23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਿੰਡ ਸਨੇਟਾ ਵਿਖੇ ਸਾਬਕਾ ਮੰਤਰੀ ਸਿੱਧੂ ਵਲੋਂ ਕਾਂਗਰਸੀ ਵਰਕਰਾਂ ਨਾਲ ਅਹਿਮ ਮੀਟਿੰਗ ਪਾਰਟੀ ਦੀ ਮਜ਼ਬੂਤੀ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਇਕਜੁੱਟ ਹੋਣ ਦਾ ਦਿੱਤਾ ਸੱਦਾ

ਐੱਸ. ਏ.

Ad Position 21
No active advertisement
ਅਜੀਤ ਡੈਸਕ 23-10-2026
ਐੱਸ. ਏ. ਐੱਸ. ਨਗਰ, 22 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਪਿੰਡ ਸਨੇਟਾ ਵਿਖੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਪਾਰਟੀ ਦੀ ਮੌਜੂਦਾ ਸਥਿਤੀ, ਜਥੇਬੰਦਕ ਮਜ਼ਬੂਤੀ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਹਨ, ਜੋ ਕਿ ਹਰ ਮੁਸ਼ਕਿਲ ਸਮੇਂ ‘ਚ ਲੋਕਾਂ ਦੇ ਨਾਲ ਖੜ੍ਹਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਆਪਣੀ ਆਵਾਜ਼ ਬੁਲੰਦ ਕਰਦੇ ਹਨ। ਇਸੇ ਦੌਰਾਨ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਸਾਬਕਾ ਮੰਤਰੀ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਮਜ਼ਬੂਤੀ ਨਾਲ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਅਹਿਮ ਮਸਲਿਆਂ, ਨੌਜਵਾਨਾਂ ਦੇ ਭਵਿੱਖ, ਰੁਜ਼ਗਾਰ ਅਤੇ ਸੂਬੇ ਦੀ ਬਿਹਤਰੀ ਲਈ ਲਗਾਤਾਰ ਆਵਾਜ਼ ਉਠਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ। ਉਨ੍ਹਾਂ ਪੰਜਾਬ ‘ਚ ਨਸ਼ਿਆਂ ਦੀ ਗੰਭੀਰ ਸਮੱਸਿਆ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਕੋਹੜ ਪੰਜਾਬ ਦੀ ਜਵਾਨੀ ਅਤੇ ਸੂਬੇ ਦੇ ਭਵਿੱਖ ਲਈ ਵੱਡੀ ਚੁਣੌਤੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਨੌਜਵਾਨਾਂ ‘ਚ ਜਾਗਰੂਕਤਾ ਫੈਲਾਉਣ ਅਤੇ ਨਸ਼ਿਆਂ ਵਿਰੁੱਧ ਲੋਕ ਲਹਿਰ ਖੜ੍ਹੀ ਕਰਨ ਲਈ ਪ੍ਰੇਰਿਤ ਕੀਤਾ। ਅੰਤ ‘ਚ ਸਾਬਕਾ ਮੰਤਰੀ ਸਿੱਧੂ ਨੇ ਮੀਟਿੰਗ ‘ਚ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਕੇ ਇਸ ਨੂੰ ਸਫ਼ਲ ਬਣਾਉਣ ਲਈ ਸਮੂਹ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਰੜ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮੁਹਾਲੀ ਦਿਹਾਤੀ ਦੇ ਬਲਾਕ ਪ੍ਰਧਾਨ ਪ੍ਰਦੀਪ ਤੰਗੌਰੀ, ਲੇਬਰਫੈੱਡ ਪੰਜਾਬ ਦੇ ਸਾਬਕਾ ਵਾਈਸ ਚੇਅਰਮੈਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਸਾਬਕਾ ਸਰਪੰਚ ਚੌਧਰੀ ਭਗਤ ਰਾਮ, ਚੌਧਰੀ ਰਿਸ਼ੀ ਪਾਲ, ਸਾਬਕਾ ਸਰਪੰਚ ਚੌਧਰੀ ਰਾਮ ਈਸ਼ਰ, ਚੌਧਰੀ ਹਰਨੇਕ ਸਿੰਘ ਨੇਕੀ, ਟਹਿਲ ਸਿੰਘ ਮਾਣਕਪੁਰ ਕਲਾਂ, ਸ਼ੇਰ ਸਿੰਘ ਦੈੜੀ, ਸਾਬਕਾ ਸਰਪੰਚ ਜਸਵਿੰਦਰ ਸਿੰਘ ਪੱਪਾ ਅਤੇ ਯੂਥ ਆਗੂ ਕਮਲ ਸਨੇਟਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਅੱਜ ਸਰੋਵਰ ਦੇ ਵਿਕਾਸ ਲਈ 93.94 ਕਰੋੜ ਰੁ . ਮਨਜ਼ੂਰ ਅਗਲੀ ਖ਼ਬਰ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਦੇਸੀ ਕੱਟਿਆਂ ਸਮੇਤ ਕੀਤਾ ਗ੍ਰਿਫ਼ਤਾਰ
Ad Position 24