22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਚਕੂਲਾ ਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਹਰਿਆਣਾ ਪੁਲਿਸ ਦੇ 28 ਜਵਾਨਾਂ ਨੇ ਦੇਸ਼ ਦੀ ਸੇਵਾ ਕਰਦਿਆਂ ਦਿੱਤੀ ਸ਼ਹਾਦਤ - ਡੀ . ਜੀ . ਪੀ .

ਪੰਚਕੂਲਾ, 21 ਅਕਤੂਬਰ (ਕਪਿਲ)- ਪੰਚਕੂਲਾ ਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਰਿਆਣਾ ਦੇ ਡੀ.

Ad Position 21
No active advertisement
ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਪੰਚਕੂਲਾ ਪੁਲਿਸ ਲਾਈਨ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਹਰਿਆਣਾ ਦੇ ਡੀ. ਜੀ. ਪੀ. ਅਜੈ ਸਿੰਗਲ। ਤਸਵੀਰ : ਕਪਿਲ 22-10-2026
ਪੰਚਕੂਲਾ, 21 ਅਕਤੂਬਰ (ਕਪਿਲ)- ਪੰਚਕੂਲਾ ਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਰਿਆਣਾ ਦੇ ਡੀ. ਜੀ. ਪੀ. ਅਜੈ ਸਿੰਗਲ ਸਮੇਤ ਹੋਰ ਪੁਲਿਸ ਅਧਿਕਾਰੀਆਂ ਨੇ ਦੇਸ਼ ਦੀ ਸੇਵਾ ਕਰਦਿਆਂ ਸ਼ਹੀਦ ਹੋਏ ਹਰਿਆਣਾ ਪੁਲਿਸ ਦੇ ਜਵਾਨਾਂ ਨੂੰ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ਼ਹੀਦਾਂ ਦੀ ਯਾਦ ‘ਚ ਦੋ ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀ. ਜੀ. ਪੀ. ਅਜੈ ਸਿੰਗਲ ਨੇ ਕਿਹਾ ਕਿ ਹਰਿਆਣਾ ਪੁਲਿਸ ਅਨੁਸ਼ਾਸਨ ਅਤੇ ਉੱਚ ਮਿਆਰਾਂ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਦੇ ਗਠਨ ਤੋਂ ਲੈ ਕੇ ਹੁਣ ਤੱਕ 28 ਪੁਲਿਸ ਮੁਲਾਜ਼ਮ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ 10 ਮਹੀਨਿਆਂ ਦੌਰਾਨ ਪੁਲਿਸ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਨਾਲ ਬਿਹਤਰ ਤਾਲਮੇਲ ਸਥਾਪਿਤ ਕਰਨ ਲਈ ਕਈ ਨਵੇਂ ਕਦਮ ਚੁੱਕੇ ਗਏ ਹਨ। ਮੁੱਖ ਮੰਤਰੀ ਦੀ ਅਗਵਾਈ ਹੇਠ ਕਈ ਕੰਮ ਸ਼ੁਰੂ ਕੀਤੇ ਗਏ ਹਨ ਅਤੇ ਨਵੀਆਂ ਯੋਜਨਾਵਾਂ ਵੀ ਉਲੀਕੀਆਂ ਜਾ ਰਹੀਆਂ ਹਨ, ਜਿਨ੍ਹਾਂ ਬਾਰੇ ਜਲਦੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਸ਼ਹੀਦੀ ਦਿਵਸ ਪੂਰੇ ਦੇਸ਼ ‘ਚ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੀ ਯਾਦ ‘ਚ ਮਨਾਇਆ ਜਾਂਦਾ ਹੈ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਂਦੇ ਹਨ। ਗੈਂਗਸਟਰਾਂ ਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ- ਅਦਾਕਾਰ ਟਾਈਗਰ ਸ਼ਰਾਫ ‘ਤੇ ਹੋਈ ਗੋਲੀਬਾਰੀ ਦੇ ਮਾਮਲੇ ‘ਚ ਹਰਿਆਣਾ ਦੇ ਸ਼ੂਟਰ ਦਾ ਸੰਬੰਧ ਸਾਹਮਣੇ ਆਉਣ ਬਾਰੇ ਡੀ. ਜੀ. ਪੀ. ਅਜੈ ਸਿੰਗਲ ਨੇ ਕਿਹਾ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇਸ ਮਾਮਲੇ ਨਾਲ ਜੁੜੇ ਮੁਲਜ਼ਮਾਂ ਦੀ ਪਛਾਣ ਅਤੇ ਤਸਦੀਕ ਕੀਤੀ ਹੈ । ਇਸ ਸੰਬੰਧੀ ਮੁੰਬਈ ਪੁਲਿਸ ਨਾਲ ਤਾਲਮੇਲ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਗੈਂਗਸਟਰਾਂ ਦੇ ਸਲੀਪਰ ਸੈੱਲਾਂ ਬਾਰੇ ਉਨ੍ਹਾਂ ਦੱਸਿਆ ਕਿ ਪੁਲਿਸ ਨੇ ਆਰ. ਜੇ. ਆਈ. ਐੱਸ. ਐੱਫ. ਨਾਂਅ ਹੇਠ ਟੀਮ ਦਾ ਗਠਨ ਕਰਕੇ ਹਰਿਆਣਾ ਦੇ ਪੁਰਾਣੇ ਅਪਰਾਧੀਆਂ ਦੀ ਤਸਦੀਕ ਕੀਤੀ ਸੀ ਅਤੇ ਇਹ ਯਕੀਨੀ ਬਣਾਇਆ ਗਿਆ ਸੀ ਕਿ ਉਹ ਅਜੇ ਵੀ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਿਲ ਹਨ ਜਾਂ ਨਹੀਂ। ਇਸ ਤੋਂ ਇਲਾਵਾ ਫ਼ਰਾਰ ਅਪਰਾਧੀਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ‘ਚ ਐੱਸ. ਟੀ. ਐੱਫ. ਦੇ ਗਠਨ ਤੋਂ ਬਾਅਦ 26 ਗੈਂਗਸਟਰਾਂ ਅਤੇ ਅਤਿ ਲੋੜੀਂਦੇ ਅਪਰਾਧੀਆਂ ਨੂੰ ਵਿਦੇਸ਼ਾਂ ਤੋਂ ਡਿਪੋਰਟ ਕਰਵਾ ਕੇ ਲਿਆਂਦਾ ਗਿਆ ਹੈ। ਪੁਲਿਸ ਨੇ ਕਈ ਮੁਕਾਬਲਿਆਂ ‘ਚ ਵੀ ਸਫ਼ਲਤਾ ਹਾਿਸਲ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਗੈਂਗਸਟਰ ਨੂੰ ਵਿਦੇਸ਼ਾਂ ‘ਚ ਬੈਠ ਕੇ ਲੋਕਾਂ ਨੂੰ ਡਰਾਉਣ-ਧਮਕਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਕੋਈ ਵਿਅਕਤੀ ਲੋਕਾਂ ‘ਚ ਦਹਿਸ਼ਤ ਪੈਦਾ ਕਰੇਗਾ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜੇਕਰ ਕੋਈ ਪੁਲਿਸ ‘ਤੇ ਹਥਿਆਰ ਤਾਣੇਗਾ ਤਾਂ ਉਸ ਨੂੰ ਉਸੇ ਦੀ ਭਾਸ਼ਾ ‘ਚ ਜਵਾਬ ਦਿੱਤਾ ਜਾਵੇਗਾ। 2029 ਤੱਕ ਹਰਿਆਣਾ ਨੂੰ ਨਸ਼ਾ ਮੁਕਤ ਕਰਨ ਦਾ ਮਿੱਥਿਆ ਟੀਚਾ- ਸੂਬੇ ‘ਚ ਨਸ਼ਿਆਂ ਨਾਲ ਸੰਬੰਧਿਤ ਅਪਰਾਧਾਂ ਬਾਰੇ ਡੀ. ਜੀ. ਪੀ. ਅਜੈ ਸਿੰਗਲ ਨੇ ਕਿਹਾ ਕਿ ਗੁਆਂਢੀ ਸੂਬੇ ਪੰਜਾਬ ਨਾਲ ਲੱਗਦੀ ਸਰਹੱਦ ਵੀ ਇਸ ਸਮੱਸਿਆ ਦਾ ਇਕ ਕਾਰਨ ਹੈ। ਹਰਿਆਣਾ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਕਈ ਅਹਿਮ ਕਦਮ ਚੁੱਕੇ ਗਏ ਹਨ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਖ਼ੁਦ ਇਸ ਮੁਹਿੰਮ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਬਰਾਮਦ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਸ਼ੇ ਦੀ ਲਤ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਵੀ ਖੋਲ੍ਹੇ ਗਏ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਵੀ ਇਸ ਮੁਹਿੰਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਸਾਲ 2029 ਤੱਕ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਦੇ ਦਾਅਵਿਆਂ ਦੇ ਬਾਵਜੂਦ ਸਕੂਲੀ ਬੱਚੇ ਵੀ ਕੂੜੇ ਦੀ ਮਾਰ ਸਹਿਣ ਲਈ ਮਜਬੂਰ ਅਗਲੀ ਖ਼ਬਰ ਕਾਨੂੰਨੀ ਦੱਸਦਿਆਂ ਨੋਟਿਸ ਕੀਤਾ ਸੀ ਜਾਰੀ ਨੋਟਿਸ ਨੂੰ ਟਿੱਚ ਜਾਣਦੇ ਹੋਏ ਕਲੋਨਾਈਜਰ ਨੇ ਪ੍ਰਾਜੈਕਟ ਦੇ ਪ੍ਰੀ - ਲਾਂਚ ਦੀ ਕ...
Ad Position 24