ਮਹਾਰਾਜਾ ਅੱਜ ਸਰੋਵਰ ਦੇ ਵਿਕਾਸ ਲਈ 93.94 ਕਰੋੜ ਰੁ . ਮਨਜ਼ੂਰ
ਪੰਚਕੂਲਾ, 22 ਅਕਤੂਬਰ (ਕਪਿਲ)- ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਖਰੜ ਸਥਿਤ ਇਤਿਹਾਸਕ ਅਤੇ ਧਾਰਮਿਕ ਮਹੱਤਵ ਵਾਲੇ ਮਹਾਰਾਜਾ ਅੱਜ ਸਰੋਵਰ ਦੇ ਵਿਕਾਸ ਦਾ ਰਾਹ ਪੱਧਰਾ ਹੋ ਗਿਆ ਹੈ। ਕੇਂਦਰ ਸਰਕਾਰ ਦੇ ਸੈਰ-ਸਪਾਟਾ ਮੰਤਰਾਲੇ ਨੇ ਸਵਦੇਸ਼ ਦਰਸ਼ਨ ਯੋਜਨਾ ਤਹਿਤ ਇਸ ਪ੍ਰਾਜੈਕਟ ਲਈ 93 ਕਰੋੜ 94 ਲੱਖ 16 ਹਜ਼ਾਰ ਰੁ.
ਪੰਚਕੂਲਾ, 22 ਅਕਤੂਬਰ (ਕਪਿਲ)- ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਖਰੜ ਸਥਿਤ ਇਤਿਹਾਸਕ ਅਤੇ ਧਾਰਮਿਕ ਮਹੱਤਵ ਵਾਲੇ ਮਹਾਰਾਜਾ ਅੱਜ ਸਰੋਵਰ ਦੇ ਵਿਕਾਸ ਦਾ ਰਾਹ ਪੱਧਰਾ ਹੋ ਗਿਆ ਹੈ। ਕੇਂਦਰ ਸਰਕਾਰ ਦੇ ਸੈਰ-ਸਪਾਟਾ ਮੰਤਰਾਲੇ ਨੇ ਸਵਦੇਸ਼ ਦਰਸ਼ਨ ਯੋਜਨਾ ਤਹਿਤ ਇਸ ਪ੍ਰਾਜੈਕਟ ਲਈ 93 ਕਰੋੜ 94 ਲੱਖ 16 ਹਜ਼ਾਰ ਰੁ. ਦੀ ਰਾਸ਼ੀ ਮਨਜ਼ੂਰ ਕੀਤੀ ਹੈ। ਰਾਜ ਸਭਾ ਮੈਂਬਰ ਕਾਰਤੀਕੇਯ ਸ਼ਰਮਾ ਨੇ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਦਿਵਾਉਣ ਲਈ ਪਹਿਲਕਦਮੀ ਕੀਤੀ ਸੀ। ਕੇਂਦਰੀ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਪੱਤਰ ਰਾਹੀਂ ਉਨ੍ਹਾਂ ਨੂੰ ਇਸ ਮਨਜ਼ੂਰੀ ਬਾਰੇ ਜਾਣਕਾਰੀ ਦਿੱਤੀ ਹੈ। ਸ੍ਰੀ ਰਾਮ ਮੰਦਰ ਮਹਾਰਾਜਾ ਅੱਜ ਸਰੋਵਰ ਵਿਕਾਸ ਕਮੇਟੀ ਦੇ ਪ੍ਰਧਾਨ ਸ਼ਸ਼ੀਪਾਲ ਜੈਨ ਨੇ ਇਸ ਇਤਿਹਾਸਕ ਸਥਾਨ ਦੇ ਸਰਬਪੱਖੀ ਵਿਕਾਸ ਲਈ ਰਾਜ ਸਭਾ ਮੈਂਬਰ ਕਾਰਤੀਕੇਯ ਸ਼ਰਮਾ ਤੋਂ ਸਹਿਯੋਗ ਮੰਗਿਆ ਸੀ। ਇਸ ਤੋਂ ਬਾਅਦ ਸ਼ਰਮਾ ਨੇ ਕੇਂਦਰੀ ਸੈਰ-ਸਪਾਟਾ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਵਲੋਂ ਤਿਆਰ ਕੀਤੀ ਗਈ ਵਿਸਥਾਰਤ ਪ੍ਰਾਜੈਕਟ ਰਿਪੋਰਟ ਨੂੰ ਜਲਦੀ ਮਨਜ਼ੂਰੀ ਦੇਣ ਅਤੇ ਲੋੜੀਂਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਸੀ। ਪ੍ਰਸਤਾਵਿਤ ਪ੍ਰਾਜੈਕਟ ਤਹਿਤ ਮਹਾਰਾਜਾ ਅੱਜ ਸਰੋਵਰ ਵਿਖੇ ਰਾਮਾਇਣ ਵਿਆਖਿਆ ਕੇਂਦਰ, ਭਗਵਾਨ ਸ੍ਰੀ ਰਾਮ ਦੀ ਵਿਸ਼ਾਲ ਮੂਰਤੀ, ਘਾਟਾਂ ਦਾ ਵਿਕਾਸ, ਪ੍ਰਵੇਸ਼ ਦੁਆਰ ਅਤੇ ਖੁੱਲ੍ਹੇ ਮੰਚ ਵਾਲਾ ਥੀਏਟਰ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਸਹੂਲਤ ਲਈ ਆਧੁਨਿਕ ਸਹੂਲਤਾਂ ਵੀ ਵਿਕਸਿਤ ਕੀਤੀਆਂ ਜਾਣਗੀਆਂ। ਮਹਾਰਾਜਾ ਅੱਜ ਸਰੋਵਰ ਖਰੜ ਦਾ ਇਤਿਹਾਸਕ ਅਤੇ ਧਾਰਮਿਕ ਮਹੱਤਵ ਹੈ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਵਿਚ ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਮਿਲਣ ਦੇ ਨਾਲ-ਨਾਲ ਸਥਾਨਕ ਵਪਾਰ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਦੀ ਉਮੀਦ ਹੈ। ਰਾਜ ਸਭਾ ਮੈਂਬਰ ਕਾਰਤੀਕੇਯ ਸ਼ਰਮਾ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਵਿਰਾਸਤ ਦੇ ਸਥਾਨ ਦੇਸ਼ ਦੀ ਆਸਥਾ, ਸੱਭਿਆਚਾਰ ਅਤੇ ਸ਼ਾਨਾਮੱਤੀ ਵਿਰਾਸਤ ਦੀ ਪਛਾਣ ਹਨ। ਮਹਾਰਾਜਾ ਅੱਜ ਸਰੋਵਰ ਦੇ ਵਿਕਾਸ ਲਈ ਲਗਭਗ 94 ਕਰੋੜ ਰੁ. ਦੀ ਮਨਜ਼ੂਰੀ ਮਿਲਣਾ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੇ ਮੁੱਦਿਆਂ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ।