰ ਰੋਕਿਆ ਜਾ ਸਕੇ। ਉਧਰ ਦੂਜੇ ਪਾਸੇ ਜਦੋਂ ਇਸ ਸੰਬੰਧ ‘ਚ ਡਰੱਗ ਇੰਸਪੈਕਟਰ ਅਤੇ ਸਿਹਤ ਵਿਭਾਗ ਤੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।