ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਆਖ਼ਰੀ ਸਾਹਾਂ ’ਤੇ- ਜੀਤੀ ਪਡਿਆਲਾ
ਕੁਰਾਲੀ, 21 ਅਕਤੂਬਰ (ਹਰਪ੍ਰੀਤ ਸਿੰਘ)- ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਨੇੜਲੇ ਪਿੰਡ ਗੋਸਲਾਂ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਆਖ਼ਰੀ ਸਾਹਾਂ ’ਤੇ ਹੈ ਅਤੇ ਸੂਬੇ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਬਦਲਾਅ ਦਾ ਮਨ ਬਣਾ ਚੁੱਕੇ ਹਨ।
ਕੁਰਾਲੀ, 21 ਅਕਤੂਬਰ (ਹਰਪ੍ਰੀਤ ਸਿੰਘ)- ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਨੇੜਲੇ ਪਿੰਡ ਗੋਸਲਾਂ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਆਖ਼ਰੀ ਸਾਹਾਂ ’ਤੇ ਹੈ ਅਤੇ ਸੂਬੇ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਬਦਲਾਅ ਦਾ ਮਨ ਬਣਾ ਚੁੱਕੇ ਹਨ। ਜੀਤੀ ਪਡਿਆਲਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡੀਆਂ ਉਮੀਦਾਂ ਨਾਲ ਸੱਤਾ ਸੌਂਪੀ ਸੀ, ਪਰ ਹੁਣ ਲੋਕ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਲੋਕ ਆਪਣੇ ਵੋਟ ਦੇ ਅਧਿਕਾਰ ਰਾਹੀਂ ਆਪਣਾ ਫ਼ੈਸਲਾ ਦੇਣਗੇ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਮਜ਼ਬੂਤ ਬਹੁਮਤ ਨਾਲ ਸਰਕਾਰ ਬਣਾਏਗੀ। ਜੀਤੀ ਪਡਿਆਲਾ ਨੇ ਕਾਂਗਰਸੀ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਪਾਰਟੀ ਦੀਆਂ ਨੀਤੀਆਂ ਅਤੇ ਲੋਕਾਂ ਦੇ ਮੁੱਦਿਆਂ ਨੂੰ ਘਰ-ਘਰ ਦੀ ਅਪੀਲ ਕੀਤੀ। ਇਸ ਮੌਕੇ ਜਸਪ੍ਰੀਤ ਸਿੰਘ ਸਾਬਕਾ ਸਰਪੰਚ ਬਦਨਪੁਰ, ਰੰਮਾ ਘੜੂੰਆਂ, ਸੱਤਾ ਪੰਚ, ਰਣਧੀਰ ਸਿੰਘ, ਬਲਜੀਤ ਸਿੰਘ ਅਤੇ ਸੁੱਖੀ ਸਮੇਤ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।